ਸਿਵਲ ਸਰਜਨ ਫਾਜ਼ਿਲਕਾ ਵੱਲੋਂ ਦਸਤ ਰੋਕੂ ਮੁਹਿੰਮ ਦੀ ਸਿਵਲ ਹਸਪਤਾਲ ਤੋਂ ਸ਼ੁਰੂਆਤ

ਸਿਵਲ ਸਰਜਨ ਫਾਜ਼ਿਲਕਾ ਵੱਲੋਂ ਦਸਤ ਰੋਕੂ ਮੁਹਿੰਮ ਦੀ ਸਿਵਲ ਹਸਪਤਾਲ ਤੋਂ ਸ਼ੁਰੂਆਤ

ਫ਼ਾਜ਼ਿਲਕਾ  2 ਜੁਲਾਈ

ਡਿਪਟੀ ਕਮਿਸਨਰ ਡਾ. ਸੇਨੂੰ ਦੁੱਗਲ ਆਈ ਏ ਐਸ ਦੇ ਦਿਸਾ ਨਿਰਦੇਸਾਂ ਤਹਿਤ ਡਾ. ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਾਜ਼ਿਲਕਾ ਦੀ ਅਗਵਾਈ ਹੇਠ ਸਿਹਤ ਵਿਭਾਗ  ਵੱਲੋਂ ਫ਼ਾਜ਼ਿਲਕਾ ਵਿਖੇ ਓ ਆਰ ਐਸ ਜਿੰਕ ਕਾਰਨਰ ਤੋਂ ਦਸਤ ਰੋਕੂ ਮੁਹਿੰਮ ਦੀ ਸੁਰੂਆਤ ਕੀਤੀ ਗਈ।

ਸ ਸਮੇਂ ਸਿਵਲ ਸਰਜਨ ਨੇ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਮੰਤਵ ਪੰਜ ਸਾਲ ਤੋਂ ਛੋੱਟੇ ਬੱਚਿਆਂ ਦੀ ਮੌਤ ਦਰ ਨੂੰ ਘਟਾਉਣਾ ਹੈ ਅਤੇ ਦਸਤ ਰੋਗ ਨਾਲ ਹੋਣ ਵਾਲੀਆਂ ਮੌਤਾ ਦੀ ਗਿਣਤੀ ਨੂੰ ਜੀਰੋ ਤੇ ਲਿਆਉਣਾ ਹੈ। ਦਸਤਾਂ ਦੀ ਰੋਕਥਾਮ ਲਈ ਸਿਹਤ ਵਿਭਾਗ ਵਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਹਨ।

ਡਾ. ਏਰਿਕ ਜਿਲਾ ਟੀਕਾਕਰਨ ਅਫਸਰ/ਨੋਡਲ ਅਫਸਰ ਨੇ ਦੱਸਿਆ ਕਿ ਇਹ ਮੁਹਿੰਮ 1 ਜੁਲਾਈ ਤੋਂ 31 ਅਗਸਤ ਤੱਕ ਚਲਾਈ ਜਾਵੇਗੀ।ਮੁਹਿੰਮ ਦੌਰਾਨ  5 ਸਾਲ ਤੋਂ ਛੋਟੇ ਕਰੀਬ 46000 ਬੱਚਿਆਂ ਨੂੰ ਓ ਆਰ ਐਸ ਪੈਕਟ ਆਸ਼ਾ ਅਤੇ ਆਂਗਨਵਾੜੀ ਵਰਕਰਾਂ ਵਲੋਂ ਮੁਫਤ ਵੰਡੇ ਜਾਣਗੇ ਅਤੇ ਸਾਰੇ ਸਿਹਤ ਕੇਂਦਰਾਂ ਚ ਓ ਆਰ ਐਸ ਜਿੰਕ ਕਾਰਨਰ ਬਣਾਏ ਗਏ ਹਨ ਜਿਥੇ ਦਸਤ ਹੋਣ ਦੀ ਹਾਲਤ ਵਿਚ ਓ ਆਰ ਐਸ ਅਤੇ ਜਿੰਕ ਦੀਆਂ ਗੋਲੀਆਂ ਮੁਫਤ ਦਿੱਤੀਆਂ ਜਾਣਗੀਆਂ।

ਸੀਨੀਅਰ ਮੈਡੀਕਲ ਅਫਸਰ  ਡਾਕਟਰ ਨੀਰਜਾ ਗੁਪਤਾ  ਅਤੇ ਡਾ ਰੋਹਿਤ ਗੋਇਲ ਨੇ ਦੱਸਿਆ ਕਿ ਦਸਤਾਂ ਦੌਰਾਨ ਓ ਆਰ ਐਸ ਅਤੇ ਜਿੰਕ ਬਹੁਤ ਜਰੂਰੀ ਹੈ। ਦਸਤ ਲੱਗ ਜਾਣ ਕਾਰਨ ਸਿਵਲ ਹਸਪਤਾਲ ਫਾਜ਼ਿਲਕਾਅਬੋਹਰ ਅਤੇ ਜਲਾਲਾਬਾਦ  ਦੇ ਨਾਲ ਸੀ ਐਚ ਸੀ ਵਿਖੇ ਡਾਕਟਰੀ ਸਲਾਹ ਅਨੁਸਾਰ ਇਲਾਜ ਕਰਾਉਣਾ ਚਾਹੀਦਾ ਹੈ ਅਤੇ ਪੁਰਾਣੇ ਸਿਲ ਹਸਪਤਾਲ ਵਿਖੇ ਕਾਰਨਰ ਤੋਂ ਓ ਆਰ ਐਸ ਅਤੇ ਜਿੰਕ ਦੀ ਵਰਤੋਂ ਕਰਕੇ ਬਹੁਤ ਸਾਰੇ ਬੱਚਿਆਂ ਦੀ ਜਾਨ ਬਚਾਈ ਜਾ ਸਕਦੀ ਹੈ।

ਵਿਨੋਦ ਕੁਮਾਰ ਅਤੇ ਦਿਵੇਸ਼ ਕੁਮਾਰ ਜਿਲਾ ਮਾਸ ਮੀਡੀਆ ਅਫਸਰ ਅਤੇ ਹਰਮੀਤ ਸਿੰਘ ਨੇ ਦੱਸਿਆ ਕਿ ਦਸਤ ਲੱਗ ਜਾਣ ਤੇ ਜਲਦੀ ਇਲਾਜ ਕਰਾਉਣਾ ਚਾਹੀਦਾ ਹੈ ਕਿਉਂਕਿ ਇਲਾਜ ਚ ਦੇਰੀ ਕਈ ਵਾਰ ਖਤਰੇ ਦਾ ਕਾਰਨ ਬਣ ਸਕਦੀ ਹੈ। ਇਸ ਲਈ ਸਿਹਤ ਕਰਮਚਾਰੀਆਂ ਅਤੇ ਆਸਾ ਵੱਲੋਂ ਲੋਕਾਂ ਨੂੰ ਦਸਤਾਂ ਤੋਂ ਬਚਾਅ ਲਈ ਜਾਗਰੂਕ ਕੀਤਾ ਜਾ ਰਿਹਾ ਹੈ।

ਇਸ ਦੋਰਾਨ ਸਿਹਤ ਕਰਮਚਾਰੀ ਸੰਜੇ ਕੁਮਾਰਭਾਰਤ ਸੇਠੀਏ ਐਨ ਐਮ ਦਿਨੇਸ਼ ਰਾਣੀਸਿਹਤ ਵਿਭਾਗ ਦੇ ਕਰਮਚਾਰੀ ਅਤੇ ਆਸਾ ਹਾਜਰ ਸਨ।

Tags:

Advertisement

Latest News

ਅੰਮ੍ਰਿਤਪਾਲ ਸਿੰਘ ਅੱਜ ਐਮਪੀ ਵਜੋਂ ਦਿੱਲੀ ਵਿਚ ਚੁਕਣਗੇ ਸਹੁੰ ਅੰਮ੍ਰਿਤਪਾਲ ਸਿੰਘ ਅੱਜ ਐਮਪੀ ਵਜੋਂ ਦਿੱਲੀ ਵਿਚ ਚੁਕਣਗੇ ਸਹੁੰ
New Delhi,05 July,2024,(Azad Soch News):- ਪੰਜਾਬ ਦੇ ਖਡੂਰ ਸਾਹਿਬ (Khadur Sahib) ਹਲਕੇ ਤੋਂ ਸੰਸਦੀ ਚੋਣ ਜਿੱਤਣ ਵਾਲੇ ਖ਼ਾਲਿਸਤਾਨ (Khalistan) ਦੇ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 05-07-2024 ਅੰਗ 675
ਪੰਜਾਬ ਸਰਕਾਰ ਨੇ 34-ਜਲੰਧਰ ਪੱਛਮੀ (ਐਸ.ਸੀ.) ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ 10 ਜੁਲਾਈ, 2024 (ਬੁੱਧਵਾਰ) ਨੂੰ ਸਥਾਨਕ ਛੁੱਟੀ ਦਾ ਐਲਾਨ ਕੀਤਾ
ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ 5 ਜੁਲਾਈ ਯਾਨੀ ਕਿ ਕੱਲ੍ਹ ਨੂੰ ਬਤੌਰ ਸੰਸਦ ਮੈਂਬਰ ਸਹੁੰ ਚੁੱਕਣਗੇ
ਧਰਤੀ ਹੇਠਲੇ ਡਿੱਗ ਰਹੇ ਪਾਣੀ ਦੇ ਪੱਧਰ ਨੂੰ ਬਚਾਉਣ ਲਈ ਕੀਤੇ ਜਾਣ ਵਿਸ਼ੇਸ਼ ਉਪਰਾਲੇ : ਜਸਪ੍ਰੀਤ ਸਿੰਘ
ਅਗਾਊਂ ਵਧੂ ਕਿਸਾਨ ਗੁਰਸੇਵਕ ਸਿੰਘ ਪਿਛਲੇ ਪੰਜ ਸਾਲਾਂ ਤੋਂ ਕਰ ਰਿਹਾ ਹੈ ਝੋਨੇ ਦੀ ਸਿੱਧੀ ਬਿਜਾਈ
ਪੱਕਾ ਡਰੇਨ ਦੀ ਸਫ਼ਾਈ ਦਾ ਡਿਪਟੀ ਕਮਿਸ਼ਨਰ ਨੇ ਦੌਰਾ ਕਰਕੇ ਲਿਆ ਜਾਇਜ਼ਾ