ਮੁੱਖ ਮੰਤਰੀ ਦੇ ਮਾਤਾ ਹਰਪਾਲ ਕੌਰ ਗੁਰਦੁਆਰਾ ਟਿੱਲਾ ਬਾਬਾ ਫਰੀਦ ਅਤੇ ਮਾਈ ਗੋਦੜੀ ਸਾਹਿਬ ਨਤਮਸਤਕ ਹੋਏ
By Azad Soch
On
ਫਰੀਦਕੋਟ 23 ਸਤੰਬਰ () ਬਾਬਾ ਸ਼ੇਖ ਫਰੀਦ ਆਗਮਨ ਪੁਰਬ ਤੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਮਾਤਾ ਸ੍ਰੀਮਤੀ ਹਰਪਾਲ ਕੌਰ ਗੁਰਦੁਆਰਾ ਟਿੱਲਾ ਬਾਬਾ ਫਰੀਦ ਅਤੇ ਮਾਈ ਗੋਦੜੀ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਅਤੇ ਉਨ੍ਹਾਂ ਦੀ ਧਰਮਪਤਨੀ ਬੀਬੀ ਬੇਅੰਤ ਕੌਰ ਸੇਖੋਂ, ਐੱਸ.ਐੱਸ.ਪੀ. ਪ੍ਰਗਿੱਆ ਜੈਨ ਉਨ੍ਹਾਂ ਦੇ ਨਾਲ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਇਸ ਮੌਕੇ ਮਾਤਾ ਹਰਪਾਲ ਕੌਰ ਨੇ ਸਮੂਹ ਸੰਗਤਾਂ ਨੂੰ ਬਾਬਾ ਸ਼ੇਖ ਫਰੀਦ ਆਗਮਨ ਪੁਰਬ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸਾਨੂੰ ਸਭ ਨੂੰ ਬਾਬਾ ਫਰੀਦ ਜੀ ਦੇ ਦਿਖਾਏ ਮਾਰਗ ਤੇ ਸਿੱਖਿਆਵਾਂ ਤੇ ਅਮਲ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਆਪਣੇ ਰੁਝੇਵਿਆਂ ਕਾਰਨ ਅੱਜ ਫਰੀਦਕੋਟ ਨਹੀਂ ਆ ਸਕੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਉਨ੍ਹਾਂ ਨੂੰ ਬਾਬਾ ਸ਼ੇਖ ਫਰੀਦ ਦੀ ਚਰਨ ਛੋਹ ਧਰਤੀ ਤੇ ਆਉਣ ਤੇ ਉਨ੍ਹਾਂ ਦੇ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ।
ਇਸ ਉਪਰੰਤ ਉਨ੍ਹਾਂ ਪੁਸਤਕ ਮੇਲੇ ਵਿੱਚ ਸ਼ਿਰਕਤ ਕੀਤੀ ਅਤੇ ਹੋ ਰਹੇ ਬਾਸਕਿਟ ਬਾਲ ਅਤੇ ਕੁਸ਼ਤੀ ਮੈਚ ਦੇ ਮੁਕਾਬਲੇ ਦੇਖੇ।
ਇਸ ਮੌਕੇ ਚੇਅਰਮੈਨ ਜਿਲ੍ਹਾ ਮਾਰਕਿਟ ਕਮੇਟੀ ਸ. ਅਮਨਦੀਪ ਸਿੰਘ ਬਾਬਾ, ਚੇਅਰਮੈਨ ਮਾਰਕੀਟ ਕਮੇਟੀ ਸਾਦਿਕ ਸ. ਰਮਨਦੀਪ ਸਿੰਘ ਮੁਮਾਰਾ, ਚੇਅਰਮੈਨ ਇੰਪਰੂਵਮੈਂਟ ਟਰੱਸਟ ਸ. ਗੁਰਤੇਜ ਸਿੰਘ ਖੋਸਾ, ਸ. ਹਰਦਿੱਤ ਸਿੰਘ ਸੇਖੋਂ, ਸ. ਅੰਗਰੇਜ ਸਿੰਘ ਸੇਖੋਂ, ਸ. ਸੁਰਜੀਤ ਸਿੰਘ ਸੇਖੋਂ, ਡਾ. ਬਿਕਰਮਜੀਤ ਕੌਰ, ਮਹੀਪ ਇੰਦਰ ਸਿੰਘ ਸੇਖੋਂ ,ਹਰਜੀਤ ਸਿੰਘ ਭੋਲੂਵਾਲਾ,ਅਮਨ ਵੜਿੰਗ, ਜਗਦੇਵ ਸਿੰਘ ਧਾਲੀਵਾਲ, ਹਰਗੋਬਿੰਦ ਸਿੰਘ ਸੰਧੂ, ਧਰਮਬੀਰ ਸਿੰਘ, ਗੁਰਵਿੰਦਰ ਸਿੰਘ, ਗੁਰਜੰਟ ਸਿੰਘ ਅਤੇ ਹੋਰ ਹਾਜ਼ਰ ਸਨ।
Tags:
Related Posts
Latest News
Realme 12+ 5G 12GB RAM,5000mAh ਬੈਟਰੀ,67W ਚਾਰਜਿੰਗ ਨਾਲ ਲਾਂਚ
21 Dec 2024 14:42:40
New Delhi ,21 DEC,2024,(Azad Soch News):- Realme ਕੰਪਨੀ ਭਾਰਤ ਤੋਂ ਪਹਿਲਾਂ ਇੰਡੋਨੇਸ਼ੀਆ ਅਤੇ ਮਲੇਸ਼ੀਆ ਵਿੱਚ Realme 12+ 5G ਲਾਂਚ ਕਰ...