ਕੰਗਨਾ ਥੱਪੜ ਕਾਂਡ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੱਡਾ ਬਿਆਨ
By Azad Soch
On
Mohali,10 June,2024,(Azad Soch News):- ਮੰਡੀ ਤੋਂ ਸਾਂਸਦ ਕੰਗਨਾ ਰਣੌਤ ਨੂੰ CISF ਮਹਿਲਾ ਮੁਲਾਜ਼ਮ ਕੁਲਵਿੰਦਰ ਕੌਰ ਵੱਲੋਂ ਥੱਪੜੇ ਮਾਰੇ ਜਾਣ ਦੇ ਮਾਮਲੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੀ ਰਾਏ ਰੱਖੀ ਹੈ,ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਿਹਾ ਕਿ ਕੁਲਵਿੰਦਰ ਕੌਰ ਕੰਗਨਾ ਦੇ ਪੁਰਾਣੇ ਬਿਆਨਾਂ ਨੂੰ ਲੈ ਕੇ ਉਨ੍ਹਾਂ ਤੋਂ ਨਾਰਾਜ਼ ਸੀ,ਇਸੇ ਕਾਰਨ ਉਸ ਨੇ ਉਸ ਨੂੰ ਥੱਪੜ ਮਾਰਿਆ ਪਰ ਉਸ ਨੂੰ ਅਜਿਹਾ ਨਹੀਂ ਕਰਨਾ ਚਾਹੀਦਾ ਸੀ,ਸੀਐੱਮ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੰਗਨਾ ਨੂੰ ਵੀ ਬਿਆਨ ਦੇਣ ਤੋਂ ਪਹਿਲਾਂ ਸੋਚਣਾ ਚਾਹੀਦਾ ਸੀ ਕਿਉਂਕਿ ਉਹ ਹੁਣ ਸਾਂਸਦ ਬਣ ਗਈ ਹੈ ਜਿਸ ਤਰ੍ਹਾਂ ਉਸ ਨੇ ਪੂਰੇ ਪੰਜਾਬ ਨੂੰ ਅੱਤਵਾਦੀ ਕਿਹਾ ਹੈ,ਉਹ ਪੂਰੀ ਤਰ੍ਹਾਂ ਤੋਂ ਗਲਤ ਹੈ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਿਹਾ ਕਿ ਪੰਜਾਬ ਦੇ ਜਵਾਨ ਦੇਸ਼ ਦੀਆਂ ਸਰਹੱਦਾਂ ਦੀ ਰੱਖਿਆ ਕਰਦੇ ਹਨ,ਦੂਜੇ ਪਾਸੇ ਦੇਸ਼ ਦੀ ਆਜ਼ਾਦੀ ਵਿਚ ਵੀ ਪੰਜਾਬ ਦਾ ਯੋਗਦਾਨ ਅਹਿਮ ਹੈ,ਅਸੀਂ ਪੂਰੇ ਦੇਸ਼ ਦਾ ਪੇਟ ਭਰਦੇ ਹਾਂ।
Related Posts
Latest News
ਸਿਹਤ ਲਈ ਫ਼ਾਇਦੇਮੰਦ ਹੈ ਸਰ੍ਹੋਂ ਦਾ ਸਾਗ
03 Jan 2025 06:42:59
ਸਰ੍ਹੋਂ ਦੇ ਸਾਗ (Mustard Greens) ‘ਚ ਵਿਟਾਮਿਨ ਸੀ, ਮੈਗਨੀਸ਼ੀਅਮ ਦੀ ਮੌਜੂਦਗੀ ਕਾਰਨ ਇਹ ਸਾਹ ਲੈਣ ਵਾਲੀਆਂ ਨਲੀਆਂ ਅਤੇ ਫੇਫੜਿਆਂ ਨੂੰ...