ਪੰਜਾਬ ਵਿੱਚ ਵਧੇਗੀ ਠੰਡ,ਭਾਰੀ ਮੀਂਹ ਦਾ ਅਲਰਟ ਜਾਰੀ

ਪੰਜਾਬ ਵਿੱਚ ਵਧੇਗੀ ਠੰਡ,ਭਾਰੀ ਮੀਂਹ ਦਾ ਅਲਰਟ ਜਾਰੀ


Patiala,06 DEC,2024,(Azad Soch News):- ਪੰਜਾਬ ਵਿੱਚ ਔਸਤਨ ਘੱਟੋ-ਘੱਟ ਤਾਪਮਾਨ ਵਿੱਚ 3.2 ਡਿਗਰੀ ਅਤੇ ਚੰਡੀਗੜ੍ਹ ਵਿੱਚ 4.5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ,ਸਭ ਤੋਂ ਘੱਟ ਤਾਪਮਾਨ ਸੰਗਰੂਰ ਵਿੱਚ 4.5 ਡਿਗਰੀ ਦਰਜ ਕੀਤਾ ਗਿਆ ਹੈ,ਮੁਹਾਲੀ (Mohali) ਨੂੰ ਛੱਡ ਕੇ ਪੰਜਾਬ-ਚੰਡੀਗੜ੍ਹ ਦੇ ਸਾਰੇ ਸ਼ਹਿਰਾਂ ਦਾ ਤਾਪਮਾਨ 10 ਡਿਗਰੀ ਤੋਂ ਹੇਠਾਂ ਚਲਾ ਗਿਆ ਹੈ।7 ਤੋਂ 9 ਦਸੰਬਰ ਤੱਕ ਤਿੰਨ ਦਿਨਾਂ ਲਈ ਸੰਘਣੀ ਧੁੰਦ (Thick Fog) ਦਾ ਅਲਰਟ ਜਾਰੀ ਕੀਤਾ ਗਿਆ ਹੈ,ਇਨ੍ਹਾਂ ਤਿੰਨ ਦਿਨਾਂ ਦੌਰਾਨ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ ਅਤੇ ਮਲੇਰਕੋਟਲਾ ਵਿੱਚ ਧੁੰਦ ਦਾ ਅਸਰ ਦੇਖਣ ਨੂੰ ਮਿਲੇਗਾ,ਇਸ ਮਿਆਦ ਦੇ ਦੌਰਾਨ, ਇਹਨਾਂ ਸ਼ਹਿਰਾਂ ਵਿੱਚ ਵਿਜ਼ੀਬਿਲਟੀ 50 ਮੀਟਰ ਤੱਕ ਪਹੁੰਚ ਸਕਦੀ ਹੈ,ਪੰਜਾਬ ਅਤੇ ਚੰਡੀਗੜ੍ਹ ਵਿੱਚ ਤਾਪਮਾਨ ਆਮ ਤਕ ਪਹੁੰਚ ਗਿਆ ਹੈ,ਇਸ ਦੇ ਨਾਲ ਹੀ 8 ਦਸੰਬਰ ਤੋਂ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ,ਜਿਸ ਕਾਰਨ ਹਿਮਾਲੀਅਨ ਪਹਾੜੀਆਂ ਅਤੇ ਪੰਜਾਬ-ਹਰਿਆਣਾ ਵਿੱਚ ਦੋ ਦਿਨ ਮੀਂਹ ਪੈਣ ਦੀ ਸੰਭਾਵਨਾ ਹੈ।

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 12-12-2024 ਅੰਗ 656 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 12-12-2024 ਅੰਗ 656
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ...
ਪੰਜਾਬ ਆਪ ਪ੍ਰਧਾਨ ਅਮਨ ਅਰੋੜਾ ਵੱਲੋਂ ਨਿਗਮ ਚੋਣਾਂ ਲਈ ਆਪ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕਰ ਦਿੱਤੀ ਗਈ
ਚਿਆ ਸੀਡਜ਼ ਖਾਣ ਨਾਲ ਹੋਣਗੇ ਕਈ ਫ਼ਾਇਦੇ
ਗਾਇਕ ਦਿਲਜੀਤ ਦੁਸਾਂਝ ਨੇ ਆਪਣੇ ਨਵੇਂ ਸੰਗੀਤਕ ਵੀਡੀਓ ਦਾ ਲੁੱਕ ਕੀਤਾ ਰਿਵੀਲ
Punjab Chandigarh Weather Update: ਪੰਜਾਬ ਤੇ ਚੰਡੀਗੜ੍ਹ `ਚ ਸੀਤ ਲਹਿਰ ਦੇ ਨਾਲ ਪੈ ਰਹੀ ਹੈ ਕੜਾਕੇ ਦੀ ਠੰਡ
ਸਮ੍ਰਿਤੀ ਮੰਧਾਨਾ ਨੇ ਜੜਿਆ ਵਿਸ਼ਵ ਰਿਕਾਰਡ ਸੈਂਕੜਾ
ਯੁਵਕ ਸੇਵਾਵਾਂ ਵਿਭਾਗ ਵਲੋਂ ਪਿੰਡ ਫਤਿਹਗੜ੍ਹ ਅਤੇ ਲੁਬਾਣਗੜ੍ਹ ਵਿਖੇ ਕਰਵਾਇਆ ਗਿਆ ਜਾਗਰੂਕਤਾ ਪ੍ਰੋਗਰਾਮ