ਲੋਕ ਸਭਾ ਚੋਣਾਂ ਸਬੰਧੀ ਪ੍ਰਾਪਤ ਸ਼ਿਕਾਇਤਾਂ ਦਾ ਕੀਤਾ ਜਾ ਰਿਹੈ ਤੁਰੰਤ ਨਿਪਟਾਰਾ-ਡਾ. ਸੇਨੂ ਦੁੱਗਲ

ਲੋਕ ਸਭਾ ਚੋਣਾਂ ਸਬੰਧੀ ਪ੍ਰਾਪਤ ਸ਼ਿਕਾਇਤਾਂ ਦਾ ਕੀਤਾ ਜਾ ਰਿਹੈ ਤੁਰੰਤ ਨਿਪਟਾਰਾ-ਡਾ. ਸੇਨੂ ਦੁੱਗਲ

ਫਾਜ਼ਿਲਕਾ 6 ਮਈ 2024……

 ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਚੋਣ ਜ਼ਾਬਤਾ ਲੱਗਣ ਉਪਰੰਤ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾ ਰਹੀ ਹੈ। ਜ਼ਿਲ੍ਹੇ ਵਿੱਚ ਚੋਣਾਂ ਨਾਲ ਸਬੰਧਤ ਹਰ ਤਰ੍ਹਾਂ ਦੀਆਂ ਗਤੀਵਿਧੀਆਂ ਉੱਪਰ ਨਜ਼ਰ ਰੱਖਣ ਲਈ ਢੁਕਵੇਂ ਸੈੱਲ ਬਣਾਏ ਜਾ ਚੁੱਕੇ ਹਨ ਜਿਹੜੇ ਕਿ ਨਿਰੰਤਰ ਯਤਨਸ਼ੀਲ ਰਹਿ ਰਹੇ ਹਨ। ਚੋਣਾਂ ਨਾਲ ਸਬੰਧਤ ਵੱਖ ਵੱਖ ਮਾਧਿਅਮਾਂ ਜਿਵੇਂ ਕਿ ਕੰਪਲੇਟ ਸੈੱਲ ਤੋਂ, ਸੀ ਵਿਜ਼ਲ ਤੇ ਐੱਨਜੀਆਰਐੱਸ ਪੋਰਟਲ ਰਾਹੀਂ ਪ੍ਰਾਪਤ ਹੋਈਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਇਆ ਜਾ ਰਿਹਾ ਹੈ। ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਜਾਂ ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਬਰਦਾਸ਼ਤ ਨਹੀਂ ਕੀਤੀ ਜਾ ਰਹੀ।

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂ ਦੁੱਗਲ ਨੇ ਨੇ ਦੱਸਿਆ ਕਿ ਚੋਣਾਂ ਨਾਲ ਸਬੰਧਤ ਹੁਣ ਤੱਕ ਐਨਜੀਆਰਐੱਸ ਪੋਰਟਲ ਤੇ 34, ਸੀਵਿਜ਼ਲ ਪੋਰਟਲ ਤੇ 55  ਅਤੇ ਕੰਪਲੇਟ ਸੈੱਲ ਤੇ ਸੀਈਓ ਪੰਜਾਬ ਦੀਆਂ 34 ਅਤੇ 18 ਲੋਕਲ ਸ਼ਿਕਾਇਤਾਂ ਜੋ ਕਿ ਕੁੱਲ 141 ਬਣਦੀਆਂ ਹਨ, ਜਿਨ੍ਹਾਂ ਦਾ ਨਿਪਟਾਰਾ ਹੋ ਚੁੱਕਾ ਹੈ। ਇਸ ਤੋਂ ਇਲਾਵਾ ਵੋਟਰ ਹੈਲਪਲਾਈਨ ਟੋਲ ਫਰੀ ਨੰਬਰ 1950 ਤੇ ਜ਼ਿਲ੍ਹੇ ਦੇ ਲਗਭਗ 340 ਲੋਕਾਂ ਨੂੰ ਵੋਟਾਂ ਨਾਲ ਸਬੰਧਿਤ ਜਾਣਕਾਰੀ ਦਿੱਤੀ ਜਾ ਚੁੱਕੀ ਹੈ।  ਉਨ੍ਹਾਂ ਦੱਸਿਆ ਕਿ ਚੋਣਾਂ ਨੂੰ ਸਫ਼ਲਤਾ ਪੂਰਵਕ ਤਰੀਕੇ ਨਾਲ ਨੇਪਰੇ ਚੜ੍ਹਾਉਣ ਲਈ ਜ਼ਿਲ੍ਹੇ ਵਿੱਚ ਵੱਖ-ਵੱਖ ਤਰ੍ਹਾਂ ਦੀਆਂ ਟੀਮਾਂ ਦੇ ਗਠਨ ਕੀਤਾ ਗਿਆ ਹੈ।

 

ਉਨ੍ਹਾਂ ਇਹ ਵੀ ਦੱਸਿਆ ਕਿ ਲੋਕ ਸਭਾ ਚੋਣਾਂ 2024 ਸਬੰਧੀ ਜ਼ਿਲ੍ਹੇ ਨਾਲ ਸਬੰਧਤ ਕੋਈ ਵੀ ਜ਼ਿਲ੍ਹਾ ਵਾਸੀ ਆਪਣੀ ਸ਼ਿਕਾਇਤ ਸੀ-ਵਿਜੀਲ (cVIGIL) ਐਪਲੀਕੇਸ਼ਨ ਨੂੰ ਗੂਗਲ ਪਲੇਅ ਸਟੋਰ ਤੋਂ ਡਾਊਨਲੋਡ ਕਰਕੇ ਕਿਸੇ ਵੀ ਤਰ੍ਹਾਂ ਚੋਣ ਜਾਬਤੇ ਦੀ ਉਲੰਘਣਾ ਸਬੰਧੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ ਅਤੇ ਇਸ ਸ਼ਿਕਾਇਤ ਉੱਪਰ ਜਲਦ ਤੋਂ ਜਲਦ ਕਾਰਵਾਈ ਕੀਤੀ ਜਾਂਦੀ ਹੈ।

Tags:

Advertisement

Latest News

ਫੈਕਟਰੀ ਵਰਕਰਾਂ ਨੂੰ ਦਿੱਤਾ ਵੋਟ ਪਾਉਣ ਦਾ ਸੁਨੇਹਾ ਫੈਕਟਰੀ ਵਰਕਰਾਂ ਨੂੰ ਦਿੱਤਾ ਵੋਟ ਪਾਉਣ ਦਾ ਸੁਨੇਹਾ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਮਈ, 2024: ਜ਼ਿਲ੍ਹਾ ਚੋਣ ਦਫ਼ਤਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਆਮ ਜਨਤਾ ਨੂੰ ਲੋਕ ਸਭਾ...
80 ਫ਼ੀਸਦੀ ਤੋਂ ਵਧੇਰੇ ਵੋਟਾਂ ਦੇ ਭੁਗਤਾਨ ਲਈ ਅਧਿਆਪਕ ਅਤੇ ਵਿਦਿਆਰਥੀਆਂ ਵੱਲੋਂ ਸਾਂਝੇ ਉੱਦਮ
“ਸਾਡੀ ਸੋਚ ਹਰੀ-ਭਰੀ ਵੋਟ” ਨੂੰ ਅੱਗੇ ਤੋਰਦਿਆਂ
ਸੰਯੁਕਤ ਕਿਸਾਨ ਮੋਰਚੇ ਦੀ ਸ਼ਿਕਾਇਤ ਤੇ ਹੰਸ ਰਾਜ ਨੂੰ ਨੋਟਿਸ ਜਾਰੀ
ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ : ਸਿਬਿਨ ਸੀ
ਐਫ.ਐਸ.ਟੀ ਤੇ ਐਸ.ਐਸ.ਟੀ ਟੀਮਾਂ ਵੱਲੋਂ ਵਾਹਨਾਂ ਦੀ ਚੈਕਿੰਗ ਜਾਰੀ
ਲੋਕ ਸਭਾ ਚੋਣਾਂ ਵਿਚ ਡਿਊਟੀ ਮਾਣ ਵਾਲੀ ਗੱਲ, ਕਰਮਚਾਰੀ ਫਖ਼ਰ ਨਾਲ ਪਾਉਣ ਲੋਕਤੰਤਰ ਵਿਚ ਯੋਗਦਾਨ-ਵਧੀਕ ਡਿਪਟੀ ਕਮਿਸ਼ਨਰ