ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਮਨੀਸ਼ ਸਿਸੋਦੀਆ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਜੀ ਵਿਖੇ ਹੋਏ ਨਤਮਸਤਕ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਮਨੀਸ਼ ਸਿਸੋਦੀਆ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਜੀ ਵਿਖੇ ਹੋਏ ਨਤਮਸਤਕ

Amritsar Sahib, 25 August 2024,(Azad Soch News):-  ਸਿੱਖਾਂ ਦੀ ਆਸਥਾ ਦਾ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ (Sachkhand Shri Harmandir Sahib Ji) ਜਿੱਥੇ ਦੇਸ਼ ਵਿਦੇਸ਼ ਤੋਂ ਸੰਗਤਾਂ ਰੋਜ਼ਾਨਾ ਵੱਡੀ ਗਿਣਤੀ ਵਿੱਚ ਮੱਥਾ ਟੇਕਣ ਪਹੁੰਚਦੀਆਂ ਹਨ ਉੱਥੇ ਹੀ ਸ਼ਰਾਬ ਘੁਟਾਲੇ ਮਾਮਲੇ ਚ 17 ਮਹੀਨੇ ਬਾਅਦ ਜੇਲ 'ਚੋਂ ਬਾਹਰ ਆਏ ਦਿੱਲੀ ਦੇ ਡਿਪਟੀ ਮੁੱਖ ਮੰਤਰੀ ਮਨੀਸ਼ ਸਸ਼ੋਧੀਆ ਆਪਣੇ ਪਰਿਵਾਰ ਦੇ ਨਾਲ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਜੀ ਵਿੱਚ ਮੱਥਾ ਟੇਕਣ ਪਹੁੰਚੇ,ਉਹਨਾਂ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਪੰਜਾਬ ਦੇ ਕਈ ਕੈਬਨਟ ਮੰਤਰੀ ਵੀ ਹਾਜ਼ਰ ਰਹੇ,ਉਹਨਾਂ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਜੀ (Sachkhand Shri Darbar Sahib Ji) ਵਿੱਚ ਮੱਥਾ ਟੇਕ ਕੇ ਆਪਣੀ ਆਸਥਾ ਦਾ ਪ੍ਰਗਟਾਵਾ ਕੀਤਾ ਤੇ ਗੁਰਬਾਣੀ ਕੀਰਤਨ ਵੀ ਸਰਵਣ ਕੀਤਾ।  


ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੇਸ਼ ਵਿੱਚ ਸਿੱਖਿਆ ਦੀ ਕ੍ਰਾਂਤੀ ਲਿਆਉਣ ਵਾਲੇ ਸਿੱਖਿਆ ਮੰਤਰੀ ਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸ਼ੋਦੀਆ ਨੂੰ ਝੂਠੇ ਕੇਸ ਦੇ ਵਿੱਚੋਂ ਹੁਣ ਜਮਾਨਤ ਮਿਲ ਚੁੱਕੀ ਹੈ ਅਤੇ ਸਾਨੂੰ ਮਾਨਯੋਗ ਅਦਾਲਤ ਤੇ ਅਤੇ ਵਾਹਿਗੁਰੂ ਤੇ ਪੂਰਾ ਭਰੋਸਾ ਸੀ ਕਿ ਉਹ ਜਲਦ ਇਨਸਾਫ ਦੇਣਗੇ ਅਤੇ ਅੱਜ ਉਹ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਜੀ ਵਿੱਚ ਮੱਥਾ ਟੇਕਣ ਆਏ ਹਨ ਤੇ ਇਸ ਦੌਰਾਨ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਜੀ (Sachkhand Shri Darbar Sahib Ji) ਦੇ ਵਿੱਚ ਇਹ ਵੀ ਅਰਦਾਸ ਕੀਤੀ ਗਈ ਹੈ ਕਿ ਜਲਦ ਹੀ ਅਰਵਿੰਦ ਕੇਜਰੀਵਾਲ ਵੀ ਜੇਲ ਚੋਂ ਬਾਹਰ ਆਉਣ,ਇਸ ਦੇ ਨਾਲ ਹੀ ਬੋਲਦੇ ਹੋਏ ਮਨੀਸ਼ ਸਿਸੋਦੀਆ ਨੇ ਕਿਹਾ ਕਿ ਜਦੋਂ ਜੇਲ ਵਿੱਚ ਸੀ ਤਾਂ ਉਹਨਾਂ ਨੇ ਉਦੋਂ ਕਿਹਾ ਸੀ ਕਿ ਜੇਲ ਚੋਂ ਬਾਹਰ ਜਾਦਿਆਂ ਹੀ ਉਹ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਜੀ ਵਿੱਚ ਮੱਥਾ ਟੇਕਣ ਆਉਣਗੇ ਅਤੇ ਅੱਜ ਉਹ ਆਪਣੇ ਪਰਿਵਾਰ ਦੇ ਨਾਲ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਜੀ (Sachkhand Shri Darbar Sahib Ji) ਵਿੱਚ ਮੱਥਾ ਟੇਕਣ ਆਏ ਹਨ ਤੇ ਅਰਦਾਸ ਕਰਦੇ ਹਨ ਕਿ ਜਲਦ ਹੀ ਸੱਚਾਈ ਦੀ ਇੱਕ ਵਾਰ ਫਿਰ ਤੋਂ ਜਿੱਤ ਹੋਵੇ ਤੇ ਅਰਵਿੰਦ ਕੇਜਰੀਵਾਲ ਵੀ ਜਲਦ ਜੇਲ ਚੋਂ ਬਾਹਰ ਆਉਣ। 

 

Advertisement

Latest News

Haryana Elections 2024: ਕੀ ਭੂਪੇਂਦਰ ਸਿੰਘ ਹੁੱਡਾ ਕਾਂਗਰਸ ਦੇ ਅਣਐਲਾਨੀ ਮੁੱਖ ਮੰਤਰੀ ਉਮੀਦਵਾਰ ਬਣ ਕੇ ਵੋਟਾਂ ਮੰਗ ਰਹੇ ਹਨ? Haryana Elections 2024: ਕੀ ਭੂਪੇਂਦਰ ਸਿੰਘ ਹੁੱਡਾ ਕਾਂਗਰਸ ਦੇ ਅਣਐਲਾਨੀ ਮੁੱਖ ਮੰਤਰੀ ਉਮੀਦਵਾਰ ਬਣ ਕੇ ਵੋਟਾਂ ਮੰਗ ਰਹੇ ਹਨ?
Chandigarh,16 Sep,2024,(Azad Soch News):- ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਭੁਪਿੰਦਰ ਸਿੰਘ ਹੁੱਡਾ ਆਉਣ ਵਾਲੀਆਂ ਵਿਧਾਨ ਸਭਾ...
ਬੰਗਲਾਦੇਸ਼ ਦੇ ਖਿਲਾਫ 2 ਟੈਸਟ ਮੈਚਾਂ ਦੀ ਸੀਰੀਜ਼ ਲਈ ਪਹਿਲੇ ਟੈਸਟ ਮੈਚ ਲਈ ਟੀਮ ਇੰਡੀਆ ਦਾ ਐਲਾਨ ਕੀਤਾ
ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ 'ਤੇ ਹਮਲਾ ਕਰਨ ਵਾਲੇ ਦੀ ਹੋਈ ਪਛਾਣ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਭਲਕੇ 17 ਸਤੰਬਰ ਨੂੰ ਅਸਤੀਫਾ ਦੇਣਗੇ
2019 ਬੈਚ ਦੇ ਆਈ.ਏ.ਐਸ. ਅਧਿਕਾਰੀ ਹਰਪ੍ਰੀਤ ਸਿੰਘ ਵੱਲੋਂ ਗਲਾਡਾ ਦੇ ਮੁੱਖ ਪ੍ਰਸ਼ਾਸ਼ਕ ਵਜੋਂ ਅਹੁੱਦਾ ਸੰਭਾਲਿਆ
ਵਿਧਾਇਕ ਬੱਗਾ ਵਲੋਂ ਵਾਰਡ ਨੰਬਰ 1 'ਚ ਸੀਵਰੇਜ਼ ਤੇ ਵਾਟਰ ਸਪਲਾਈ ਪ੍ਰੋਜੈਕਟ ਦੀ ਸ਼ੁਰੂਆਤ
ਝੋਨੇ ਦੀ ਪਰਾਲੀ ਦੇ ਪ੍ਰਬੰਧਨ ਸਬੰਧੀ ਪੰਜਾਬ ਸਰਕਾਰ ਲਗਾਤਾਰ ਕਰ ਰਹੀ ਹੈ ਵਿਸ਼ੇਸ਼ ਪਹਿਲਕਦਮੀਆਂ - ਡਿਪਟੀ ਕਮਿਸ਼ਨਰ