ਤੰਦਰੁਸਤੀ ਦਾ ਸੁਨੇਹਾ ਦੇ ਰਹੀ ਸੀਐੱਮ ਦੀ ਯੋਗਸ਼ਾਲਾ
ਫਾਜਿਲਕਾ 3 ਨਵੰਬਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਲੋਕਾਂ ਨੂੰ ਸਿਹਤ ਨਿਰੋਗਤਾ ਪ੍ਰਤੀ ਜਾਗਰੂਕ ਕਰਨ ਲਈ ਆਰੰਭੇ ਗਏ ਯਤਨਾਂ ਤਹਿਤ 'ਸੀਐਮ ਦੀ ਯੋਗਸ਼ਾਲਾ' ਤਹਿਤ ਜਿਲ੍ਹੇ ਅੰਦਰ ਵਿਖੇ ਵੱਖ- ਵੱਖ ਥਾਵਾਂ 'ਤੇ ਯੋਗਾ ਕਲਾਸਾਂ ਚਲਾਈਆਂ ਜਾ ਰਹੀਆਂ ਹਨ। ਜਾਣਕਾਰੀ ਦਿੰਦਿਆ ਜਿਲਾ ਕੋਆਰਡੀਨੇਟਰ ਰਾਧੇ ਸ਼ਾਮ ਨੇ ਕਿਹਾ ਕਿ ਜ਼ਿਲ੍ਹਾ ਫਾਜ਼ਿਲਕਾ ਅੰਦਰ 145 ਥਾਵਾਂ *ਤੇ ਪੰਜਾਬ ਸਰਕਾਰ ਦੀ ਸੀਐਮ ਦੀ ਯੋਗਸ਼ਾਲਾ ਚੱਲ ਰਹੀ ਹੈ।
ਉਨ੍ਹਾਂ ਕਿਹਾ ਕਿ ਬਲਾਕ ਫਾਜ਼ਿਲਕਾ, ਅਬੋਹਰ, ਜਲਾਲਾਬਾਦ, ਅਰਨੀ
ਪਿੰਡ ਸਜਰਾਨਾ ਦੀਆਂ ਮਹਿਲਾਵਾਂ ਵੱਲੋਂ ਪੰਜਾਬ ਸਰਕਾਰ ਵੱਲੋ ਸ਼ੁਰੂ ਕੀਤੇ ਸੀਐਮ ਦੀ ਯੋਗਸ਼ਾਲਾ ਦੀ ਬਹੁਤ ਤਾਰੀਫ ਕੀਤੀ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਯੋਗ ਅਭਿਆਸ ਕਰਕੇ ਲੋਕ ਅਨੇਕਾਂ ਬਿਮਾਰੀਆਂ ਤੋਂ ਛੁਟਕਾਰਾ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਬਚਿਆਂ, ਨੌਜ਼ਵਾਨ ਅਤੇ ਬਜੁਰਗਾਂ ਦੀ ਸਿਹਤ ਪ੍ਰਤੀ ਚਿੰਤਿਤ ਹੈ, ਇਸ ਕਰਕੇ ਲੋਕਾ ਨੂੰ ਯੋਗਾ ਨਾਲ ਜੋੜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਯੋਗਾ ਕਰਨ ਨਾਲ ਸ਼ਰੀਰ ਤੰਦਰੁਸਤ ਤੇ ਤਾਜਗੀ ਭਰਿਆ ਰਹਿੰਦਾ ਹੈ।
ਪਿੰਡ ਸਰਜਾਨਾ ਦੀ ਮਹਿਲਾ ਪਰਨੀਤ ਅਤੇ ਸੋਨੂਮਲ ਨੇ ਦੱਸਿਆ ਕਿ ਸੀਐਮ ਦੀ ਯੋਗਸ਼ਾਲਾ ਰਾਹੀਂ ਲੋਕਾਂ ਦੀ ਪੁਰਾਣੀਆਂ ਤੋਂ ਪੁਰਾਣੀਆਂ ਬਿਮਾਰੀਆਂ ਜਿਵੇ ਕਿ ਜੋੜਾਂ ਦਾ ਦਰਦ, ਸ਼ੂਗਰ, ਥਾਇਰਾਇਡ ਅਤੇ ਹਾਈ ਬਲੱਡ ਪ੍ਰੈਸਰ, ਖੂਨ ਦਾ ਘੱਟ ਹੋਣਾ ਬਿਮਾਰੀਆਂ ਤੋਂ ਛੁੱਟਕਾਰਾ ਮਿਲਿਆ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਹੈ ਕਿ ਪਿੰਡਾਂ ਵਿਖੇ ਵੱਧ ਤੋਂ ਵੱਧ ਸੀਐਮ ਦੀ ਯੋਗਸ਼ਾਲਾ ਮੁਹਿੰਮ ਨੂੰ ਚਲਾਈਆ ਜਾਵੇ ਅਤੇ ਭਵਿੱਖ ਵਿਖੇ ਇਸ ਮੁਹਿੰਮ ਨੂੰ ਬੰਦ ਨਾ ਕੀਤਾ ਜਾਵੇ।