ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਨੇ ਸਿਵਲ ਹਸਪਤਾਲ ਫਰੀਦਕੋਟ ਦਾ ਅਚਨਚੇਤ ਦੌਰਾ ਕੀਤਾ

ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਨੇ ਸਿਵਲ ਹਸਪਤਾਲ ਫਰੀਦਕੋਟ ਦਾ ਅਚਨਚੇਤ ਦੌਰਾ ਕੀਤਾ

ਫਰੀਦਕੋਟ 26 ਦਸੰਬਰ,2024

ਸਿਵਲ ਸਰਜਨ ਫਰੀਦਕੋਟ ਡਾ. ਚੰਦਰ ਸ਼ੇਖਰ ਕੱਕੜ ਨੇ ਸਿਵਲ ਹਸਪਤਾਲ ਫਰੀਦਕੋਟ ਦਾ ਅਚਨਚੇਤ ਦੌਰਾ ਕੀਤਾ ਅਤੇ ਮਰੀਜਾਂ ਨੂੰ ਬੇਹਤਰ ਸਿਹਤ ਸੇਵਾਵਾਂ ਦੇਣ ਲਈ ਹਦਾਇਤਾਂ ਜਾਰੀ ਕੀਤੀਆਂ । ਸਿਵਲ ਹਸਪਤਾਲ ਦਾ ਅਚਨਚੇਤ ਦੌਰਾ ਕਰਨ ਸਮੇਂ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਨੇ ਹਸਪਤਾਲ ਦੇ ਵੱਖ-ਵੱਖ ਵਿਭਾਗਾਂ ਵਿੱਚ ਸਿਹਤ ਸੇਵਾਵਾਂ ਦੀ ਸਥਿਤੀ ਦਾ ਮੁਲਾਂਕਣ ਕੀਤਾ। ਡਾ. ਕੱਕੜ ਨੇ ਸਾਫ ਸਫਾਈ ਅਤੇ ਮਰੀਜਾਂ ਲਈ ਸਿਹਤ ਸੇਵਾਵਾਂ ਵਿੱਚ ਸੁਧਾਰ ਦੀ ਲੋੜ 'ਤੇ ਜ਼ੋਰ ਦਿੱਤਾ । ਉਹਨਾਂ ਕਿਹਾ ਕਿ ਸਿਹਤ ਸੇਵਾਵਾਂ ਦੀ ਕੁਵਾਲਟੀ ਨੂੰ ਬਿਹਤਰ ਬਣਾਉਣ ਲਈ ਸਾਫ ਸਫਾਈ ਅਤੇ ਜਨਤਕ ਸਹੂਲਤਾਂ ਉਚੇ ਦਰਜੇ ਦੀਆਂ ਹੋਣੀਆਂ ਚਾਹੀਦੀਆਂ ਹਨ।
ਉਹਨਾਂ ਨੇ ਹਸਪਤਾਲ ਦੇ ਲੇਬਰ ਰੂਮ, ਨਵੇਂ ਜਨਮੇ ਬੱਚਿਆਂ ਦੀ ਦੇਖਭਾਲ ਵਿੰਗ, ਲੈਬੋਰਟਰੀ, ਓਪਡੀ ਖੇਤਰ, ਪਾਰਕਿੰਗ ਖੇਤਰ ਅਤੇ ਜਨ ਔਸ਼ਧੀ ਦਵਾਈ ਦੀ ਦੁਕਾਨ ਦਾ ਦੌਰਾ ਕੀਤਾ। ਉਨ੍ਹਾਂ ਸਿਹਤ ਸੇਵਾਵਾਂ ਅਤੇ ਸਥਾਨਕ ਹਸਪਤਾਲ ਦੀ ਸਫਾਈ ਅਤੇ ਜਨਤਕ ਸਹੂਲਤਾਂ ਦੇ ਮਾਮਲੇ ਵਿੱਚ ਧਿਆਨ ਦਿੱਤਾ। ਉਨ੍ਹਾਂ ਕਿਹਾ ਕਿ ਹਸਪਤਾਲ ਦੇ ਵੱਖ ਵੱਖ ਬਲਾਕਾਂ ਵਿੱਚ ਸੁਧਾਰ ਲਿਆਉਣ ਲਈ ਸਫਾਈ ਅਤੇ ਭੀੜ-ਭਾੜ ਦੇ ਪ੍ਰਬੰਧਨ ਵਿੱਚ ਤੇਜ਼ੀ ਲਿਆਉਣ ਦੀ ਜ਼ਰੂਰਤ ਹੈ। ਉਨ੍ਹਾਂ ਹਸਪਤਾਲ ਦੇ ਪਾਰਕਿੰਗ ਖੇਤਰ ਦਾ ਵੀ ਦੌਰਾ ਕੀਤਾ। ਪਾਰਕਿੰਗ ਖੇਤਰ ਵਿੱਚ ਵੀ ਜਗ੍ਹਾ ਅਤੇ ਪ੍ਰਬੰਧਨ ਨੂੰ ਸੁਧਾਰਨ ਦੀ ਜ਼ਰੂਰਤ ਹੈ, ਤਾਂ ਜੋ ਸਟਾਫ, ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਕੋਈ ਸਹੂਲਤ ਵਿੱਚ ਰੁਕਾਵਟ ਨਾ ਆਏ।

ਉਨ੍ਹਾਂ ਇਹ ਵੀ ਕਿਹਾ ਕਿ ਮਰੀਜ਼ਾਂ ਨੂੰ ਕੋਈ ਅਸੁਵਿਧਾ ਨਾ ਹੋਵੇਇਸ ਲਈ ਹਰ ਵਿਭਾਗ ਵਿੱਚ ਸੰਚਾਰ ਅਤੇ ਪ੍ਰਬੰਧਨ ਬਿਹਤਰ ਬਣਾਉਣ ਲਈ ਕਦਮ ਚੁੱਕੇ ਜਾਣਗੇ। ਡਾ. ਕੱਕੜ ਨੇ ਮੌਕੇ ਤੇ ਮੌਜੂਦ ਜਿੰਮੇਵਾਰ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਾਫ ਸਫਾਈਜਨਤਕ ਸਹੂਲਤਾਂ ਅਤੇ ਸਿਹਤ ਸੇਵਾਵਾਂ ਨੂੰ ਬਿਹਤਰ ਬਣਾਉਣ ਲਈ ਹਦਾਇਤਾਂ ਦਿੱਤੀਆਂ।

ਉਨ੍ਹਾਂ ਕਿਹਾ ਕਿ "ਸਿਹਤ ਸੇਵਾਵਾਂ ਦੀ ਗੁਣਵੱਤਾ ਵਧਾਉਣ ਲਈ ਸਾਰਾ ਸਟਾਫ ਵਧੀਆ ਕੰਮ ਕਰ ਰਿਹਾ ਹੈ। ਸਾਡਾ ਮਕਸਦ ਹਸਪਤਾਲਾਂ ਨੂੰ ਮਰੀਜ਼ਾਂ ਲਈ ਹੋਰ ਸਹਿਯੋਗੀ ਅਤੇ ਸੰਵੇਦਨਸ਼ੀਲ ਬਣਾਉਣਾ ਹੈ” ਉਹਨਾਂ ਕਿਹਾ ਕਿ ਲੇਬਰ ਰੂਮ ਅਤੇ ਨਵੇਂ ਜਨਮੇ ਬੱਚਿਆਂ ਦੇ ਦੇਖਭਾਲ ਵਿੰਗ ਵਿੱਚ ਪੂਰੀ ਤਰ੍ਹਾਂ ਸਹੂਲਤਾਂ ਅਤੇ ਬੇਹਤਰ ਸਿਹਤ ਸੇਵਾਵਾਂ ਉਪਲਬਧ ਹਨ। ਉਨ੍ਹਾਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਿਵਲ ਹਸਪਤਾਲ ਵਿੱਚ ਸਾਰੀਆਂ ਦਵਾਈਆਂ ਮੁਫਤ ਦੇਣ ਦੀ ਹਦਾਇਤ ਕੀਤੀਇਸਦੇ ਨਾਲ ਹੀ ਜਨ ਔਸ਼ਧੀ ਵੱਲੋਂ ਵੀ ਮਰੀਜ਼ਾਂ ਲਈ ਸਸਤੇ ਅਤੇ ਉੱਚ ਗੁਣਵੱਤਾ ਵਾਲੀਆਂ ਦਵਾਈਆਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ।
ਇਸ ਮੋਕੇ ਉਨ੍ਹਾਂ ਦੇ ਨਾਲ ਸਹਾਇਕ ਸਿਵਲ ਸਰਜਨ ਡਾ. ਵਰਿੰਦਰ ਕੁਮਾਰ, ਜਿਲਾ ਮਾਸ ਮੀਡੀਆ ਅਫਸਰ ਕੁਲਵੰਤ ਸਿੰਘ, ਡਿਪਟੀ ਮਾਸ ਮੀਡੀਆ ਅਫਸਰ ਸੁਧੀਰ ਕੁਮਾਰ, ਲਖਵਿੰਦਰ ਸਿੰਘ ਕੈਂਥ, ਫਾਰਮੇਸੀ ਅਫਸਰ ਕੁਲਦੀਪ ਸਿੰਘ ਚਾਹਲ ਅਤੇ ਨਰਸਿੰਗ ਸਿਸਟਰ ਸ਼ੁਸ਼ਮਾ ਕੁਮਾਰੀ ਵੀ ਮੌਜੂਦ ਸਨ । 

Tags:

Advertisement

Latest News

ਢਾਕਾ ਵਿੱਚ ਬੰਗਲਾਦੇਸ਼ ਸਕੱਤਰੇਤ ਦੀ ਇੱਕ ਵੱਡੀ ਇਮਾਰਤ ਵਿੱਚ ਵੀਰਵਾਰ ਨੂੰ ਭਿਆਨਕ ਅੱਗ ਲੱਗ ਗਈ ਢਾਕਾ ਵਿੱਚ ਬੰਗਲਾਦੇਸ਼ ਸਕੱਤਰੇਤ ਦੀ ਇੱਕ ਵੱਡੀ ਇਮਾਰਤ ਵਿੱਚ ਵੀਰਵਾਰ ਨੂੰ ਭਿਆਨਕ ਅੱਗ ਲੱਗ ਗਈ
Dhaka,27,DEC,2024,(Azad Soch News):- ਢਾਕਾ ਵਿੱਚ ਬੰਗਲਾਦੇਸ਼ ਸਕੱਤਰੇਤ ਦੀ ਇੱਕ ਵੱਡੀ ਇਮਾਰਤ ਵਿੱਚ ਵੀਰਵਾਰ ਨੂੰ ਭਿਆਨਕ ਅੱਗ ਲੱਗ ਗਈ, ਜਿਸ ਕਾਰਨ...
ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਦੇਸ਼ ਨੂੰ ਆਰਥਿਕ ਸੰਕਟ ਵਿੱਚੋਂ ਕੱਢਣ ਵਾਲੇ ਮੋਢੀ ਡਾ. ਮਨਮੋਹਨ ਸਿੰਘ ਦਾ ਦੇਹਾਂਤ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 27-12-2024 ਅੰਗ 645
ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ
ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ
ਕੇਂਦਰੀ ਵਿਧਾਨ ਸਭਾ ਹਲਕੇ ਦੇ ਕਿਸੇ ਵੀ ਵਾਰਡ ਵਿੱਚ ਵਿਕਾਸ ਕਾਰਜਾਂ ਵਿੱਚ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਵਿਧਾਇਕ ਡਾ: ਅਜੇ ਗੁਪਤਾ
ਡਿਪਟੀ ਕਮਿਸ਼ਨਰ ਨੇ ਸਾਰੀਆਂ ਜ਼ਿੰਮੇਵਾਰੀਆਂ ਸਮਝਾ ਕੇ ਬਿਠਾਇਆ ਆਪਣੀ ਕੁਰਸੀ ਉੱਤੇ