ਮੁੱਖ ਮੰਤਰੀ ਵੱਲੋਂ ਯੇਚੁਰੀ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਮੁੱਖ ਮੰਤਰੀ ਵੱਲੋਂ ਯੇਚੁਰੀ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

*ਚੰਡੀਗੜ੍ਹ, 12 ਸਤੰਬਰ-*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ, ਜਿਨ੍ਹਾਂ ਦਾ ਅੱਜ ਨਵੀਂ ਦਿੱਲੀ ਵਿਖੇ ਦੇਹਾਂਤ ਹੋ ਗਿਆ। 

 

ਆਪਣੇ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਉੱਘੇ ਕਮਿਊਨਿਸਟ ਆਗੂ ਅਤੇ ਸਾਬਕਾ ਰਾਜ ਸਭਾ ਮੈਂਬਰ ਦੀ ਮੌਤ ਬਾਰੇ ਜਾਣ ਕੇ ਦੁੱਖ ਹੋਇਆ ਹੈ, ਜਿਨ੍ਹਾਂ ਨੇ ਆਪਣੇ ਆਖਰੀ ਸਾਹਾਂ ਤੱਕ ਸਮਾਜ ਦੇ ਗਰੀਬਾਂ, ਕਮਜ਼ੋਰ ਤੇ ਦੱਬੇ-ਕੁਚਲੇ ਵਰਗਾਂ ਅਤੇ ਲਿਤਾੜੇ ਹੋਏ ਲੋਕਾਂ ਦੀ ਭਲਾਈ ਅਤੇ ਤਰੱਕੀ ਲਈ ਸਮਰਪਿਤ ਭਾਵਨਾ ਨਾਲ ਕੰਮ ਕੀਤਾ।

 

ਭਗਵੰਤ ਸਿੰਘ ਮਾਨ ਨੇ ਦੁਖੀ ਪਰਿਵਾਰ ਦੇ ਮੈਂਬਰਾਂ ਅਤੇ ਸਾਕ-ਸਨੇਹੀਆਂ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਿਆਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਸਦੀਵੀ ਨਿਵਾਸ ਦੇਣ ਅਤੇ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖਸ਼ਣ।

Advertisement

Latest News

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਨੂੰ ਪੰਜਾਬ ਵਿੱਚ ਝੋਨੇ ਦੇ ਭੰਡਾਰਨ ਸਬੰਧੀ ਚਿੰਤਾਵਾਂ ਦੇ ਹੱਲ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਨੂੰ ਪੰਜਾਬ ਵਿੱਚ ਝੋਨੇ ਦੇ ਭੰਡਾਰਨ ਸਬੰਧੀ ਚਿੰਤਾਵਾਂ ਦੇ ਹੱਲ ਦੀ ਅਪੀਲ
*ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਨੂੰ ਪੰਜਾਬ ਵਿੱਚ ਝੋਨੇ ਦੇ ਭੰਡਾਰਨ ਸਬੰਧੀ ਚਿੰਤਾਵਾਂ ਦੇ ਹੱਲ ਦੀ ਅਪੀਲ* *ਭਗਵੰਤ ਮਾਨ...
ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ: ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਸੂਚੀਬੱਧ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਨੂੰ ਪੰਜਾਬ ਵਿੱਚ ਝੋਨੇ ਦੇ ਭੰਡਾਰਨ ਸਬੰਧੀ ਚਿੰਤਾਵਾਂ ਦੇ ਹੱਲ ਦੀ ਅਪੀਲ
ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਜਿਲਾ ਪੱਧਰੀ ਕੈਂਪ ਲਗਾਏ ਜਾਣਗੇ: ਡਾ. ਬਲਜੀਤ ਕੌਰ
ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 2 ਸਟੈਨੋਗ੍ਰਾਫਰ ਨੂੰ ਸੌਂਪੇ ਨਿਯੁਕਤੀ ਪੱਤਰ
ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ
ਬੈਂਕਾਂ ਨੂੰ ਸਾਈਬਰ ਧੋਖਾਧੜੀ ਬਾਰੇ ਗਾਹਕਾਂ ਨੂੰ ਜਾਗਰੂਕ ਕਰਨ ਅਤੇ ਸ਼ੱਕੀ ਲੈਣ-ਦੇਣ ਦੀ ਸਥਿਤੀ ਵਿੱਚ 1930 ਡਾਇਲ ਕਰਨ ਦੀ ਅਪੀਲ