ਸਿਵਲ ਸਰਜਨ ਵੱਲੋਂ ਬਰਸਾਤੀ ਮੌਸਮ ਦੌਰਾਨ ਗੰਦੇ ਪਾਣੀ ਤੋਂ ਹੋਣ ਵਾਲੀਆ ਬਿਮਾਰੀਆਂ ਤੋਂ ਬਚਾਅ ਸੰਬਧੀ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ

ਸਿਵਲ ਸਰਜਨ ਵੱਲੋਂ ਬਰਸਾਤੀ ਮੌਸਮ ਦੌਰਾਨ ਗੰਦੇ ਪਾਣੀ ਤੋਂ ਹੋਣ ਵਾਲੀਆ ਬਿਮਾਰੀਆਂ ਤੋਂ ਬਚਾਅ ਸੰਬਧੀ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ

ਫਿਰੋਜ਼ਪੁਰ,16 ਜੁਲਾਈ 2024:

          ਸਿਵਲ ਸਰਜਨ ਫਿਰੋਜ਼ਪੁਰ ਡਾ. ਰਾਜਵਿੰਦਰ ਕੌਰ ਦੀ ਅਗਵਾਈ ਹੇਠ ਬਰਸਾਤੀ ਮੌਸਮ ਦੌਰਾਨ ਗੰਦੇ ਪਾਣੀ ਤੋਂ ਫੈਲਣ ਵਾਲੀਆ ਬਿਮਾਰੀਆਂ ਤੋਂ ਬਚਾਅ ਸੰਬਧੀ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਨਗਰ ਕੌਂਸਲਵਾਟਰ ਸਪਲਾਈਸੀਵਰੇਜ ਬੋਰਡ ਦੇ ਅਧਿਕਾਰੀਆਂ ਨੇ ਭਾਗ ਲਿਆ

          ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ. ਰਾਜਵਿੰਦਰ ਕੌਰ ਨੇ ਕਿਹਾ ਕਿ ਫ਼ਿਰੋਜ਼ਪੁਰ ਅਰਬਨ ਏਰੀਆ ਵਿਖੇ ਕਈ ਥਾਂਵਾਂ ਤੇ ਸੀਵਰੇਜ਼ ਦਾ ਪਾਣੀ ਇਕੱਠਾ ਹੋਇਆ ਪਿਆ ਹੈ। ਖੜ੍ਹੇ ਗੰਦੇ ਪਾਣੀ ਵਿੱਚ ਮਲੇਰੀਆ ਮੱਛਰ ਦੀ ਪੈਦਾਵਾਰ ਹੁੰਦੀ ਹੈਜਿਸ ਕਾਰਨ ਆਸ-ਪਾਸ ਰਹਿੰਦੇ ਲੋਕਾਂ ਨੂੰ ਮਲੇਰੀਆ ਬੁਖਾਰ ਹੋਣ ਦਾ ਖਦਸ਼ਾ ਵੱਧ ਜਾਂਦਾ ਹੈ। ਇਸ ਤੋਂ ਇਲਾਵਾ ਜੇਕਰ ਸੀਵਰੇਜ਼ ਦਾ ਗੰਦਾ ਪਾਣੀ ਪੀਣ ਵਾਲੇ ਪਾਣੀ ਦੀ ਪਾਇਪ ਵਿੱਚ ਰਲ ਜਾਵੇ ਤਾਂ ਉਹ ਪਾਣੀ ਪੀਣ ਨਾਲ ਲੋਕਾਂ ਨੂੰ ਹੈਜਾਟਾਈਫਾਈਡਦਸਤ ਆਦਿ ਬੀਮਾਰੀਆਂ ਲਗਣ ਦਾ ਖਦਸ਼ਾ ਬਹੁਤ ਜ਼ਿਆਦਾ ਵੱਧ ਜਾਂਦਾ ਹੈ। ਉਨ੍ਹਾਂ ਨਗਰ ਕੌਂਸਲ ਤੋਂ ਆਏ ਨੁਮਾਇੰਦਿਆਂ ਨੂੰ ਹਦਾਇਤ ਕੀਤੀ ਗ ਕਿ ਸ਼ਹਿਰੀ ਇਲਾਕੇ ਵਿੱਚ ਖ਼ਾਲੀ ਪਏ ਪਲਾਟਾਂ ਦੇ ਮਾਲਕਾਂ ਨੂੰ ਪਲਾਟ ਸਫ਼ਾਈ ਕਰਵਾਉਣ ਲਈ ਹੁਕਮ ਜਾਰੀ ਕੀਤੇ ਜਾਣ ਤਾਂ ਜੋ ਬਰਸਾਤੀ ਪਾਣੀ ਇਕੱਠਾ ਨਾ ਹੋਵੇ

          ਇਸ ਮੌਕੇ ਜ਼ਿਲਾ ਐਪੀਡੀਮੋਲੋਜਿਸਟ ਡਾ. ਸਮਿੰਦਰ ਕੌਰ ਅਤੇ ਡਾ. ਯੁਵਰਾਜ ਨੇ ਦੱਸਿਆ ਕਿ ਆਮ ਜਨਤਾ ਨੂੰ ਗੰਦੇ ਪਾਣੀ ਤੋਂ ਹੋਣ ਵਾਲੀਆਂ ਭਿਆਨਕ ਬਿਮਾਰੀਆਂ ਤੋਂ ਬਚਾਉਣ ਸਬੰਧੀ ਅਤੇ ਇਨ੍ਹਾਂ ਸਮੱਸਿਆਵਾਂ ਦਾ ਨਿਪਟਾਰਾ ਕਰਨ ਲਈ ਸਾਰੇ ਵਿਭਾਗਾਂ ਨੂੰ ਮਿਲਜੁਲ ਕੇ ਕੰਮ ਕਰਨਾ ਚਾਹੀਦਾ ਹੈ ਤਾਂ ਜੋ ਫ਼ਿਰੋਜ਼ਪੁਰ ਅਰਬਨ ਏਰੀ ਦੇ ਵਸਨੀਕ ਇਨ੍ਹਾਂ ਬਿਮਾਰੀਆਂ ਤੋਂ ਬੱਚ ਸਕਣ

          ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸੰਜੀਵ ਸ਼ਰਮਾ ਅਤੇ ਡਿਪਟੀ ਮਾਸ ਮੀਡੀਆ ਅਫ਼ਸਰ ਨੇਹਾ ਭੰਡਾਰੀ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਆਮ ਲੋਕਾਂ ਨੂੰ ਡੇਂਗੂ ਮਲੇਰੀਆ ਫੈਲਣ ਦੇ ਕਾਰਨਾਂਲੱਛਣਾਂ ਅਤੇ ਬਚਾਓ ਲਈ ਜਾਗਰੂਕਤਾ ਅਭਿਆਨ ਵੀ ਚਲਾਇਆ ਗਿਆ ਹੈ। ਮੀਟਿੰਗ ਵਿੱਚ ਸੁਪਰਡੈਂਟ ਪਰਮਵੀਰ ਮੋਂਗਾਪੀ.. ਵਿਕਾਸ ਕਾਲੜਾ ਵੀ ਹਾਜ਼ਰ ਸਨ।

Tags:

Advertisement

Latest News

ਅੱਜ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ
Chandigarh, 29 August,2024,(Azad Soch News):- ਪੰਜਾਬ ਮੰਤਰੀ ਮੰਡਲ (Punjab Council of Ministers) ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਸ...
ਕਤਰ ਵਲੋਂ ਜ਼ਬਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋ ਸਰੂਪ ਵਾਪਸ ਕੀਤੇ ਗਏ : ਭਾਰਤ ਵਿਦੇਸ਼ ਮੰਤਰਾਲਾ
ਦਿਲਜੀਤ ਦੋਸਾਂਝ ਅਤੇ ਨੀਰੂ ਬਾਜਵਾ ਦੀ ‘ਜੱਟ ਐਂਡ ਜੂਲੀਅਟ 3’ ਜਲਦੀ ਹੀ OTT Platform ‘ਤੇ ਹੋਵੇਗੀ ਰਿਲੀਜ਼
ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਚੰਪਾਈ ਸੋਰੇਨ ਨੇ ਬੁਧਵਾਰ ਨੂੰ ਝਾਰਖੰਡ ਮੁਕਤੀ ਮੋਰਚਾ ਤੋਂ ਅਸਤੀਫ਼ਾ ਦੇ ਦਿਤਾ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 29-08-2024 ਅੰਗ 877
ਹਾਕੀ ਇੰਡੀਆ ਨੇ 8 ਤੋਂ 17 ਸਤੰਬਰ ਤੱਕ ਚੀਨ ਦੇ ਹੁਲੁਨਬਿਊਰ ਵਿਚ ਹੋਣ ਵਾਲੀ ਏਸ਼ਿਆਈ ਚੈਂਪੀਅਨਜ਼ ਟਰਾਫੀ ਲਈ 18 ਮੈਂਬਰੀ ਟੀਮ ਦਾ ਐਲਾਨ
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੱਤਰਕਾਰ ਜਸ਼ਨਦੀਪ ਸਿੰਘ ਚੌਹਾਨ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ