ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਮੰਗ ਦੁਹਰਾਈ
Chandigarh,21 Sep,2024,(Azad Soch News):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Punjab Chief Minister Bhagwant Singh Mann) ਨੇ ਅੱਜ ਹਲਵਾਰਾ ਹਵਾਈ ਅੱਡੇ ਦਾ ਨਾਂ ਮਹਾਨ ਸ਼ਹੀਦ ਕਰਤਾਰ ਸਿੰਘ ਸਰਾਭਾ (Martyr Kartar Singh Sarabha) ਦੇ ਨਾਂ ‘ਤੇ ਰੱਖਣ ਦੀ ਮੰਗ ਨੂੰ ਦੁਹਰਾਇਆ,ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਰਾਮਮੋਹਨ ਨਾਇਡੂ (Minister Rammohan Naidu) ਨੂੰ ਲਿਖੇ ਪੱਤਰ ਵਿੱਚ ਮੁੱਖ ਮੰਤਰੀ ਨੇ ਯਾਦ ਕਰਵਾਇਆ ਕਿ ਪੰਜਾਬ ਵਿਧਾਨ ਸਭਾ ਨੇ 22 ਮਾਰਚ, 2023 ਨੂੰ ਆਪਣੀ ਬੈਠਕ ਵਿੱਚ ਸਰਬਸੰਮਤੀ ਨਾਲ ਅਧਿਕਾਰਤ ਮਤਾ ਪਾਸ ਕੀਤਾ ਸੀ ਜਿਸ ਵਿੱਚ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੂੰ ਇੰਡੀਅਨ ਏਅਰਫੋਰਸ ਸਟੇਸ਼ਨ, ਹਲਵਾਰਾ, ਜ਼ਿਲ੍ਹਾ ਲੁਧਿਆਣਾ, ਪੰਜਾਬ ਵਿਖੇ ਬਣਾਏ ਜਾਣ ਵਾਲੇ ਅੰਤਰਰਾਸ਼ਟਰੀ ਹਵਾਈ ਅੱਡੇ (International Airport) ਦਾ ਨਾਂ “ਸ਼ਹੀਦ ਕਰਤਾਰ ਸਿੰਘ ਸਰਾਭਾ ਅੰਤਰਰਾਸ਼ਟਰੀ ਹਵਾਈ ਅੱਡਾ” ਰੱਖਣ ਦੀ ਅਪੀਲ ਕੀਤੀ ਗਈ ਸੀ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਿਹਾ ਕਿ ਇਸ ਹਵਾਈ ਅੱਡੇ ਦੀ ਅੰਤਰਿਮ ਟਰਮੀਨਲ ਇਮਾਰਤ ਇਸ ਮਹੀਨੇ ਦੇ ਅੰਤ ਤੱਕ ਬਣ ਕੇ ਤਿਆਰ ਹੋਣ ਦੀ ਸੰਭਾਵਨਾ ਹੈ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸਾਲ ਦੇ ਅੰਤ ਤੱਕ ਇਸ ਹਵਾਈ ਅੱਡੇ ਤੋਂ ਉਡਾਣਾਂ ਸ਼ੁਰੂ ਹੋਣ ਦੀ ਉਮੀਦ ਹੈ ਅਤੇ ਉਨ੍ਹਾਂ ਨੇ ਇਸ ਸਬੰਧੀ ਪਿਛਲੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨੂੰ ਵੀ ਬੇਨਤੀ ਕੀਤੀ ਸੀ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਨਿੱਜੀ ਤੌਰ ‘ਤੇ ਇਹ ਮਾਮਲਾ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਕੋਲ ਉਠਾਇਆ ਹੈ ਕਿਉਂਕਿ ਇਹ ਮੁੱਦਾ ਪੰਜਾਬੀਆਂ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੁਹਰਾਇਆ ਕਿ ਹਵਾਈ ਅੱਡੇ ਦਾ ਨਾਂ ਕਰਤਾਰ ਸਿੰਘ ਸਰਾਭਾ ਦੇ ਨਾਂ ‘ਤੇ ਰੱਖਣਾ ਉਸ ਮਹਾਨ ਸ਼ਹੀਦ ਨੂੰ ਨਿਮਰ ਸ਼ਰਧਾਂਜਲੀ ਹੋਵੇਗੀ,ਜਿਨ੍ਹਾਂ ਨੇ ਮਾਤ ਭੂਮੀ ਦੀ ਰੱਖਿਆ ਲਈ ਆਪਣੀ ਜਾਨ ਨਿਛਾਵਰ ਕਰ ਦਿੱਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਨੌਜਵਾਨ ਸ਼ਹੀਦ ਨੌਜਵਾਨ ਪੀੜ੍ਹੀ ਨੂੰ ਆਪਣੇ ਦੇਸ਼ ਦੀ ਨਿਰਸਵਾਰਥ ਸੇਵਾ ਲਈ ਪ੍ਰੇਰਿਤ ਕਰਦੇ ਰਹੇ ਹਨ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਹਾਨ ਸ਼ਹੀਦ ਨੇ ਦੇਸ਼ ਨੂੰ ਵਿਦੇਸ਼ੀ ਸਾਮਰਾਜਵਾਦ ਦੇ ਚੁੰਗਲ ਤੋਂ ਆਜ਼ਾਦ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਈ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਗੇ ਕਿਹਾ ਕਿ ਗ਼ਦਰ ਪਾਰਟੀ ਦੇ ਸਰਗਰਮ ਆਗੂ ਵਜੋਂ ਉਨ੍ਹਾਂ ਨੇ ਪਹਿਲਾਂ ਵਿਦੇਸ਼ਾਂ ਵਿੱਚ ਅਤੇ ਫਿਰ ਦੇਸ਼ ਵਿੱਚ ਆਜ਼ਾਦੀ ਦੀ ਪ੍ਰਾਪਤੀ ਲਈ ਅਣਥੱਕ ਯਤਨ ਕੀਤੇ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਮੋਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ‘ਤੇ ਰੱਖਿਆ ਗਿਆ ਹੈ ਅਤੇ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ‘ਤੇ ਰੱਖਣਾ ਇਸ ਮਹਾਨ ਸ਼ਹੀਦ ਨੂੰ ਨਿਮਾਣੀ ਜਿਹੀ ਸ਼ਰਧਾਂਜਲੀ ਹੋਵੇਗੀ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਦੇ ਨਾਂ ‘ਤੇ ਹਵਾਈ ਅੱਡਿਆਂ, ਯੂਨੀਵਰਸਿਟੀਆਂ ਅਤੇ ਹੋਰ ਸੰਸਥਾਵਾਂ ਦਾ ਨਾਮ ਰੱਖਣਾ ਉਨ੍ਹਾਂ ਦੀ ਸ਼ਾਨਦਾਰ ਵਿਰਾਸਤ ਨੂੰ ਕਾਇਮ ਰੱਖਣ ਲਈ ਜ਼ਰੂਰੀ ਹੈ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਗੇ ਕਿਹਾ ਕਿ ਇਨ੍ਹਾਂ ਸੰਸਥਾਵਾਂ ਦਾ ਨਾਂ ਮਹਾਨ ਕੌਮੀ ਆਗੂਆਂ ਦੇ ਨਾਂ ‘ਤੇ ਰੱਖਣਾ ਸਾਡੇ ਨੌਜਵਾਨਾਂ ਨੂੰ ਦੇਸ਼ ਪ੍ਰਤੀ ਨਿਰਸਵਾਰਥ ਸੇਵਾ ਲਈ ਪ੍ਰੇਰਿਤ ਕਰ ਸਕਦਾ ਹੈ।