ਸਿਵਲ ਸਰਜਨ ਡਾ ਚੰਦਰ ਸ਼ੇਖਰ ਕੱਕੜ ਨੇ ਸਿਹਤ ਹਸਪਤਾਲ ਫਾਜਿਲਕਾ ਦਾ ਕੀਤਾ ਅਚਨਚੇਤ ਨਿਰੀਖਣ

ਸਿਵਲ ਸਰਜਨ ਡਾ ਚੰਦਰ ਸ਼ੇਖਰ ਕੱਕੜ ਨੇ ਸਿਹਤ ਹਸਪਤਾਲ ਫਾਜਿਲਕਾ ਦਾ ਕੀਤਾ ਅਚਨਚੇਤ ਨਿਰੀਖਣ

ਫਾਜ਼ਿਲਕਾ, 18 ਜੁਨ

ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਨੇ ਅੱਜ ਅਚਨਚੇਤ ਸਿਵਲ ਹਸਪਤਾਲ ਫਾਜਿਲਕਾ ਦਾ ਦੌਰਾ ਕੀਤਾ। ਇਸ ਸਮੇਂ ਉਹਨਾਂ ਐਮਰਜੈਂਸੀ ਅਤੇ ਜੱਚਾ ਬੱਚਾ ਵਾਰਡਾਂ ਵਿੱਚ ਪ੍ਰਬੰਧਾਂ ਦਾ ਜ਼ਾਇਜਾ ਲਿਆ। ਇਸ ਸਮੇਂ ਡਾ ਰੋਹਿਤ ਗੋਇਲ ਸੀਨੀਅਰ ਮੈਡੀਕਲ ਅਫ਼ਸਰ ਅਤੇ ਡਾ ਐਰਿਕ ਮੌਜੂਦ ਸਨ। ਉਹਨਾਂ ਸਿਵਲ ਹਸਪਤਾਲ ਵਿੱਚ ਸਿਹਤ ਸੇਵਾਵਾਂਸਫ਼ਾਈ ਅਤੇ ਹੋਰ ਪ੍ਰਬੰਧਾਂ ਦਾ ਜ਼ਾਇਜ਼ਾ ਲਿਆ ਅਤੇ ਸੰਤੁਸ਼ਟੀ ਪ੍ਰਗਟਾਈ। ਮਰੀਜਾਂ ਦੀਆਂ ਸਹੂਲਤਾਂ ਲਈ ਹੋਰ ਵਧੀਆਂ ਪ੍ਰਬੰਧ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਲੋਕਾਂ ਨੂੰ ਚੱਗੀਆ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ ਹੈ। ਜਿਸ ਅਧੀਨ ਦਿਨ ਪ੍ਰਤੀ ਦਿਨ ਸਿਹਤ ਸਹੂਲਤਾਂ ਵਿੱਚ ਵਾਧਾ ਕੀਤਾ ਜਾ ਰਿਹਾ ਹੈ। ਉਹ ਹਸਪਤਾਲ ਵਿੱਚ ਦਾਖਿਲ ਮਰੀਜਾਂ ਨੂੰ ਵੀ ਮਿਲੇ ਅਤੇ ਗੱਲਬਾਤ ਕੀਤੀ।

ਉਹਨਾਂ ਕਿਹਾ ਕਿ ਹਰੇਕ ਐਂਮਰਜੈਂਸੀ ਦਾ ਇਲਾਜ ਪਹਿਲ ਦੇ ਆਧਾਰ ਤੇ ਕੀਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਜਿਲ੍ਹਾ ਫਾਜਿਲਕਾ ਵਿੱਚ 9 ਸਰਕਾਰੀ ਐਂਬੂਲੈਂਸ ਹਨਜਿਨ੍ਹਾਂ ਨੂੰ ਕਿਸੇ ਮਰੀਜ਼ ਨੂੰ ਰੈਫਰ ਕਰਨ ਲਈ ਵਰਤਿਆ ਜਾ ਸਕਦਾ ਹੈ। ਉਹਨਾਂ ਲੋਕਾ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਮਰੀਜ਼ ਨੂੰ ਐਂਮਰਜੈਂਸੀ ਦੌਰਾਨ ਘਰੋਂ ਲੈ ਕੇ ਆਉਣਾ ਹੋਵੇ ਤਾਂ 108 ਨੰਬਰ ਤੇ ਫੋਨ ਕੀਤਾ ਜਾਵੇ ਜੋ ਜਲਦੀ ਤੋਂ ਜਲਦੀ ਮਰੀਜ਼ ਨੂੰ ਹਸਪਤਾਲ ਵਿੱਚ ਸ਼ਿਫ਼ਟ ਕਰੇਗੀ।

ਉਹਨਾਂ ਦੱਸਿਆ ਕਿ ਗਰਮੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰੀ ਹਸਪਤਾਲਾਂ ਵਿੱਚ ਹੀਟ ਵੇਵ ਨਾਲ ਪ੍ਰਭਾਵਿਤ ਲੋਕਾਂ ਲਈ ਵੱਖਰੇ ਪ੍ਰਬੰਧ ਕਰ ਲਏ ਗਏ ਹਨ। ਉਹਨਾਂ ਅਪੀਲ ਕੀਤੀ ਕਿ ਐਂਮਰਜੈਂਸੀ ਜਾਂ ਜ਼ਿਆਦਾ ਲੋੜ ਪੈਣ ਤੇ ਹੀ ਘਰੋਂ ਬਾਹਰ ਨਿਕਲਿਆ ਜਾਵੇ। ਘਰੋਂ ਨਿਕਲਣ ਸਮੇਂ ਪਾਣੀ ਪੀ ਕੇ ਹੀ ਨਿਕਲਿਆ ਜਾਵੇ ਅਤੇ ਵੱਧ ਤੋਂ ਵਧ ਤਰਲ ਪਦਾਰਥ ਪੀਤੇ ਜਾਣ।

Tags:

Advertisement

Latest News

ਅੰਮ੍ਰਿਤਪਾਲ ਸਿੰਘ ਅੱਜ ਐਮਪੀ ਵਜੋਂ ਦਿੱਲੀ ਵਿਚ ਚੁਕਣਗੇ ਸਹੁੰ ਅੰਮ੍ਰਿਤਪਾਲ ਸਿੰਘ ਅੱਜ ਐਮਪੀ ਵਜੋਂ ਦਿੱਲੀ ਵਿਚ ਚੁਕਣਗੇ ਸਹੁੰ
New Delhi,05 July,2024,(Azad Soch News):- ਪੰਜਾਬ ਦੇ ਖਡੂਰ ਸਾਹਿਬ (Khadur Sahib) ਹਲਕੇ ਤੋਂ ਸੰਸਦੀ ਚੋਣ ਜਿੱਤਣ ਵਾਲੇ ਖ਼ਾਲਿਸਤਾਨ (Khalistan) ਦੇ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 05-07-2024 ਅੰਗ 675
ਪੰਜਾਬ ਸਰਕਾਰ ਨੇ 34-ਜਲੰਧਰ ਪੱਛਮੀ (ਐਸ.ਸੀ.) ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ 10 ਜੁਲਾਈ, 2024 (ਬੁੱਧਵਾਰ) ਨੂੰ ਸਥਾਨਕ ਛੁੱਟੀ ਦਾ ਐਲਾਨ ਕੀਤਾ
ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ 5 ਜੁਲਾਈ ਯਾਨੀ ਕਿ ਕੱਲ੍ਹ ਨੂੰ ਬਤੌਰ ਸੰਸਦ ਮੈਂਬਰ ਸਹੁੰ ਚੁੱਕਣਗੇ
ਧਰਤੀ ਹੇਠਲੇ ਡਿੱਗ ਰਹੇ ਪਾਣੀ ਦੇ ਪੱਧਰ ਨੂੰ ਬਚਾਉਣ ਲਈ ਕੀਤੇ ਜਾਣ ਵਿਸ਼ੇਸ਼ ਉਪਰਾਲੇ : ਜਸਪ੍ਰੀਤ ਸਿੰਘ
ਅਗਾਊਂ ਵਧੂ ਕਿਸਾਨ ਗੁਰਸੇਵਕ ਸਿੰਘ ਪਿਛਲੇ ਪੰਜ ਸਾਲਾਂ ਤੋਂ ਕਰ ਰਿਹਾ ਹੈ ਝੋਨੇ ਦੀ ਸਿੱਧੀ ਬਿਜਾਈ
ਪੱਕਾ ਡਰੇਨ ਦੀ ਸਫ਼ਾਈ ਦਾ ਡਿਪਟੀ ਕਮਿਸ਼ਨਰ ਨੇ ਦੌਰਾ ਕਰਕੇ ਲਿਆ ਜਾਇਜ਼ਾ