ਸਿਵਲ ਜੱਜ (ਸੀਨੀਅਰ ਡਵੀਜਨ)-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਨੇ ਕੀਤਾ ਜੇਲ੍ਹ ਦਾ ਦੌਰਾ

ਸਿਵਲ ਜੱਜ (ਸੀਨੀਅਰ ਡਵੀਜਨ)-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਨੇ ਕੀਤਾ ਜੇਲ੍ਹ ਦਾ ਦੌਰਾ

ਅੰਮ੍ਰਿਤਸਰ 6 ਜੁਲਾਈ 2024--

ਮਾਨਯੋਗ ਜਿਲ੍ਹਾ ਅਤੇ ਸੇਸ਼ਨਜ਼ ਜੱਜ ਸਾਹਿਬ ਦੇ ਹੁਕਮਾਂ ਤਹਿਤ ਅੱਜ ਸ਼੍ਰੀ ਰਛਪਾਲ ਸਿੰਘ , ਜੱਜ ਸਾਹਿਬ ਵੱਲੋਂ ਜੇਲ੍ਹ ਦਾ ਦੌਰਾ ਕੀਤਾ ਗਿਆ ਇਸ ਮੌਕੇ ਸ੍ਰ਼ੀ ਅਨੁਰਾਗ ਕੁਮਾਰ ਅਜ਼ਾਦਜੇਲ੍ਹ ਸੁਪਰਡੈਂਟ ਵੀ ਜੇਲ੍ਹ ਦੇ ਹੋਰਨਾਂ ਅਫਸਰਾਂ ਸਮੇਤ ਮੌਕੇ ਪਰ ਮੌਜੁਦ ਸਨ ਇਹ ਦੌਰਾ ਜੱਜ ਸਾਹਿਬ ਵੱਲੋਂ ਜੇਲ੍ਹ ਵਿੱਚ ਬਣੇ ਟਾਇਲਟਾਸਨਾਨ-ਘਰਲੰਗਰ-ਘਰਪੀਣ ਵਾਲੇ ਪਾਣੀ ਅਤੇ ਪਾਣੀ ਦੀਆਂ ਟੰਕੀਆਂ ਆਦਿ ਦੀ ਸਾਫ ਸਫਾਈ ਦੇ ਨਿਰਖਣ ਦੇ ਮੰਤਵ ਤੋਂ ਕੀਤਾ ਗਿਆ ਸੀ ਅਤੇ ਇਸ ਦੀ ਰਿਪੇਅਰ ਸਬੰਧੀ ਜੇਲ੍ਹ ਸੁਪਰਡੈੰਟ ਨੂੰ ਜਰੁਰੀ ਹਦਾਇਤਾ ਕੀਤੀਆ ਗਈਆ ਇਸ ਦੌਰਾਨ ਜੱਜ ਸਾਹਿਬ ਵੱਲੋ ਜੇਲ੍ਹ ਵਿੱਚ ਬੇਰਕਾਂਲੰਗਰ ਘਰ ਆਦਿ ਦਾ ਨਿਰਖਣ ਕੀਤਾ ਗਿਆਜੱਜ ਸਾਹਿਬ ਵੱਲੋਂ ਲੰਗਰ ਘਰ ਵਿੱਚ ਹਵਾਲਾਤੀਆਂ ਵਾਸਤੇ ਬਣ ਰਹੇ ਖਾਣੇ ਦੀ ਗੁਣਵੱਤਾ ਦੀ ਵੀ ਜਾਂਚ ਕੀਤੀ ਗਈ ਇਸ ਤੋਂ ਬਾਅਦ ਜੱਜ ਸਾਹਿਬ ਵੱਲੋਂ ਹਵਾਲਾਤੀਆਂ ਦੀਆ ਮੁਸ਼ਕਿਲਾ ਸੁਣਿਆ ਗਈਆ ਅਤੇ ਉਹਨਾ ਦੇ ਹੱਲ ਵਾਸਤੇ ਸਬੰਧਤ ਅਫਸਰਾਂ ਨੂੰ ਜਰੁਰੀ ਹਦਾਇਤਾ ਜਾਰੀ ਕੀਤੀਆ ਗਈਆ ਇਸ ਦੇ ਨਾਲ ਹੀ ਜੱਜ ਸਾਹਿਬ ਵੱਲੋਂ ਕੈਂਪ ਕੋਰਟ ਦਾ ਆਯੋਜਨ ਕੀਤਾ ਗਿਆ ਅਤੇ ਮੌਕੇ ਪਰ ਹੀ 05 ਹਵਾਲਾਤੀਆ ਦੇ ਕੇਸਾਂ ਦਾ ਨਿਪਟਾਰਾ ਕੀਤਾ ਗਿਆ ਅਤੇ ਉਹਨਾ ਦੀ ਰਿਹਾਈ ਦੇ ਹੁਕਮ ਜਾਰੀ ਕੀਤੇ ਗਏ

ਇਸ ਤੋਂ ਬਾਅਦ ਵੱਧ ਰਹੀ ਗਰਮੀ ਦੇ ਪ੍ਰਕੋਪ ਨੂੰ ਵੇਖਦੇ ਹੋਏ ਜੱਜ ਸਾਹਿਬ ਵੱਲੋਂ ਲੋਕਾਂ ਨੂੰ ਗਲੋਬਲ ਵਾਰਮਿੰਗ ਦੇ ਪ੍ਰਤੀ ਜਾਗਰੁਕ ਕਰਨ ਲਈ ਸੁਨੇਹਾ ਦਿੱਤਾ ਗਿਆ ਅਤੇ ਜੇਲ੍ਹ ਵਿੱਚ ਰੁੱਖ ਲਗਾਏ ਗਏ ਅਤੇ ਉੱਥੇ ਮੌਜੁਦ ਅਧਿਕਾਰੀਆਂ ਕਰਮਚਾਰੀਆਂਹਵਾਲਾਤੀਆਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਦਾ ਸੁਨੇਹਾ ਦਿੱਤਾ ਗਿਆ

ਇਸ ਤੋਂ ਬਾਅਦ ਅਧਿਕਾਰੀਆਂ ਨਾਲ ਗੱਲ ਕਰਦੇ ਹੋਏ ਜੱਜ ਸਾਹਿਬ ਵੱਲੋਂ ਮਾਨਯੋਗ ਸੁਪਰਿਮ ਕੋਰਟ ਵਿੱਚ 29 ਜੁਲਾਈ ਤੋਂ 03 ਅਗਸਤ 2024 ਤੱਕ ਲੱਗ ਰਹੀ ਸਪੇਸ਼ਲ ਲੋਕ ਅਦਾਲਤ ਪ੍ਰਤੀ ਵੀ ਜਾਗਰੁਕ ਕੀਤਾ ਗਿਆ ਅਤੇ ਕਿਹਾ ਗਿਆ ਕੀ ਇਹ ਸੁਨੇਹਾਂ ਆਮ ਜਨਤਾ ਤੱਕ ਵਿੱਚ ਪਹੁੰਚਾਇਆ ਜਾਵੇ ਤਾਂ ਜੋ ਆਮ ਜਨਤਾ ਇਸ ਦਾ ਲਾਭ ਲੈ ਸਕੇ ਜੇਕਰ ਕਿਸੇ ਵੀ ਨਾਗਰੀਕ ਨੂੰ ਇਸ ਸਬੰਧੀ ਕਿਸੇ ਤਰ੍ਹਾਂ ਦੀ ਕਾਨੂੰਨੀ ਸਹਾਇਤ ਦੀ ਲੋੜ ਹੇ ਤਾਂ ਉਹ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰੀਟੀ ਦੇ ਦਫਤਰ ਵਿੱਖੇ ਜਾ ਸਕਦਾ ਹੈ ਜਿੱਥੇ ਮੌਜੁਦ ਸੱਕਤਰ ਅਤੇ ਸਰਕਾਰੀ ਵਕੀਲ ਉਹਨਾ ਦੀ ਹਰ ਸੰਭਵ ਮਦਦ ਕਰਨਗੇ

ਜੱਜ ਸਾਹਿਬ ਨੇ ਅੰਮ੍ਰਿਤਸਰ ਵਾਸੀਆਂ ਨੂੰ ਇਹ ਸੁਨੇਹਾ ਦਿੰਦਿਆਂ ਕਿਹਾ ਕਿ ਇਸ ਵਾਰ ਨੇਸ਼ਨਲ ਲੋਕ ਅਦਾਲਤ 14 ਸਤੰਬਰ 2024 ਦਿਨ ਸ਼ਨੀਵਾਰ ਨੂੰ ਲਗਣ ਜਾ ਰਹੀ ਹੈਜਿਸ ਵਿੱਚ ਪਰਿਵਾਰਕ ਕੇਸਾਂ (ਜਿਵੇ ਕੀ ਪਤੀ-ਪਤਨੀ ਦੇ ਆਪਸੀ ਝਗੜੇ), ਚੇਕ ਬਾਉ਼ਂਸ ਦੇ ਕੇਸਬੈਂਕਾ ਦੇ ਕੇਸਫਾਈਨਾਂਸ ਕੰਪਨੀਆਂ-ਬਿਮਾ ਕੰਪਨੀਆਂਮੋਟਰ ਦੁਰਘਟਨਾਜਮੀਨੀ ਵਿਵਾਦਬਿਜਲੀ ਅਤੇ ਪਾਣੀ ਦੇ ਬਿੱਲ ਆਦਿ ਕਿਸਮਾਂ ਦੇ ਕੇਸ ਲਗਾਏ ਜਾ ਸਕਦੇ ਹਨ ਲੋਕ ਅਦਾਲਤ ਦਾ ਮੁੱਖ ਮਨੋਰਥ ਸਮਝੌਤੇ/ਰਾਜੀਨਾਮੇ ਰਾਹੀਂ ਅਦਾਲਤੀ ਕੇਸਾਂ ਦਾ ਫੇਸਲਾ ਕਰਵਾਉਣਾ ਹੇ ਤਾਂ ਜੋ ਦੋਹਾਂ ਧਿਰਾਂ ਦਾ ਧਨ ਅਤੇ ਸਮਾਂ ਬਚਾਉਣ ਦੇ ਨਾਲ-ਨਾਲ ਉਹਨਾ ਦੀ ਆਪਸੀ ਦੁਸ਼ਮਣੀ ਘਟਾਈ ਜਾ ਸਕੇਗੰਭੀਰ ਕਿਸਮ ਦੇ ਫੌਜ਼ਦਾਰੀ ਕੇਸਾਂ ਨੂੰ ਛੱਡ ਦੇ ਹਰ ਤਰ੍ਹਾਂ ਦੇ ਕੇਸ ਜੋ ਵੱਖ ਵੱਖ ਅਦਾਲਤਾਂ ਵਿੱਚ ਲੰਭੀਤ ਪਏ ਹੋਣਲੋਕ ਅਦਾਲਤਾਂ ਵਿੱਚ ਫੈਸਲੇ ਲਈ ਸ਼ਾਮਿਲ ਕੀਤੇ ਜਾਂਦੇ ਹਨ ਲੋਕ ਅਦਾਲਤ ਵਿੱਚ ਕੇਸ ਲਗਾਉਣ ਦੇ ਚਾਹਵਾਨ ਵਿਅਕਤੀ ਜੇਕਰ ਕੇਸ ਅਦਾਲਤ ਵਿੱਚ ਲੰਭੀਤ ਹੇ ਤਾਂ ਸਭੰਧਤ ਅਦਾਲਤ ਦੇ ਜੱਜ ਸਾਹਿਬਾਨ ਨੂੰ ਅਤੇ ਜੇਰਕ ਝਗੜਾ ਅਦਾਲਤ ਵਿੱਚ ਲੰਭਿਤ ਨਾ ਹੋਵੇ ਤਾਂ ਸਕੱਤਰਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੂੰ ਲਿਖਤੀ ਦਰਖਾਸਤ ਰਾਹੀਂ ਬੇਨਤੀ ਕਰ ਸਕਦੇ ਹਨ

Tags:

Advertisement

Latest News

Desi Ghee Benefits: ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਦਾ ਦੇਸੀ ਘਿਓ Desi Ghee Benefits: ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਦਾ ਦੇਸੀ ਘਿਓ
ਆਯੁਰਵੇਦ ਮਾਹਕਾਂ ਮੁਤਾਬਕ ਘਿਓ ਵਿਟਾਮਿਨ ਡੀ (Vitamin D) ਦਾ ਇੱਕ ਵਧੀਆ ਸਰੋਤ ਹੈ ਜੋ ਸਰੀਰ ਵਿੱਚ ਕੈਲਸ਼ੀਅਮ (Calcium) ਨੂੰ ਸੋਖ...
ਡੱਚ ਨੋਬਲ ਪੁਰਸਕਾਰ ਜੇਤੂ ਪ੍ਰੋ. ਜੇਰਾਰਡ 'ਟੀ ਹੂਫਟ ਨੇ Chandigarh University ਦੇ 926 ਵਿਦਿਆਰਥੀਆਂ ਨੂੰ ਡਿਗਰੀਆਂ ਕੀਤੀ ਪ੍ਰਦਾਨ
State Election Commission Punjab ਨੇ ਮੋਹਾਲੀ ਦੇ ਜਗਤਪੁਰਾ ਗ੍ਰਾਮ ਪੰਚਾਇਤ ਦੀ ਚੋਣ ਪ੍ਰਕਿਰਿਆ ਨੂੰ ਮੁਅੱਤਲ ਕੀਤਾ
ਭਗਵੰਤ ਮਾਨ ਦੇ ਯਤਨਾਂ ਸਦਕਾ ਝੋਨੇ ਦੀ ਖਰੀਦ ਲਈ ਰਾਹ ਪੱਧਰਾ ਹੋਇਆ,ਮਿੱਲ ਮਾਲਕਾਂ ਦੀ ਹੜਤਾਲ ਖਤਮ
ਜਿਲਾ ਕਚਹਿਰੀ, ਅੰਮ੍ਰਿਤਸਰ ਵਿਖੇ ਸਵੱਛਤਾ ਅਭਿਆਨ ਸਵੱਛਤਾ ਹੀ ਸੇਵਾ ਦੀ ਸੁਰੂਆਤ
ਕੇਂਦਰੀ ਜੇਲ੍ਹ ਅੰਮ੍ਰਿਤਸਰ ਮੈਡੀਕਲ ਕੈਂਪ ਲਗਾਇਆ: ਜੱਜ ਅਮਰਦੀਪ ਸਿੰਘ ਬੈਂਸ
ਸਿਵਲ ਸਰਜਨ ਵਲੋਂ ਵੱਖ-ਵੱਖ ਸਿਹਤ ਸੰਸਥਾਵਾਂ ਦੀ ਅਚਨਚੇਤ ਚੈਕਿੰਗ