ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਨੂੰ ਦਸਹਿਰੇ ਅਤੇ ਦੁਰਗਾ ਪੂਜਾ ਦੀ ਵਧਾਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਨੂੰ ਦਸਹਿਰੇ ਅਤੇ ਦੁਰਗਾ ਪੂਜਾ ਦੀ ਵਧਾਈ

ਚੰਡੀਗੜ੍ਹ, 10 ਅਕਤੂਬਰ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਮੂਹ ਦੇਸ਼ ਵਾਸੀਆਂ ਖਾਸ ਤੌਰ ’ਤੇ ਦੇਸ਼-ਵਿਦੇਸ਼ ਵਿੱਚ ਵਸਦੇ ਪੰਜਾਬੀਆਂ ਨੂੰ ਦਸਹਿਰੇ ਅਤੇ ਦੁਰਗਾ ਪੂਜਾ ਦੇ ਤਿਉਹਾਰ ਦੇ ਪਵਿੱਤਰ ਮੌਕੇ ਦੀ ਵਧਾਈ ਦਿੱਤੀ ਹੈ।ਇਕ ਸੰਦੇਸ਼ ਰਾਹੀਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਦੋਵੇਂ ਤਿਉਹਾਰ ਜੋ ਬਦੀ ਉੱਤੇ ਨੇਕੀ ਦੀ ਜਿੱਤ ਦੇ ਪ੍ਰਤੀਕ ਹਨ, ਸਾਨੂੰ ਸਾਡੀ ਅਮੀਰ ਸਭਿਆਚਾਰਕ ਵਿਰਾਸਤ ਦੀ ਯਾਦ ਦਿਵਾਉਂਦੇ ਹਨ। ਉਨਾਂ ਕਿਹਾ ਕਿ ਇਹ ਤਿਉਹਾਰ ਸਾਰੇ ਧਰਮਾਂ ਤੋਂ ਉਪਰ ਉਠ ਕੇ ਲੋਕਾਂ ਨੂੰ ਭਾਈਚਾਰਕ ਸਾਂਝ, ਏਕਤਾ ਅਤੇ ਆਪਸੀ ਪਿਆਰ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰਨ ਦਾ ਮੌਕਾ ਪ੍ਰਦਾਨ ਕਰਦੇ ਹਨ। ਇਹ ਤਿਉਹਾਰ ਸਾਨੂੰ ਇਕਸੁਰਤਾ ਅਤੇ ਖੁਸ਼ਹਾਲੀ ਵਾਲਾ ਸਮਾਜ ਸਿਰਜਣ ਵਿੱਚ ਆਦਰਸ਼ਮਈ ਅਤੇ ਨੇਕੀ ਵਾਲਾ ਜੀਵਨ ਬਤੀਤ ਕਰਨ ਦਾ ਮਾਰਗ ਦਿਖਾਉਂਦੇ ਹਨ।ਮੁੱਖ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਤਿਉਹਾਰਾਂ ਨੂੰ ਸਾਂਝੇ ਤੌਰ ’ਤੇ ਮਨਾ ਕੇ ਭਾਈਚਾਰਾ, ਏਕਤਾ ਤੇ ਅਮਨ-ਸ਼ਾਂਤੀ ਨੂੰ ਪ੍ਰਫੁੱਲਤ ਕਰਨ ਲਈ ਸਮਰਪਿਤ ਹੋਣ। 

Advertisement

Latest News

ਡੇਰਾ ਸਿਰਸਾ ਮੁਖੀ ਮੁਖੀ ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਡੇਰਾ ਸਿਰਸਾ ਮੁਖੀ ਮੁਖੀ ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ
Chandigarh,18 OCT,2024,(Azad Soch News):- ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ,ਸੁਪਰੀਮ ਕੋਰਟ...
ਪੰਜਾਬ ਪੁਲਿਸ ਨੇ ਸਰਹੱਦ ਪਾਰ ਤੋਂ ਚੱਲ ਰਹੇ ਨਸ਼ਾ ਤਸਕਰੀ ਦੇ ਗਿਰੋਹ ਖਿਲਾਫ ਵੱਡੀ ਕਾਰਵਾਈ ਕੀਤੀ
ਅਮਰੀਕਾ ਜਾਂਚ ਤੋਂ ਸੰਤੁਸ਼ਟ,ਜਾਣਕਾਰੀ ਨੂੰ ਗੰਭੀਰਤਾ ਨਾਲ ਲਿਆ,ਗੁਰਪਤਵੰਤ ਸਿੰਘ ਪੰਨੂ ਮਾਮਲੇ 'ਤੇ ਬੋਲਿਆ ਭਾਰਤ
ਜੰਮੂ-ਕਸ਼ਮੀਰ ਕੈਬਨਿਟ ਮੀਟਿੰਗ ਨੇ ਪਹਿਲੀ ਬੈਠਕ 'ਚ ਰਾਜ ਦਾ ਦਰਜਾ ਦੇਣ ਦਾ ਮਤਾ ਕੀਤਾ ਪਾਸ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 17-10-2024 ਅੰਗ 613
ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਆਈ ਟੀਮ ਇੰਡੀਆ ਸਿਰਫ਼ 46 ਦੌੜਾਂ 'ਤੇ ਹੀ ਸਿਮਟ ਗਈ
ਸਰੀਰ ਲਈ ਅੰਮ੍ਰਿਤ ਹੈ ਅਸ਼ਵਗੰਧਾ