ਮੈਰਿਜ ਪੈਲੇਸਾਂ ’ਚ ਲਾਇਸੰਸੀ ਅਸਲਾ ਲੈ ਕੇ ਆਉਣ ’ਤੇ ਮੁਕੰਮਲ ਪਾਬੰਦੀ

ਮੈਰਿਜ ਪੈਲੇਸਾਂ ’ਚ ਲਾਇਸੰਸੀ ਅਸਲਾ ਲੈ ਕੇ ਆਉਣ ’ਤੇ ਮੁਕੰਮਲ ਪਾਬੰਦੀ

ਮਾਨਸਾ, 01 ਅਪ੍ਰੈਲ :
            ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋ ਕਰਦਿਆਂ ਜ਼ਿਲ੍ਹੇ ਦੇ ਮੈਰਿਜ ਪੈਲੇਸਾਂ ’ਚ ਲਾਇਸੰਸੀ ਅਸਲਾ ਲੈ ਕੇ ਆਉਣ ’ਤੇ ਮੁਕੰਮਲ ਪਾਬੰਦੀ ਲਗਾਈ ਹੈ। 
          ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਵਿਆਹ ਸ਼ਾਦੀਆਂ ਸਮੇਂ ਮੈਰਿਜ ਪੈਲੇਸਾਂ ਵਿਚ ਕੁਝ ਲੋਕ ਆਪਣਾ ਲਾਇਸੰਸੀ ਅਸਲਾ ਨਾਲ ਲੈ ਕੇ ਜਾਂਦੇ ਹਨ ਅਤੇ ਸਮਾਗਮਾਂ ਵਿਚ ਸ਼ਰਾਬ ਆਦਿ ਪੀ ਕੇ ਇਕ ਦੂਜੇ ਵਿਅਕਤੀ ਤੋਂ ਹਥਿਆਰ ਖੋਹ ਕੇ ਸਟੇਜ਼ ’ਤੇ ਭੰਗੜਾ ਪਾਉਂਦੇ ਸਮੇਂ ਫਾਇਰ ਕਰਦੇ ਹਨ ਜੋ ਪੈਲੇਸ ਵਿਚ ਮੌਜੂਦ ਲੋਕਾਂ ਦੀ ਜਾਨ ਦਾ ਖਤਰਾ ਬਣ ਜਾਂਦੇ ਹਨ, ਅਜਿਹੀਆਂ ਘਟਨਾਵਾਂ ਵਿਚ ਕਈ ਲੋਕ ਆਪਣੀ ਜਾਨ ਗੁਆ ਚੁੱਕੇ ਹਨ।
          ਵਰਨਣਯੋਗ ਹੈ ਕਿ ਮੈਰਿਜ ਪੈਲੇਸਾਂ ਵਿਚ ਅਸਲਾ ਨਾ ਲੈ ਕੇ ਆਉਣ ਸਬੰਧੀ ਬੋਰਡ ਤਾਂ ਲਿਖੇ ਹੁੰਦੇ ਹਨ ਪਰ ਇਨ੍ਹਾਂ ਬੋਰਡਾਂ ’ਤੇ ਕਿਸੇ ਵੱਲੋਂ ਕੋਈ ਅਮਲ ਨਹੀਂ ਕੀਤਾ ਜਾਂਦਾ।
          ਇਹ ਹੁਕਮ 31 ਮਈ 2024 ਤੱਕ ਲਾਗੂ ਰਹੇਗਾ।
 
Tags:

Advertisement

Latest News

ਪੇਟ ਦੀ ਚਰਬੀ ਘਟਾਉਣ ‘ਚ ਕਿਸ ਤਰ੍ਹਾਂ ਮਦਦ ਕਰਦੀ ਹੈ ਹਲਦੀ ਪੇਟ ਦੀ ਚਰਬੀ ਘਟਾਉਣ ‘ਚ ਕਿਸ ਤਰ੍ਹਾਂ ਮਦਦ ਕਰਦੀ ਹੈ ਹਲਦੀ
ਜ਼ਿਆਦਾ ਭਾਰ ਤੇ ਮੋਟਾਪੇ ਨਾਲ ਗ੍ਰਸਤ ਲੋਕਾਂ ਵਿਚ ਅਕਸਰ ਸਰੀਰ ਵਿਚ ਸੋਜਿਸ਼ ਦੀ ਸਮੱਸਿਆ ਹੁੰਦੀ ਹੈ। ਹਲਦੀ ਵਿਚ ਮੌਜੂਦ ਕਰਕਿਊਮਿਨ...
ਵਿਜੀਲੈਂਸ ਬਿਊਰੋ ਨੇ ਪਲਾਟ ਅਲਾਟਮੈਂਟ ਮੁਕੱਦਮੇ ਵਿੱਚ ਸ਼ਾਮਲ ਤਿੰਨ ਹੋਰ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
ਅਦਾਲਤ ਨੇ 50,000 ਰੁਪਏ ਰਿਸ਼ਵਤ ਲੈਣ ਵਾਲੇ ਤਹਿਸੀਲਦਾਰ ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ
ਫਿਰੋਜ਼ਪੁਰ ਤੀਹਰਾ ਕਤਲ ਕਾਂਡ: ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਅਤੇ ਮਹਾਰਾਸ਼ਟਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਛੇ ਸ਼ੂਟਰਾਂ ਨੂੰ ਔਰੰਗਾਬਾਦ ਤੋਂ ਕੀਤਾ ਗ੍ਰਿਫਤਾਰ
'ਕੇਜਰੀਵਾਲ ਹਰਿਆਣੇ ਦਾ ਬੇਟਾ', ਭਿਵਾਨੀ 'ਚ ਭਾਜਪਾ 'ਤੇ ਭੜਕੀ ਸੁਨੀਤਾ ਕੇਜਰੀਵਾਲ, 'ਆਮ ਆਦਮੀ ਪਾਰਟੀ' ਨੂੰ ਵੋਟ ਪਾਉਣ ਦੀ ਕੀਤੀ ਅਪੀਲ
ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੇ ਨਿਵੇਸ਼ ਨੂੰ ਹੁਲਾਰਾ, ਕੈਨੇਡਾ ਦੇ ਨੈਬੁਲਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਕਰਨ ਲਈ ਡੂੰਘੀ ਦਿਲਚਸਪੀ ਦਿਖਾਈ
ਪੇਡਾ ਨੇ 20 ਹਜ਼ਾਰ ਖੇਤੀ ਸੋਲਰ ਪੰਪਾਂ ਲਈ ਅਰਜ਼ੀਆਂ ਮੰਗੀਆਂ