ਫਲਾਂ ਅਤੇ ਸਬਜ਼ੀਆਂ ਦੀ ਸਾਂਭ ਸੰਭਾਲ ਸਬੰਧੀ ਸਿਖਲਾਈ ਕੋਰਸ ਲਗਾਇਆ

ਫਲਾਂ ਅਤੇ ਸਬਜ਼ੀਆਂ ਦੀ ਸਾਂਭ ਸੰਭਾਲ ਸਬੰਧੀ ਸਿਖਲਾਈ ਕੋਰਸ ਲਗਾਇਆ

ਫਰੀਦਕੋਟ 12 ਜੂਨ , ਕ੍ਰਿਸ਼ੀ ਵਿਗਿਆਨ ਕੇਂਦਰ ਫਰੀਦਕੋਟ ਵਿਖੇ ਮਿਤੀ 8 ਜੁਲਾਈ ਤੋਂ 12 ਜੁਲਾਈ ਤੱਕ 05 ਦਿਨਾਂ ਦਾ ਫਲਾਂ ਅਤੇ ਸਬਜ਼ੀਆਂ ਦੀ ਸਾਂਭ ਸੰਭਾਲ’ ਸਬੰਧੀ ਸਿਖਲਾਈ ਕੋਰਸ ਲਗਾਇਆ ਗਿਆ। ਇਸ ਕੋਰਸ ਵਿੱਚ ਪਿੰਡ ਘੁਗਿਆਣਾਬੇਗੂਵਾਲਾਚੁੱਘਾ ਸਿੰਘ ਨਗਰਜਲਾਲੇਆਣਾਡੱਲੇਵਾਲਾਫਿੱਡੇ ਖੁਰਦ ਅਤੇ ਫਰੀਦਕੋਟ ਤੋਂ 24 ਲੜਕੀਆਂ ਅਤੇ ਔਰਤਾਂ ਨੇ ਭਾਗ ਲਿਆ।

ਇਸ ਮੌਕੇ ਡਾ. ਕਰਮਜੀਤ ਕੌਰਸਹਾਇਕ ਪ੍ਰੋਫੈਸਰ (ਗ੍ਰਹਿ ਵਿਗਿਆਨ) ਨੇ ਸਿਖਿਆਰਥੀਆਂ ਨੂੰ ਕੇ. ਵੀ. ਕੇ. ਫਰੀਦਕੋਟ ਵਿਖੇ ਲੱਗਣ ਵਾਲੇ ਸਿਖਲਾਈ ਕੋਰਸਾਂ ਬਾਰੇ ਜਾਣਕਾਰੀ ਦਿੱਤੀ । ਉਨ੍ਹਾਂ ਇਸ ਕੋਰਸ ਦੌਰਾਨ ਫਲਾਂ ਅਤੇ ਸਬਜ਼ੀਆਂ ਦੀ ਸਾਂਭ ਸੰਭਾਲ ਦੀ ਮਹੱਤਤਾ ਅਤੇ ਇਸ ਤੋਂ ਤਿਆਰ ਹੋਣ ਵਾਲੇ ਪਦਾਰਥਾਂ ਬਾਰੇ ਵਿਸਥਾਰ ਸਹਿਤ ਦੱਸਿਆ। ਉਨ੍ਹਾਂ ਦੱਸਿਆ ਕਿ ਮੌਸਮ ਦੌਰਾਨ ਫਲਾਂ ਅਤੇ ਸਬਜ਼ੀਆਂ ਦੇ ਮੁੱਲ ਘੱਟ ਹੋਣ ਕਾਰਨ ਉਸ ਸਮੇਂ ਉਹਨਾਂ ਦੇ ਵੱਖ-ਵੱਖ ਉਤਪਾਦ ਜਿਵੇਂ ਆਚਾਰਚਟਣੀਆਂਸੁਕੈਸ਼ਜੈਮਮੁਰੱਬਾ ਆਦਿ ਬਣਾ ਕੇ ਲੰਮੇ ਸਮੇਂ ਤੱਕ ਖਰਾਬ ਹੋਣ ਤੋਂ ਬਚਾਅ ਸਕਦੇ ਹਾਂ। ਉਨ੍ਹਾਂ ਇਸ ਧੰਦੇ ਨੂੰ ਆਮਦਨ ਵਧਾਉਣ ਦੇ ਵਸੀਲੇ ਵਜੋਂ ਅਪਨਾਉਣ ਲਈ ਉਤਸ਼ਾਹਿਤ ਕਰਦੇ ਹੋਏ ਕਿਹਾ ਕਿ ਇਹ ਇੱਕ ਬਹੁਤ ਹੀ ਲਾਹੇਵੰਦ ਧੰਦਾ ਹੈ ਅਤੇ ਇਸ ਨੂੰ ਘਰ ਤੋਂ ਹੀ ਬਹੁਤ ਘੱਟ ਖਰਚੇ ਨਾਲ ਸ਼ੁਰੂ ਕੀਤਾ ਜਾ ਸਕਦਾ ਹੈ ।

ਡਾ. ਕਰਮਜੀਤ ਕੌਰ ਅਤੇ ਮੈਡਮ ਨਵਦੀਪ ਕੌਰ ਨੇ ਮੌਸਮੀ ਫਲਾਂ ਤੇ ਸਬਜ਼ੀਆਂ ਤੋਂ ਵੱਖ-ਵੱਖ ਉਤਪਾਦ ਟਮਾਟਰ ਚਟਣੀਮਿਕਸ ਫਰੂਟ ਜੈਮਗੁਲਾਬ ਸ਼ਰਬਤਟਮਾਟਰ ਕੈੱਚਅਪਲਸਣ ਦਾ ਆਚਾਰ ਤਿਆਰ ਕਰਨ ਸਬੰਧੀ ਸਿਖਲਾਈ ਦਿੱਤੀ। ਅੰਬਾਂ ਦਾ ਸੀਜ਼ਨ ਹੋਣ ਕਰਕੇ ਇਸ ਤੋਂ ਬਣਨ ਵਾਲੇ ਉਤਪਾਦ ਜਿਸ ਤਰ੍ਹਾਂ ਮੈਂਗੋ ਫ਼ਰੂਟੀਅੰਬ ਦੀ ਚਟਣੀਮੈਂਗੋ ਪੰਨਾਮੈਂਗੋ ਜੈਮ ਅਤੇ ਅੰਬ ਦਾ ਆਚਾਰ ਤਿਆਰ ਕਰਵਾਏ ਗਏ। ਸਿਖਿਆਰਥੀਆਂ ਨੂੰ ਸਿਖਲਾਈ ਉਪਰੰਤ ਕਿੱਤਾ ਸ਼ੁਰੂ ਕਰਨ ਲਈ ਪ੍ਰੇਰਿਤ ਕੀਤਾ ਗਿਆ ਅਤੇ  ਕੇ.ਵੀ.ਕੇ ਵੱਲੋਂ ਹਰ ਸੰਭਵ ਸਹਾਇਤਾ ਕਰਨ ਦਾ ਵਿਸ਼ਵਾਸ ਦਿਵਾਇਆ ਗਿਆ।ਸਿਖਿਆਰਥੀਆਂ ਨੇ ਬਹੁਤ ਦਿਲਚਸਪੀ ਅਤੇ ਉਤਸ਼ਾਹ ਨਾਲ ਸਿਖਲਾਈ ਲਈ ਅਤੇ ਇਸ ਨੂੰ ਘਰੇਲੂ ਪੱਧਰ ਤੇ ਅਪਣਾਉਣ ਦਾ ਭਰੋਸਾ ਦਿਵਾਇਆ।

 

Tags:

Advertisement

Latest News

ਜੰਮੂ-ਕਸ਼ਮੀਰ ਕੈਬਨਿਟ ਮੀਟਿੰਗ ਨੇ ਪਹਿਲੀ ਬੈਠਕ 'ਚ ਰਾਜ ਦਾ ਦਰਜਾ ਦੇਣ ਦਾ ਮਤਾ ਕੀਤਾ ਪਾਸ ਜੰਮੂ-ਕਸ਼ਮੀਰ ਕੈਬਨਿਟ ਮੀਟਿੰਗ ਨੇ ਪਹਿਲੀ ਬੈਠਕ 'ਚ ਰਾਜ ਦਾ ਦਰਜਾ ਦੇਣ ਦਾ ਮਤਾ ਕੀਤਾ ਪਾਸ
Jammu And Kashmir,18 OCT,2024,(Azad Soch News):- ਬੀਤੇ ਦਿਨੀ ਜੰਮੂ ਕਸ਼ਮੀਰ ਵਿਚ ਵਿਧਾਨ ਸਭਾ ਚੋਣਾਂ (Assembly Elections) ਹੋਈਆਂ ਸਨ,ਇਨ੍ਹਾਂ ਚੋਣਾਂ ਵਿਚ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 17-10-2024 ਅੰਗ 613
ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਆਈ ਟੀਮ ਇੰਡੀਆ ਸਿਰਫ਼ 46 ਦੌੜਾਂ 'ਤੇ ਹੀ ਸਿਮਟ ਗਈ
ਸਰੀਰ ਲਈ ਅੰਮ੍ਰਿਤ ਹੈ ਅਸ਼ਵਗੰਧਾ
ਬੰਗਲਾਦੇਸ਼ ਦੀ ਅਦਾਲਤ ਨੇ ਸਾਬਕਾ ਨੇਤਾ ਸ਼ੇਖ ਹਸੀਨਾ ਦੇ ਖ਼ਿਲਾਫ਼ ਗ੍ਰਿਫਤਾਰੀ ਵਾਰੰਟ ਜਾਰੀ ਕਰਨ ਦਾ ਹੁਕਮ ਦਿੱਤਾ
ਅਦਾਕਾਰਾ ਕੰਗਨਾ ਰਣੌਤ ਦੀ ਫਿਲਮ Emergency ਨੂੰ ਮਿਲਿਆ ਸੈਂਸਰ ਬੋਰਡ ਵੱਲੋਂ ਸਰਟੀਫਿਕੇਟ
ਤਖ਼ਤ ਸਾਹਿਬ ਦੇ ਜਥੇਦਾਰ ਦੀ ਅਥਾਰਟੀ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਾਂਗੇ-ਮੁੱਖ ਮੰਤਰੀ