ਪ੍ਰੀਗੈਬਲਿਨ ਦਵਾਈ ਦੀ ਵਿਕਰੀ ਉੱਤੇ ਮੁਕੰਮਲ ਪਾਬੰਦੀ : ਜ਼ਿਲ੍ਹਾ ਮੈਜਿਸਟ੍ਰੇਟ

ਪ੍ਰੀਗੈਬਲਿਨ ਦਵਾਈ ਦੀ ਵਿਕਰੀ ਉੱਤੇ ਮੁਕੰਮਲ ਪਾਬੰਦੀ : ਜ਼ਿਲ੍ਹਾ ਮੈਜਿਸਟ੍ਰੇਟ

ਬਠਿੰਡਾ, 30 ਨਵੰਬਰ : ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਸ਼ੌਕਤ ਅਹਿਮਦ ਪਰੇ ਭਾਰਤੀਆ ਨਾਗਰਿਕ ਸੁਰਕਸ਼ਾ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹੇ ਵਿੱਚ ਪ੍ਰੀਗੈਬਲਿਨ 75 ਐਮ.ਜੀ. ਦੇ ਕੈਪਸੂਲ/ਟੇਬਲੇਟਸ ਦੀ ਵਿਕਰੀ 'ਤੇ ਮੁਕੰਮਲ ਤੌਰ ਪਾਬੰਦੀ ਲਗਾਈ ਹੈ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਕੈਮਿਸਟ ਵੱਲੋਂ ਦਵਾਈ ਦੇਣ ਸਮੇਂ ਪ੍ਰਿਸਕ੍ਰਿਪਸ਼ਨ ਸਲਿੱਪ 'ਤੇ ਆਪਣੀ ਮੋਹਰ ਲਗਾਈ ਜਾਵੇਗੀ ਅਤੇ ਦਵਾਈ ਦੇਣ ਦੀ ਮਿਤੀ ਦਰਜ ਕੀਤੀ ਜਾਵੇਗੀ।
ਜਾਰੀ ਹੁਕਮ ਅਨੁਸਾਰ ਥੋਕ ਵਿਕਰੇਤਾ, ਪ੍ਰਚੂਨ ਵਿਕਰੇਤਾ, ਕੈਮਿਸਟ/ਮੈਡੀਕਲ ਸਟੋਰ ਦੇ ਮਾਲਕ, ਹਸਪਤਾਲਾਂ ਦੇ ਅੰਦਰ ਫਾਰਮੇਸੀਆਂ ਜਾਂ ਕੋਈ ਹੋਰ ਵਿਅਕਤੀ ਪ੍ਰੀਗੈਬਲਿਨ 75 ਮਿਲੀਗ੍ਰਾਮ ਦੀ ਅਸਲ ਪਰਚੀ ਤੋਂ ਬਿਨਾਂ ਨਹੀਂ ਵੇਚੇਗਾ। ਪ੍ਰੀਗੈਬਲਿਨ (75 ਮਿਲੀਗ੍ਰਾਮ ਤੱਕ) ਦੀ ਖਰੀਦ ਅਤੇ ਵਿਕਰੀ ਦਾ ਸਹੀ ਰਿਕਾਰਡ ਰੱਖਣ ਤੋਂ ਇਲਾਵਾ, ਉਹ ਇਨ੍ਹਾਂ ਵੇਰਵਿਆਂ  ਕੈਮਿਸਟ/ਰਿਟੇਲਰ ਦਾ ਵਪਾਰਕ ਨਾਮ, ਵੰਡਣ ਦੀ ਮਿਤੀ, ਵੰਡੀਆਂ ਗਈਆਂ ਗੋਲੀਆਂ ਦੀ ਸੰਖਿਆ ਵਾਲੀ ਅਸਲ ਪਰਚੀ 'ਤੇ ਮੋਹਰ ਵੀ ਲਗਾਉਣਾ ਯਕੀਨੀ ਬਣਾਉਣਗੇ।
ਹੁਕਮ ਅਨੁਸਾਰ ਥੋਕ ਵਿਕਰੇਤਾ, ਪ੍ਰਚੂਨ ਵਿਕਰੇਤਾ, ਕੈਮਿਸਟ/ਮੈਡੀਕਲ ਸਟੋਰ ਦੇ ਮਾਲਕ, ਹਸਪਤਾਲਾਂ ਦੇ ਅੰਦਰ ਫਾਰਮੇਸੀਆਂ ਵਾਲੇ ਸਲਿੱਪ ਦੀ ਸਹੀ ਪੜਚੋਲ ਕਰਕੇ ਇਹ ਯਕੀਨੀ ਬਣਾਉਣਗੇ ਕਿ ਪ੍ਰੀਗਾਬਾਲਿਨ ਕੈਪਸੂਲ/ਟੈਬਲੇਟ ਦੀ ਅਸਲ ਸਲਿੱਪ ਦੇ ਵਿਰੁੱਧ ਪਹਿਲਾਂ ਕਿਸੇ ਹੋਰ ਡਰੱਗ ਵਿਕਰੇਤਾ ਦੁਆਰਾ ਉਪਰੋਕਤ ਕੈਪਸੂਲ ਨਹੀਂ ਦਿੱਤਾ ਗਿਆ ਹੈ। ਉਹ ਇਹ ਵੀ ਯਕੀਨੀ ਬਣਾਉਣਗੇ ਕਿ ਦਿੱਤੀਆਂ ਜਾ ਰਹੀਆਂ ਗੋਲੀਆਂ/ਕੈਪਸੂਲ ਦੀ ਗਿਣਤੀ ਸਲਿੱਪ ਤੇ ਲਿਖੇ ਮਿਆਦ ਤੋਂ ਵੱਧ ਨਹੀਂ ਹੋਣੀਆਂ ਚਾਹੀਦੀਆ।
ਇਹ ਹੁਕਮ 29 ਜਨਵਰੀ 2025 ਤੱਕ ਲਾਗੂ ਰਹੇਗਾ।
Tags:

Advertisement

Latest News

ਭਗਵੰਤ ਮਾਨ ਸਰਕਾਰ ਨੇ ਜਨਤਕ ਸੇਵਾਵਾਂ ਪ੍ਰਦਾਨ ਕਰਨ ‘ਚ ਨਵਾਂ ਮਾਪਦੰਡ ਕੀਤਾ ਸਥਾਪਤ ਭਗਵੰਤ ਮਾਨ ਸਰਕਾਰ ਨੇ ਜਨਤਕ ਸੇਵਾਵਾਂ ਪ੍ਰਦਾਨ ਕਰਨ ‘ਚ ਨਵਾਂ ਮਾਪਦੰਡ ਕੀਤਾ ਸਥਾਪਤ
ਦਿੜ੍ਹਬਾ (ਸੰਗਰੂਰ), 30 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਨਤਕ ਸੇਵਾਵਾਂ ਪ੍ਰਦਾਨ ਕਰਨ ਦੇ ਖੇਤਰ ‘ਚ ਨਵਾਂ...
ਕਿਸਾਨਾਂ ਨੂੰ ਕੀਤੀ 1723 ਕਰੋੜ ਰੁਪਏ ਤੋਂ ਵਧੇਰੇ ਦੀ ਆਨਲਾਈਨ ਅਦਾਇਗੀ-ਡਿਪਟੀ ਕਮਿਸ਼ਨਰ ਕੁਲਵੰਤ ਸਿੰਘ
ਪੰਜਾਬ ਪੁਲਿਸ ਵੱਲੋਂ ਹਥਿਆਰਾਂ ਦੀ ਖੇਪ ਪਹੁੰਚਾਉਣ ਦੀ ਕੋਸ਼ਿਸ਼ ਕਰਦੇ ਦੋ ਵਿਅਕਤੀਆਂ ਕਾਬੂ; 8 ਆਧੁਨਿਕ ਪਿਸਤੌਲ ਬਰਾਮਦ
ਸੀ.ਐਮ. ਦੀ ਯੋਗਸ਼ਾਲਾ ਮੁਹਿੰਮ ਦਾ ਸਕੂਲਾਂ ਵਿਚ ਵੀ ਦਿਖ ਰਿਹਾ ਅਸਰ, ਬੱਚੇ ਵੱਧ ਚੜ੍ਹ ਕੇ ਕਰ ਰਹੇ ਯੋਗਾ
ਪੰਜਾਬ ਰਾਜ ਅਧਿਆਪਕ ਯੋਗਤਾ ਪ੍ਰੀਖਿਆ ਦੇ ਮੱਦੇਨਜ਼ਰ ਹੁਕਮ ਜਾਰੀ : ਜ਼ਿਲ੍ਹਾ ਮੈਜਿਸਟਰੇਟ
‘ਡੋਰ ਸਟੈੱਪ ਡਿਲਵਰੀ’ ਰਾਹੀਂ 43 ਤਰ੍ਹਾਂ ਦੀ ਸੇਵਾਵਾਂ ਦਾ ਲਾਹਾ ਲੈਣ ਲਈ 1076 ’ਤੇ ਕਰੋ ਕਾਲ: ਡਿਪਟੀ ਕਮਿਸ਼ਨਰ
ਡਿਪਟੀ ਸੀਈਓ ਭਾਰਤ ਭੂਸ਼ਨ ਬਾਂਸਲ 36 ਸਾਲ ਦੀ ਨੌਕਰੀ ਉਪਰੰਤ ਸੇਵਾ ਮੁਕਤ