ਮੁੱਢਲੀਆਂ ਸਹਿਕਾਰੀ ਸੁਸਾਇਟੀਆਂ ਦੇ ਡਿਜੀਟਾਈਜੇਸ਼ਨ ਦੀ ਪ੍ਰਕਿਰਿਆ 31 ਦਸੰਬਰ ਤੱਕ ਪੂਰੀ ਕਰੋ

ਵਿਸ਼ੇਸ਼ ਮੁੱਖ ਸਕੱਤਰ ਵੀ.ਕੇ, ਸਿੰਘ ਨੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ 

ਮੁੱਢਲੀਆਂ ਸਹਿਕਾਰੀ ਸੁਸਾਇਟੀਆਂ ਦੇ ਡਿਜੀਟਾਈਜੇਸ਼ਨ ਦੀ ਪ੍ਰਕਿਰਿਆ 31 ਦਸੰਬਰ ਤੱਕ ਪੂਰੀ ਕਰੋ

* ਸੂਬੇ ਵਿੱਚ ਸਹਿਕਾਰੀ ਖੇਤਰ ਦੇ ਵਿਕਾਸ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਪ੍ਰਗਟਾਈ
* ਮੁੱਢਲੀਆਂ ਸਹਿਕਾਰੀ ਸੁਸਾਇਟੀਆਂ ਨੂੰ ਪੰਜਾਬ ਵਿੱਚ ਸਹਿਕਾਰੀ ਲਹਿਰ ਦੀ ਰੀੜ੍ਹ ਦੀ ਹੱਡੀ ਦੱਸਿਆ
* ਸੂਬੇ ਭਰ ਵਿੱਚ ਸਹਿਕਾਰੀ ਸੁਸਾਇਟੀਆਂ ਦੇ ਡਿਜੀਟਾਈਜੇਸ਼ਨ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਲਈ ਦਿੱਤੇ ਦਿ਼ਸ਼ਾ-ਨਿਰਦੇਸ਼

ਚੰਡੀਗੜ੍ਹ, 19 ਅਕਤੂਬਰ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਹਿਕਾਰੀ ਖੇਤਰ ਨੂੰ ਮਜ਼ਬੂਤ ​​ਕਰਨ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਸ੍ਰੀ ਵੀ.ਕੇ. ਸਿੰਘ ਨੇ ਸ਼ਨੀਵਾਰ ਨੂੰ ਅਧਿਕਾਰੀਆਂ ਨੂੰ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ (ਪੀ.ਏ.ਸੀ.ਐਸ.) ਦੇ ਕੰਪਿਊਟਰੀਕਰਨ ਦੀ ਚੱਲ ਰਹੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਅਤੇ ਇਸ ਪ੍ਰਕਿਰਿਆ ਨੂੰ 31 ਦਸੰਬਰ ਤੱਕ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।ਰਾਜ ਪੱਧਰੀ ਇੰਪਲੀਮੈਨਟੇਸ਼ਨ ਅਤੇ ਮੌਨੀਟਰਿੰਗ ਕਮੇਟੀ (ਐਸ.ਐਲ.ਆਈ.ਐਮ.ਸੀ.) ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਿਸ਼ੇਸ਼ ਮੁੱਖ ਸਕੱਤਰ ਨੇ ਪੰਜਾਬ ਵਿੱਚ ਸਹਿਕਾਰੀ ਲਹਿਰ ਦੀ ਰੀੜ੍ਹ ਦੀ ਹੱਡੀ ਵਜੋਂ ਮੁੱਢਲੀਆਂ ਸਹਿਕਾਰੀ ਸੁਸਾਇਟੀਆਂ ਦੀ ਮਹੱਤਤਾ ਦੀ ਨਿਸ਼ਾਨਦੇਹੀ ਕੀਤੀ। ਉਨ੍ਹਾਂ ਕਿਹਾ ਕਿ ਸੁਸਾਇਟੀਆਂ ਜ਼ਮੀਨੀ ਪੱਧਰ 'ਤੇ ਕਿਸਾਨਾਂ ਦੀ ਭਲਾਈ ਯਕੀਨੀ ਬਣਾਉਣ ਲਈ ਪ੍ਰੇਰਕ ਵਜੋਂ ਕੰਮ ਕਰਦੀਆਂ ਹਨ। ਸ੍ਰੀ ਵੀ.ਕੇ. ਸਿੰਘ ਨੇ ਕਿਹਾ ਕਿ ਇਨ੍ਹਾਂ ਸਭਾਵਾਂ ਦੇ ਕੰਪਿਊਟਰੀਕਰਨ ਨਾਲ ਸੁਸਾਇਟੀਆਂ ਦੇ ਕੰਮਕਾਜ ਵਿੱਚ ਵਧੇਰੇ ਕੁਸ਼ਲਤਾ ਅਤੇ ਪਾਰਦਰਸ਼ਤਾ ਆਵੇਗੀ, ਜਿਸ ਨਾਲ ਕਿਸਾਨਾਂ ਨੂੰ ਬਹੁਤ ਲਾਭ ਹੋਵੇਗਾ।ਵਿਸ਼ੇਸ਼ ਮੁੱਖ ਸਕੱਤਰ ਨੇ ਚੱਲ ਰਹੇ ਕੰਪਿਊਟਰੀਕਰਨ ਦੀ ਜ਼ਿਲ੍ਹਾ ਪੱਧਰੀ ਸਥਿਤੀ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਪ੍ਰੋਜੈਕਟ ਨੂੰ ਸਮੇਂ ਸਿਰ ਅਤੇ ਪ੍ਰਭਾਵੀ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਕਿਹਾ। ਕਮੇਟੀ ਨੇ ਪੰਜਾਬ ਵਿੱਚ ਰਜਿਸਟਰਾਰ ਸਹਿਕਾਰੀ ਸਭਾਵਾਂ, ਪੰਜਾਬ ਅਤੇ ਖੇਤੀਬਾੜੀ ਸਹਿਕਾਰੀ ਬੈਂਕਾਂ ਦੇ ਦਫ਼ਤਰ ਦੇ ਕੰਪਿਊਟਰੀਕਰਨ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ। ਸ੍ਰੀ ਵੀ.ਕੇ. ਸਿੰਘ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਪ੍ਰੋਜੈਕਟ ਪੰਜਾਬ ਭਰ ਵਿੱਚ ਸਹਿਕਾਰੀ ਸੁਸਾਇਟੀਆਂ ਦੇ ਕੰਮਕਾਜ ਨੂੰ ਹੋਰ ਸੁਚਾਰੂ ਬਣਾਏਗਾ।ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸਕੱਤਰ ਸਹਿਕਾਰਤਾ-ਕਮ-ਮੈਨੇਜਿੰਗ ਡਾਇਰੈਕਟਰ ਪੰਜਾਬ ਰਾਜ ਸਹਿਕਾਰੀ ਬੈਂਕ ਅਨਿੰਦਿਤਾ ਮਿੱਤਰਾ, ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਵਿਮਲ ਸੇਤੀਆ, ਨਾਬਾਰਡ, ਸਹਿਕਾਰਤਾ ਵਿਭਾਗ, ਪੰਜਾਬ ਰਾਜ ਸਹਿਕਾਰੀ ਬੈਂਕ ਦੇ ਨੁਮਾਇੰਦੇ ਅਤੇ ਹੋਰ ਹਾਜ਼ਰ ਸਨ।

Advertisement

Latest News

 ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਬਤੌਰ ਖਜਾਨਾ ਮੰਤਰੀ ਪੇਸ਼ ਕੀਤਾ ਵਿੱਤ ਸਾਲ 2025-26 ਦਾ ਸੂਬਾ ਬਜਟ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਬਤੌਰ ਖਜਾਨਾ ਮੰਤਰੀ ਪੇਸ਼ ਕੀਤਾ ਵਿੱਤ ਸਾਲ 2025-26 ਦਾ ਸੂਬਾ ਬਜਟ
ਹਰਿਆਣਾ ਦੇ CM ਸੈਣੀ ਨੇ ਬਤੌਰ ਖਜਾਨਾ ਮੰਤਰੀ ਪੇਸ਼ ਕੀਤਾ ਵਿੱਤ ਸਾਲ 2025-26 ਦਾ ਸੂਬਾ ਬਜਟ   2 ਲੱਖ 5 ਕਰੋੜ...
ਹਾਫਿਜ਼ ਦਾ ਕਰੀਬੀ ਅਬੂ ਕਤਲ ਪਾਕਿਸਤਾਨ 'ਚ ਮਾਰਿਆ ਗਿਆ
ਸਰਕਾਰ-ਸਨਅਤਕਾਰ ਮਿਲਣੀ ਦਾ ਉਦੇਸ਼ ਉਦਯੋਗ ਨਾਲ ਜੁੜੀਆਂ ਸਮੱਸਿਆਵਾਂ ਹੱਲ ਕਰਨਾ
ਉਦਯੋਗਪਤੀਆਂ ਵੱਲੋਂ ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਵਾਸਤੇ ਅਹਿਮ ਪਹਿਲਕਦਮੀਆਂ ਲਈ ਮੁੱਖ ਮੰਤਰੀ ਦੀ ਸ਼ਲਾਘਾ 
ਆਪ' ਸਰਕਾਰ ਨੇ ਉਦਯੋਗਪਤੀਆਂ ਦੀ ਓ.ਟੀ.ਐਸ. ਸਬੰਧੀ 32 ਸਾਲ ਪੁਰਾਣੀ ਮੰਗ ਪੂਰੀ ਕੀਤੀ: ਅਰਵਿੰਦ ਕੇਜਰੀਵਾਲ
ਨਸ਼ਾ ਤਸਕਰ ਵੱਲੋ ਕੀਤੇ ਨਜ਼ਾਇਜ ਕਬਜ਼ੇ ਵਾਲਾ ਘਰ ਢਾਹਿਆਂ
ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਨੇ ਕਾਨੂੰਨੀ ਜਾਗਰੂਕਤਾ ਬਾਰੇ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ