ਮੈਰਿਜ ਪੈਲੇਸਾਂ ’ਚ ਲਾਇਸੰਸੀ ਅਸਲਾ ਲੈ ਕੇ ਆਉਣ ’ਤੇ ਮੁਕੰਮਲ ਪਾਬੰਦੀ

ਮੈਰਿਜ ਪੈਲੇਸਾਂ ’ਚ ਲਾਇਸੰਸੀ ਅਸਲਾ ਲੈ ਕੇ ਆਉਣ ’ਤੇ ਮੁਕੰਮਲ ਪਾਬੰਦੀ

ਮਾਨਸਾ, 06 ਅਕਤੂਬਰ :
ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋ ਕਰਦਿਆਂ ਜ਼ਿਲ੍ਹੇ ਦੇ ਮੈਰਿਜ ਪੈਲੇਸਾਂ ’ਚ ਲਾਇਸੰਸੀ ਅਸਲਾ ਲੈ ਕੇ ਆਉਣ ’ਤੇ ਮੁਕੰਮਲ ਪਾਬੰਦੀ ਲਗਾਈ ਹੈ।
ਉਨ੍ਹਾਂ ਕਿਹਾ ਕਿ ਵਿਆਹ ਸ਼ਾਦੀਆਂ ਸਮੇਂ ਮੈਰਿਜ ਪੈਲੇਸਾਂ ਵਿਚ ਕੁਝ ਲੋਕ ਆਪਣਾ ਲਾਇਸੰਸੀ ਅਸਲਾ ਨਾਲ ਲੈ ਕੇ ਜਾਂਦੇ ਹਨ ਅਤੇ ਸਮਾਗਮਾਂ ਵਿਚ ਸ਼ਰਾਬ ਆਦਿ ਪੀ ਕੇ ਇਕ ਦੂਜੇ ਵਿਅਕਤੀ ਤੋਂ ਹਥਿਆਰ ਖੋਹ ਕੇ ਸਟੇਜ਼ ’ਤੇ ਭੰਗੜਾ ਪਾਉਂਦੇ ਸਮੇਂ ਫਾਇਰ ਕਰਦੇ ਹਨ ਜੋ ਪੈਲੇਸ ਵਿਚ ਮੌਜੂਦ ਲੋਕਾਂ ਦੀ ਜਾਨ ਦਾ ਖਤਰਾ ਬਣ ਜਾਂਦੇ ਹਨ, ਅਜਿਹੀਆਂ ਘਟਨਾਵਾਂ ਵਿਚ ਕਈ ਲੋਕ ਆਪਣੀ ਜਾਨ ਗੁਆ ਚੁੱਕੇ ਹਨ।
ਵਰਨਣਯੋਗ ਹੈ ਕਿ ਮੈਰਿਜ ਪੈਲੇਸਾਂ ਵਿਚ ਅਸਲਾ ਨਾ ਲੈ ਕੇ ਆਉਣ ਸਬੰਧੀ ਬੋਰਡ ਤਾਂ ਲਿਖੇ ਹੁੰਦੇ ਹਨ ਪਰ ਇਨ੍ਹਾਂ ਬੋਰਡਾਂ ’ਤੇ ਕਿਸੇ ਵੱਲੋਂ ਕੋਈ ਅਮਲ ਨਹੀਂ ਕੀਤਾ ਜਾਂਦਾ।
ਇਹ ਹੁਕਮ 30 ਨਵੰਬਰ 2024 ਤੱਕ ਲਾਗੂ ਰਹੇਗਾ।

 
 
Tags:

Advertisement

Latest News

ਐਸ ਡੀ ਐਮ ਅਮਿਤ ਗੁਪਤਾ ਨੇ ਕੀਤਾ ਵੱਖ-ਵੱਖ ਪਿੰਡਾਂ ਦਾ ਦੌਰਾ ਐਸ ਡੀ ਐਮ ਅਮਿਤ ਗੁਪਤਾ ਨੇ ਕੀਤਾ ਵੱਖ-ਵੱਖ ਪਿੰਡਾਂ ਦਾ ਦੌਰਾ
ਡੇਰਾਬੱਸੀ, 6 ਅਕਤੂਬਰ, 2024:ਸਬ ਡਵੀਜ਼ਨਲ ਮੈਜਿਸਟ੍ਰੇਟ (ਐਸ ਡੀ ਐਮ) ਅਮਿਤ ਗੁਪਤਾ ਨੇ ਐਤਵਾਰ ਨੂੰ ਡੇਰਾਬੱਸੀ ਸਬ ਡਵੀਜ਼ਨ ਦੇ ਬਹੋਰਾ, ਬਹੋਰੀ,...
ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਚੋਣ ਅਧਿਕਾਰੀਆਂ ਅਤੇ ਆਮ ਲੋਕਾਂ ਦੀ ਸਹੂਲਤ ਲਈ ਆਨਲਾਈਨ ਐਪਲੀਕੇਸ਼ਨ "ਲੋਕਲ ਬਾਡੀਜ਼ ਪੋਲ ਐਕਟੀਵਿਟੀ ਮਾਨੀਟਰਿੰਗ ਸਿਸਟਮ" ਲਾਂਚ
ਪਰਾਲੀ ਦੀ ਸਾਂਭ ਸੰਭਾਲ ਲਈ ਸਹਿਕਾਰੀ ਸਭਾਵਾਂ ਵੱਲੋਂ ਸਸਤੇ ਅਤੇ ਵਾਜਿਬ ਰੇਟਾਂ ‘ਤੇ ਕਿਰਾਏ ਤੇ ਦਿੱਤੇ ਜਾ ਰਹੇ ਹਨ ਖੇਤੀਬਾੜੀ ਸੰਦ : ਉਪ ਰਜਿਸਟਰਾਰ ਸਹਿਕਾਰੀ ਸਭਾਵਾਂ
ਵਾਹਨਾਂ ਦੀਆਂ ਨੰਬਰ ਪਲੇਟਾਂ ਤਿਆਰ ਕਰਨ ਵਾਲੇ ਦੁਕਾਨਦਾਰਾਂ ਲਈ ਦਿਸ਼ਾ-ਨਿਰਦੇਸ਼ ਜਾਰੀ
ਹਿੰਸਾ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲੇ ਗੀਤਾਂ ਅਤੇ ਭਾਸ਼ਣਾਂ ’ਤੇ ਮੁਕੰਮਲ ਰੋਕ ਦੇ ਹੁਕਮ
ਮੈਰਿਜ ਪੈਲੇਸਾਂ ’ਚ ਲਾਇਸੰਸੀ ਅਸਲਾ ਲੈ ਕੇ ਆਉਣ ’ਤੇ ਮੁਕੰਮਲ ਪਾਬੰਦੀ
ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਚੋਣ ਅਧਿਕਾਰੀਆਂ ਅਤੇ ਆਮ ਲੋਕਾਂ ਦੀ ਸਹੂਲਤ ਲਈ ਆਨਲਾਈਨ ਐਪਲੀਕੇਸ਼ਨ "ਲੋਕਲ ਬਾਡੀਜ਼ ਪੋਲ ਐਕਟੀਵਿਟੀ ਮਾਨੀਟਰਿੰਗ ਸਿਸਟਮ" ਲਾਂਚ