ਮੁੱਖ ਮੰਤਰੀ ਭਗਵੰਤ ਸਿੰਘ ਮਾਨ ਚੋਣ ਪ੍ਰਚਾਰ ਲਈ ਧੂਰੀ ਵਿੱਚ ਇੱਕ ਜਨ ਸਭਾ ਨੂੰ ਸੰਬੋਧਨ ਕੀਤਾ

Sangrur,Dhuri,28 May,2024,(Azad Soch News):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਚੋਣ ਪ੍ਰਚਾਰ ਲਈ ਅੱਜ ਸੰਗਰੂਰ ਪੁੱਜੇ ਹਨ,ਇਸ ਦੌਰਾਨ ਉਨ੍ਹਾਂ ਧੂਰੀ ਵਿੱਚ ਇੱਕ ਜਨ ਸਭਾ ਨੂੰ ਸੰਬੋਧਨ ਕੀਤਾ,ਉਨ੍ਹਾਂ ਆਪਣੇ ਸੰਬੋਧਨ ਵਿੱਚ ਔਰਤਾਂ ਨੂੰ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦੇ ਵਾਅਦੇ ਦੀ ਵੀ ਗੱਲ ਕੀਤੀ,ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਨੇ ਕਿਹਾ ਕਿ ਉਹ ਇਸ ‘ਤੇ ਲਗਾਤਾਰ ਕੰਮ ਕਰ ਰਹੇ ਹਨ ਅਤੇ ਜਲਦ ਹੀ ਆਪਣਾ ਵਾਅਦਾ ਪੂਰਾ ਕਰਨ ਜਾ ਰਹੇ ਹਨ,ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਿਹਾ ਕਿ ਸਰਕਾਰ ਵੱਲੋਂ ਖੇਤਾਂ ਨੂੰ ਨਹਿਰੀ ਪਾਣੀ ਸਪਲਾਈ ਕੀਤਾ ਜਾ ਰਿਹਾ ਹੈ,ਇਸ ਨਾਲ ਟਿਊਬਵੈੱਲ (Tubewell) ਬੰਦ ਕਰਕੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਿੱਚ ਮਦਦ ਮਿਲੇਗੀ,ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਿਹਾ ਕਿ ਅਸੀਂ 70 ਫੀਸਦੀ ਨਹਿਰੀ ਪਾਣੀ ਖੇਤਾਂ ਤੱਕ ਪਹੁੰਚਾਉਣ ਦਾ ਟੀਚਾ ਰੱਖਿਆ ਹੈ,ਜੇਕਰ ਅਜਿਹਾ ਹੁੰਦਾ ਹੈ ਤਾਂ ਪੰਜਾਬ ਦੇ 14.5 ਲੱਖ ਟਿਊਬਵੈੱਲਾਂ ਵਿੱਚੋਂ 5 ਲੱਖ ਦੇ ਕਰੀਬ ਟਿਊਬਵੈੱਲ ਬੰਦ ਹੋ ਜਾਣਗੇ,ਸਰਕਾਰ ਕਿਸਾਨਾਂ ਨੂੰ ਝੋਨੇ ਲਈ ਬਿਜਲੀ ਸਬਸਿਡੀ ਲਈ 18 ਹਜ਼ਾਰ ਕਰੋੜ ਰੁਪਏ ਦਿੰਦੀ ਹੈ।
Related Posts
Latest News
