ਸਿਵਲ ਸਰਜਨ ਫਾਜਿਲਕਾ ਵੱਲੋਂ ਮਲਟੀਪਰਪਜ਼ ਹੈਲਥ ਵਰਕਰ ਅਤੇ ਆਸ਼ਾ ਵਰਕਰ ਨਾਲ ਟੀਕਾਕਰਣ ਸਬੰਧੀ ਕੀਤੀ ਗਈ ਮੀਟਿੰਗ

ਸਿਵਲ ਸਰਜਨ ਫਾਜਿਲਕਾ ਵੱਲੋਂ ਮਲਟੀਪਰਪਜ਼ ਹੈਲਥ ਵਰਕਰ ਅਤੇ ਆਸ਼ਾ ਵਰਕਰ ਨਾਲ ਟੀਕਾਕਰਣ ਸਬੰਧੀ ਕੀਤੀ  ਗਈ ਮੀਟਿੰਗ

ਫਾਜਿਲਕਾ 20 ਜਨਵਰੀ
ਪੰਜਾਬ ਸਰਕਾਰ ਦੇ ਹੁਕਮਾਂ ਅਤੇ ਡਾ ਲਹਿੰਬਰ ਰਾਮ ਸਿਵਲ ਸਰਜਨ ਫਾਜਿਲਕਾ ਦੀ ਅਗਵਾਈ ਵਿੱਚ ਜਿਲ੍ਹਾ ਫਾਜਿਲਕਾ ਵਿੱਚ  ਟੀਕਾਕਰਣ ਪ੍ਰੋਗ੍ਰਾਮ ਵਧੀਆ ਤਰੀਕੇ ਨੇ ਚੱਲ ਰਿਹਾ ਹੈ। ਟੀਕਾਕਰਣ ਪ੍ਰੋਗ੍ਰਾਮ ਵਿੱਚ ਹੋਰ ਸੁਧਾਰ ਕਰਨ ਲਈ ਡਾ ਲਹਿੰਬਰ ਰਾਮ ਦੀ ਪ੍ਰਧਾਨਗੀ ਵਿੱਚ ਜਿਲ੍ਹੇ ਦੀਆਂ ਮਲਟੀਪਰਪਜ਼ ਹੈਲਥ ਵਰਕਰ (ਫੀਮੇਲ), ਫੈਸਿਲੀਟੇਟਰ ਅਤੇ ਆਸ਼ਾ ਵਰਕਰ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਸਮੇਂ ਡਾ ਕਵਿਤਾ ਸਿੰਘ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ,  ਡਾ ਰਿੰਕੂ ਚਾਵਲਾ ਜਿਲ੍ਹਾ ਟੀਕਾਕਰਣ ਅਫ਼ਸਰ, ਡਾ ਪੰਕਜ਼ ਚੌਹਾਨ ਸੀਨੀਅਰ ਮੈਡੀਕਲ ਅਫ਼ਸਰ, ਮਾਸ ਮੀਡੀਆ ਤੋਂ ਵਿਨੋਦ ਖੁਰਾਣਾ ਦਿਵੇਸ਼ ਕੁਮਾਰ ਅਤੇ ਹਰਮੀਤ ਸਿੰਘ, ਪ੍ਰਕਾਸ਼ ਚੰਦ, ਮੈਡਮ ਸ਼ਵੇਤਾ ਹਾਜ਼ਰ ਸਨ।
ਡਾ ਲਹਿੰਬਰ ਰਾਮ ਜੀ ਨੇ ਦੱਸਿਆ ਕਿ ਪੰਜਾਬ ਸਰਕਾਰ ਮਾਂ ਅਤੇ ਬੱਚੇ ਦੀ ਮੌਤ ਦਰ ਕੰਟਰੋਲ ਕਰਨ ਅਤੇ ਬੱਚਿਆਂ ਨੂੰ 11 ਮਾਰੂ ਬਿਮਾਰੀਆਂ ਤੋਂ ਬਚਾਉਣ ਲਈ ਪੁਰਜ਼ੋਰ ਯਤਨ ਕਰ ਰਹੀ ਹੈ। ਜਿਸ ਅਧੀਨ ਮਾਂ ਦੇ ਗਰਭਵਤੀ ਹੋਣ ਤੋਂ ਲੈ ਕੇ 5 ਸਾਲ ਤੱਕ ਦੇ ਬੱਚਿਆਂ ਨੂੰ ਵੱਖ ਵੱਖ ਮੁਫ਼ਤ ਸਿਹਤ ਸਹੂਲਤਾਂ ਦੇ ਰਹੀ ਹੈ। ਉਹਨਾਂ ਦੱਸਿਆ ਕਿ ਗਰਭਵਤੀ ਔਰਤ ਨੂੰ ਟੀ.ਡੀ. ਦੇ ਦੋ ਟੀਕੇ ਅਤੇ ਜਨਮ ਤੋਂ ਲੈ ਕੇ 5 ਸਾਲ ਤੱਕ 11 ਮਾਰੂ ਬਿਮਾਰੀਆਂ ਤੋਂ ਨਿਯਮਤ ਟੀਕਾਕਰਣ ਸੂਚੀ ਅਨੁਸਾਰ ਟੀਕਾਕਰਣ ਕੀਤਾ ਜਾ ਰਿਹਾ ਹੈ। ਸਿਹਤ ਵਿਭਾਗ ਦਾ ਸਟਾਫ਼ ਦੂਰ ਦੁਰਾਡੇ ਏਰੀਏ ਵਿੱਚ ਪਹੁੰਚ ਕਰਕੇ ਟੀਕਾਕਰਣ ਕਰ ਰਿਹਾ ਹੈ।
ਡਾ ਲਹਿੰਬਰ ਰਾਮ ਨੇ ਸਮੂਹ ਹਾਜ਼ਰੀਨ ਸਟਾਫ਼ ਨੂੰ ਟੀਕਾਕਰਣ ਦੇ ਟੀਚੇ ਪੂਰੇ ਕਰਨ ਲਈ ਹਦਾਇਤਾਂ ਦਿੱਤੀਆਂ ਅਤੇ ਯੂ—ਵਿਨ ਪੋਰਟਲ ਤੇ ਟੀਕਾਕਰਣ ਦੇ ਅੰਦਰਾਜ਼ ਕਰਨ ਦੀਆਂ ਹਦਾਇਤਾਂ  ਦਿੱਤੀਆਂ।

Tags:

Advertisement

Latest News

ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਝੋਨੇ ਦੇ ਸੁਚੱਜੇ ਪਰਾਲੀ ਪ੍ਰਬੰਧਨ ਬਾਬਤ ਵਿਦਿਅਕ ਦੌਰਾ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਝੋਨੇ ਦੇ ਸੁਚੱਜੇ ਪਰਾਲੀ ਪ੍ਰਬੰਧਨ ਬਾਬਤ ਵਿਦਿਅਕ ਦੌਰਾ
ਹੁਸ਼ਿਆਰਪੁਰ, 20 ਜਨਵਰੀ : ਕਿਸਾਨਾਂ ਨੂੰ ਝੋਨੇ ਦੀ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕ ਕਰਨ ਲਈ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਜ਼ਿਲ੍ਹਾ...
ਸਿਵਲ ਸਰਜਨ ਫਾਜਿਲਕਾ ਵੱਲੋਂ ਮਲਟੀਪਰਪਜ਼ ਹੈਲਥ ਵਰਕਰ ਅਤੇ ਆਸ਼ਾ ਵਰਕਰ ਨਾਲ ਟੀਕਾਕਰਣ ਸਬੰਧੀ ਕੀਤੀ ਗਈ ਮੀਟਿੰਗ
ਗਰੀਨ ਸਕੂਲ ਪ੍ਰੋਗਰਾਮ ਤਹਿਤ ਦੇਸ਼ ਭਰ ’ਚ ਹੁਸ਼ਿਆਰਪੁਰ ਬਣਿਆ ’ਬੈਸਟ ਗਰੀਨ ਡਿਸਟ੍ਰਿਕਟ’
ਸਰਕਾਰੀ ਦਫਤਰਾਂ ਵਿੱਚ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਮਿਲੇਗਾ ਪੂਰਾ ਮਾਣ ਸਨਮਾਨ- ਵਧੀਕ ਡਿਪਟੀ ਕਮਿਸ਼ਨਰ
ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਮੌਕੇ ਡਿਪਟੀ ਕਮਿਸ਼ਨਰ
ਗਰਭਵਤੀ ਔਰਤਾਂ ਦੀ ਮੌਤ ਦਰ ਨੂੰ ਘੱਟ ਕਰਨ ਦੇ ਮੰਤਵ ਲਈ ਐਮ.ਡੀ.ਆਰ. ਦੀ ਸਮੀਖਿਆ ਮੀਟਿੰਗ
ਵਿਧਾਇਕ ਫਾਜ਼ਿਲਕਾ ਤੇ ਉਨ੍ਹਾਂ ਦੀ ਧਰਮਪਤਨੀ ਨੇ ਸਾਬੂਆਣਾ ਗਉਸ਼ਾਲਾ ਵਿਖੇ ਪਹੁੰਚ ਕੇ ਗੁੜ ਦੀ ਸੇਵਾ ਨਿਭਾਈ