ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਦੇ ਗਵਰਨਰ ਹੋਏ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਜੀ ਨਤਮਸਤਕ
Amritsar Sahib,31 August,2024,(Azad Soch News):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਦੇ ਗਵਰਨਰ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਜੀ (Sachkhand Shri Darbar Sahib Ji) ਵਿਖੇ ਨਤਮਸਤਕ ਹੋਏ,ਇਸ ਮੌਕੇ ਕਿਸੇ ਵੀ ਸਿਆਸੀ ਭਰੇ ਸਵਾਲ ਦਾ ਉਨ੍ਹਾਂ ਵਲੋਂ ਜਵਾਬ ਨਹੀਂ ਦਿੱਤਾ ਗਿਆ। ਅਸਲ ਵਿਚ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅੱਜ ਸ਼ਨੀਵਾਰ ਨੂੰ ਅੰਮ੍ਰਿਤਸਰ ਪਹੁੰਚੇ। ਇਹ ਉਨ੍ਹਾਂ ਦੀ ਪਹਿਲੀ ਅੰਮ੍ਰਿਤਸਰ ਫੇਰੀ ਹੈ,ਰਾਜਪਾਲ ਕਟਾਰੀਆ ਨਾਲ ਉਨ੍ਹਾਂ ਦੀ ਪਤਨੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾਕਟਰ ਗੁਰਪ੍ਰੀਤ ਕੌਰ ਵੀ ਸਨ। ਜ਼ਿਕਰਯੋਗ ਹੈ ਕਿ ਰਾਜਪਾਲ ਕਟਾਰੀਆ ਵੱਲੋਂ ਬੁਲਾਇਆ ਗਿਆ ਪੰਜਾਬ ਵਿਧਾਨ ਸਭਾ (Punjab Vidhan Sabha) ਦਾ ਮਾਨਸੂਨ ਸੈਸ਼ਨ ਸੋਮਵਾਰ ਤੋਂ ਸ਼ੁਰੂ ਹੋ ਰਿਹਾ ਹੈ। ਰਾਜਪਾਲ ਕਟਾਰੀਆ ਵੱਲੋਂ ਬੁਲਾਇਆ ਗਿਆ ਇਹ ਪਹਿਲਾ ਮਾਨਸੂਨ ਸੈਸ਼ਨ ਹੈ,ਪੰਜਾਬ ਦੇ ਰਾਜਪਾਲ ਕਟਾਰੀਆ ਨੇ ਇਸ ਸਾਲ 31 ਜੁਲਾਈ ਨੂੰ ਅਹੁਦਾ ਸੰਭਾਲਿਆ ਸੀ। ਜਿਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੂੰ ਭਵਿੱਖ ਦੇ ਸਬੰਧਾਂ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਦਾ ਜਵਾਬ ਸੀ, ਸਮਾਂ ਦੱਸੇਗਾ। ਇਸ ਤੋਂ ਬਾਅਦ ਰਾਜਪਾਲ ਕਟਾਰੀਆ ਵੱਲੋਂ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨੂੰ ਲੈ ਕੇ ਕਾਫੀ ਹੰਗਾਮਾ ਹੋਇਆ। ਵਿਰੋਧੀ ਧਿਰ ਨੇ ਇਸ ਨੂੰ ਮੁੱਦਾ ਬਣਾਉਣ ਦੀ ਕੋਸ਼ਿਸ਼ ਕੀਤੀ ਪਰ ਰਾਜਪਾਲ ਅਤੇ ਮੁੱਖ ਮੰਤਰੀ ਚੁੱਪ ਰਹੇ,ਰਾਜਪਾਲ ਕਟਾਰੀਆ 31 ਜੁਲਾਈ ਨੂੰ ਅਹੁਦਾ ਸੰਭਾਲਣ ਤੋਂ ਪਹਿਲਾਂ ਹੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨਾ ਚਾਹੁੰਦੇ ਸਨ। ਪਰ ਖਰਾਬ ਮੌਸਮ ਕਾਰਨ ਉਨ੍ਹਾਂ ਦਾ ਦੌਰਾ ਰੱਦ ਕਰ ਦਿੱਤਾ ਗਿਆ। ਹੁਣ ਜਦੋਂ ਪਹਿਲਾ ਸੈਸ਼ਨ ਸ਼ੁਰੂ ਹੋਣ ਵਾਲਾ ਹੈ ਤਾਂ ਰਾਜਪਾਲ ਪੁਰੋਹਿਤ ਨੇ ਮੁੜ ਅੰਮ੍ਰਿਤਸਰ ਸ਼੍ਰੀ ਹਰਿਮੰਦਰ ਸਾਹਿਬ ਜੀ (Shri Harmandir Sahib Ji) ਵਿਖੇ ਮੱਥਾ ਟੇਕਣ ਦੀ ਇੱਛਾ ਪ੍ਰਗਟਾਈ ਸੀ। ਜਿਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵੀ ਉਨ੍ਹਾਂ ਨਾਲ ਅੰਮ੍ਰਿਤਸਰ ਪਹੁੰਚ ਗਏ ਹਨ।