ਪ੍ਰੀਗਾਬਾਲਿਨ 75 ਐਮ.ਜੀ ਤੋਂ ਉੱਪਰ ਕੈਪਸੂਲ ਤੇ ਗੋਲੀ ਤੇ ਮੁਕੰਮਲ ਪਾਬੰਦੀ

ਪ੍ਰੀਗਾਬਾਲਿਨ 75 ਐਮ.ਜੀ ਤੋਂ ਉੱਪਰ ਕੈਪਸੂਲ ਤੇ ਗੋਲੀ ਤੇ ਮੁਕੰਮਲ ਪਾਬੰਦੀ

ਫਰੀਦਕੋਟ 10 ਸਤੰਬਰ ,

75 ਐਮ.ਜੀ ਤੋਂ ਉਪਰ ਫਾਰਮੂਲੇਸ਼ਨ ਵਾਲੀ ਪ੍ਰੀਗਾਬਾਲਿਨ ਕੈਪਸੂਲ ਅਤੇ ਟੈਬਲੇਟ ਤੇ ਜਿਲ੍ਹੇ ਵਿੱਚ ਮੁਕੰਮਲ ਤੌਰ ਤੇ ਪਾਬੰਦੀ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਕੁਝ ਮਾੜੇ ਅਨਸਰਾਂ ਵੱਲੋਂ ਇਸ ਦਵਾਈ ਦਾ ਨਸ਼ੇ ਵਜੋਂ ਇਸਤੇਮਾਲ ਕੀਤਾ ਜਾਂਦਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਇਨ੍ਹਾਂ ਹੁਕਮਾਂ ਦੀ ਇੰਨ ਬਿੰਨ ਪਾਲਣਾ ਕਰਨ ਹਿੱਤ ਇਹ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਲਗਾ ਕੇ ਇਸ ਦਵਾਈ (ਪ੍ਰੀਗਾਬਾਲਿਨ 75 ਐਮ.ਜੀ ਤੋਂ ਵੱਧ) ਤੇ ਮੁਕੰਮਲ ਪਾਬੰਦੀ ਲਗਾਈ ਜਾਂਦੀ ਹੈ।

ਹੁਕਮਾਂ ਵਿੱਚ ਹੋਲਸੇਲਰ, ਰਿਟੇਲਰ, ਕੈਮਿਸਟ, ਮੈਡੀਕਲ ਸਟੋਰ ਮਾਲਕ, ਹਸਪਤਾਲ ਵਿੱਚ ਫਾਰਮਸਿਸਟ ਅਤੇ ਹੋਰ ਕੋਈ ਵੀ ਵਿਅਕਤੀ ਪ੍ਰੀਗਾਬਾਲਿਨ 75 ਐਮ.ਜੀ ਬਿਨਾਂ ਅਸਲ ਪਰਚੀ ਦੇ ਨਹੀਂ ਵੇਚੇਗਾ। ਇਸ ਤੋਂ ਇਲਾਵਾ ਹੁਕਮਾਂ ਅਨੁਸਾਰ ਵੇਚਣ ਵਾਲੇ ਇਸ ਗੱਲ ਵੀ ਯਕੀਨੀ ਬਣਾਉਣਗੇ ਕਿ ਪ੍ਰੀਗਾਬਾਲਿਨ 75 ਐਮ.ਜੀ ਤੱਕ ਵੇਚੀ ਗਈ ਗੋਲੀ ਅਤੇ ਕੈਪਸੂਲ ਦਾ ਵੀ ਰਿਕਾਰਡ ਵੀ ਰੱਖਣਗੇ ਅਤੇ ਖਰੀਦ ਅਤੇ ਵੇਚ ਦਾ ਬਿੱਲ ਸਮੇਤ ਰਿਕਾਰਡ ਰੱਖਣਾ ਯਕੀਨੀ ਬਣਾਉਣਗੇ। ਅਸਲ ਪਰਚੀ ਦੇ ਉਪਰ ਸਟੈਂਪ ਸਮੇਤ ਇਨ੍ਹਾਂ ਚੀਜਾਂ ਨੂੰ ਵੀ ਯਕੀਨੀ ਬਣਾਉਣਗੇ ਜਿਵੇ ਕੇ ਕੈਮਿਸਟ/ ਰਿਟੇਲਰ/ ਟਰੇਡ ਦਾ ਨਾਮ, ਗੋਲੀਆਂ ਖਰੀਦਣ ਦੀ ਮਿਤੀ ਅਤੇ ਗੋਲੀਆਂ ਦੀ ਗਿਣਤੀ ਆਦਿ।

ਇਨ੍ਹਾਂ ਹੁਕਮਾਂ ਮੁਤਾਬਿਕ ਹਰ ਹੋਲਸੇਲਰ/ਰਿਟੇਲਰ/ਕੈਮਿਸਟ, ਮੈਡੀਕਲ ਸਟੋਰ ਮਾਲਕ ਅਤੇ ਹਸਪਤਾਲ ਵਿੱਚ ਫਾਰਮਸਿਸਟ ਇਸ ਚੀਜ ਨੂੰ ਵੀ ਯਕੀਨੀ ਬਣਾਉਣਗੇ ਕਿ ਖਰੀਦ ਕਰਨ ਵਾਲੇ ਵੱਲੋਂ ਅਸਲ ਪਰਚੀ ਦੇ ਉਪਰ ਪਹਿਲਾਂ ਹੀ ਕਿਸੇ ਹੋਰ ਦੁਕਾਨ ਤੋਂ ਇਹ ਦਵਾਈ (ਪ੍ਰੀਗਾਬਾਲਿਨ 75 ਐਮ.ਜੀ) ਨਾ ਖਰੀਦੀ ਗਈ ਹੋਵੇ। ਵੇਚਣ ਵਾਲੇ ਇਹ ਵੀ ਯਕੀਨੀ ਬਣਾਉਣਗੇ ਕਿ ਪਰਚੀ ਵਿੱਚ ਦਰਜ ਦਿਨਾਂ ਤੋਂ ਵੱਧ ਗਾਹਕ ਨੂੰ ਦਵਾਈ ਨਾ ਮੁਹੱਈਆ ਕਰਵਾਈ ਜਾਵੇ। ਇਹ ਆਰਡਰ 27 ਅਕਤੂਬਰ 2024 ਤੱਕ ਲਾਗੂ ਰਹਿਣਗੇ

ਐਮਰਜੈਂਸੀ ਹਾਲਾਤਾਂ ਵਿੱਚ ਜਿੰਨਾ ਮਰੀਜਾਂ ਨੂੰ ਅਸਲ ਵਿੱਚ ਇਹ ਦਵਾਈ ਦੀ ਜਰੂਰਤ ਹੈ ਨੂੰ ਜਿਲ੍ਹਾ ਰੈਡ ਕਰਾਸ ਸੋਸਾਇਟੀ ਦੇ ਚਲਾਏ ਜਾ ਰਹੇ ਮੈਡੀਕਲ ਸਟੋਰਾਂ ਤੇ ਇਹ ਦਵਾਈ ਮੁਹੱਈਆ ਕਰਵਾਉਣ ਲਈ ਛੂਟ ਦਿੱਤੀ ਜਾਂਦੀ ਹੈ। ਹੁਕਮਾਂ ਵਿੱਚ ਸੈਕਟਰੀ ਰੈਡ ਕਰਾਸ ਨੂੰ ਇਸ ਦਵਾਈ ਦੇ ਵੇਚਣ ਸਬੰਧੀ ਰਿਕਾਰਡ ਨੂੰ ਰਖਵਾਉਣ ਲਈ ਪਾਬੰਦ ਕੀਤਾ ਗਿਆ ਹੈ।

Tags:

Advertisement

Latest News

ਖੇਡਾਂ ਵਤਨ ਪੰਜਾਬ ਦੀਆਂ-2024 ਸੀਜ਼ਨ-3 ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਦੌਰਾਨ ਵਿਧਾਇਕ ਰਣਬੀਰ ਭੁੱਲਰ ਨੇ ਖਿਡਾਰੀਆਂ ਦੀ ਕੀਤੀ ਹੌਸਲਾ ਅਫ਼ਜਾਈ ਖੇਡਾਂ ਵਤਨ ਪੰਜਾਬ ਦੀਆਂ-2024 ਸੀਜ਼ਨ-3 ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਦੌਰਾਨ ਵਿਧਾਇਕ ਰਣਬੀਰ ਭੁੱਲਰ ਨੇ ਖਿਡਾਰੀਆਂ ਦੀ ਕੀਤੀ ਹੌਸਲਾ ਅਫ਼ਜਾਈ
    ਫ਼ਿਰੋਜ਼ਪੁਰ, 23 ਸਤੰਬਰ, 2024:              ਪੰਜਾਬ ਸਰਕਾਰ ਖੇਡ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਫ਼ਿਰੋਜ਼ਪੁਰ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ
ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਵਾਹ ਕੇ ਕਣਕ ਦੀ ਬਿਜਾਈ ਕਰ ਰਿਹਾ ਹੈ ਅਗਾਂਹ ਵਧੂ ਕਿਸਾਨ ਗੁਰਪ੍ਰੀਤ ਸਿੰਘ
ਬਹੁ-ਕਰੋੜੀ ਝੋਨਾ ਘੁਟਾਲੇ ਵਿੱਚ ਵਿਜੀਲੈਂਸ ਬਿਊਰੋ ਵੱਲੋਂ ਪਨਸਪ ਦਾ ਭਗੌੜਾ ਜ਼ਿਲ੍ਹਾ ਮੈਨੇਜਰ ਗ੍ਰਿਫ਼ਤਾਰ
ਜਿਲ੍ਹੇ ਦੀਆ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮਨਾਇਆ ਗਿਆ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰੀਤਵ ਅਭਿਆਨ : ਡਾ ਏਰਿਕ
ਸਿਹਤ ਅਤੇ ਸਿੱਖਿਆ ਸਹੂਲਤਾਂ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਵਚਨਬੱਧ-ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ
ਪਿੰਡ ਪੱਧਰ ’ਤੇ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਕਾਰਗਰ ਸਾਬਤ ਹੋਏ ਆਮ ਆਦਮੀ ਕਲੀਨਿਕ-ਵਿਧਾਇਕ ਬੁੱਧ ਰਾਮ
ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ ਤੇ ਪ੍ਰਿਤਪਾਲ ਸ਼ਰਮਾ ਨੇ ਸੁਖਨਾ ਅਬਲੂ ਵਿੱਚ ਸਰਕਾਰੀ ਪਸ਼ੂ ਹਸਪਤਾਲ ਦਾ ਕੰਮ ਕਰਵਾਇਆ ਸ਼ੁਰੂ