ਤਿਹਾੜ ਜੇਲ੍ਹ ‘ਚ ਅਰਵਿੰਦ ਕੇਜਰੀਵਾਲ ਨੂੰ ਮਿਲਣਗੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ

Chandigarh,04 April,2024,(Azad Soch News):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਜਲਦ ਹੀ ਤਿਹਾੜ ਜੇਲ ‘ਚ ਬੰਦ ਆਪ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲਣ ਜਾਣਗੇ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਿਹਾੜ ਜੇਲ ‘ਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਸਮਾਂ ਮੰਗਣ ਲਈ ਪੱਤਰ ਲਿਖਿਆ ਹੈ,ਸੀ.ਐਮ. ਨੇ ਜੇਲ੍ਹ ਪ੍ਰਸ਼ਾਸਨ ਨੂੰ ਪੱਤਰ ਲਿਖ ਕੇ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਦੀ ਮੰਗ ਕੀਤੀ ਹੈ,ਇਸ ਲਈ ਪ੍ਰਵਾਨਗੀ ਮਿਲਣ ਤੋਂ ਤੁਰੰਤ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜੇਲ ‘ਚ ਬੰਦ ਕੇਜਰੀਵਾਲ ਨੂੰ ਮਿਲ ਸਕਦੇ ਹਨ,ਦੱਸ ਦੇਈਏ ਕਿ ਹਾਲ ਹੀ ‘ਚ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੂੰ ਈਡੀ (ED) ਨੇ ਸ਼ਰਾਬ ਘੁਟਾਲੇ ‘ਚ ਗ੍ਰਿਫਤਾਰ ਕਰ ਲਿਆ ਸੀ,ਜਿਸ ਤੋਂ ਬਾਅਦ ਅਦਾਲਤ ਨੇ ਕੇਜਰੀਵਾਲ ਨੂੰ ਤਿਹਾੜ ਜੇਲ ‘ਚ ਹਿਰਾਸਤ ‘ਚ ਰੱਖਣ ਦੇ ਨਿਰਦੇਸ਼ ਦਿੱਤੇ ਸਨ,ਤਿਹਾੜ ਜੇਲ ‘ਚ ਬੰਦ ਅਰਵਿੰਦ ਕੇਜਰੀਵਾਲ ਦੀ ਸ਼ੂਗਰ ਲੈਵਲ ਘੱਟ ਹੋਣ ਕਾਰਨ ਤਬੀਅਤ ਵਿਗੜ ਗਈ ਸੀ ਅਤੇ ਉਨ੍ਹਾਂ ਦਾ ਭਾਰ ਵੀ ਸਾਢੇ ਚਾਰ ਘੱਟ ਗਿਆ ਹੈ।
Related Posts
Latest News
