ਕਰੀਅਰ ਕੌਂਸਲਿੰਗ ਸਬੰਧੀ ਸੈਮੀਨਾਰ ਆਯੋਜਿਤ

ਕਰੀਅਰ ਕੌਂਸਲਿੰਗ ਸਬੰਧੀ ਸੈਮੀਨਾਰ ਆਯੋਜਿਤ

ਬਠਿੰਡਾ27 ਅਗਸਤ : ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹੇ ਅੰਦਰ ਨੌਜਵਾਨਾਂ ਦੇ ਉਜਵੱਲ ਭਵਿੱਖ ਲਈ ਹਰ ਤਰ੍ਹਾਂ ਦੇ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਕਰੀਅਰ ਕੌਂਸਲਰ ਸ਼੍ਰੀ ਵਿਸ਼ਾਲ ਚਾਵਲਾ ਵੱਲੋਂ ਸਾਂਝੀ ਕੀਤੀ ਗਈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸ਼੍ਰੀ ਵਿਸ਼ਾਲ ਚਾਵਲਾ ਨੇ ਦੱਸਿਆ ਕਿ ਇਸੇ ਲੜੀ ਤਹਿਤ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਲਵਲੀ ਪ੍ਰਫੈਸ਼ਨਲ ਯੂਨੀਵਰਸਟੀ ਜਲੰਧਰ ਦੇ ਸਹਿਯੋਗ ਨਾਲ ਸਰਸਵਤੀ ਕਾਨੰਵੈਟ ਸਕੂਲ ਮੌੜ ਮੰਡੀ ਤੇ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਮਾਇਸਰਖਾਨਾ ਵਿਖੇ ਕਰੀਅਰ ਕੌਂਸਲਿੰਗ ਤਹਿਤ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਵਿੱਚ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਭਾਗ ਲਿਆ ਗਿਆ

ਇਸ ਦੌਰਾਨ ਉਨ੍ਹਾਂ ਵਿਦਿਆਰਥੀਆਂ ਨੂੰ ਜੀਵਨ ਵਿੱਚ ਕੌਸਲਿੰਗ ਦੀ ਮਹੱਤਤਾ ਬਾਰੇ ਚਾਨਣਾ ਪਾਉਂਦਿਆਂ ਕਰੀਅਰ ਗੋਲਕਰੀਅਰ ਪਲਾਨ ਅਤੇ ਵਧੀਆ ਕਰੀਅਰ ਦੀ ਚੋਣ ਸਬੰਧੀ ਗਾਈਡ ਕੀਤਾ ਗਿਆ।

ਅੰਤ ਵਿੱਚ ਸਕੂਲ ਦੇ ਪ੍ਰਿੰਸੀਪਲ ਸ਼੍ਰੀ ਐਮਪੀ ਤਨੇਜਾ ਤੇ ਸ਼੍ਰੀਮਤੀ ਜਸਵੀਰ ਕੌਰ ਵੱਲੋਂ ਆਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸੈਮੀਨਾਰ ਦਾ ਵੱਧ ਤੋਂ ਵੱਧ ਲਾਹਾ ਲੈ ਕੇ ਜੀਵਨ ਵਿੱਚ ਸਫਲਤਾ ਪ੍ਰਾਪਤ ਕਰ ਸਕਦੇ ਹਨ। 

Tags:

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-09-2024 ਅੰਗ 644 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-09-2024 ਅੰਗ 644
ਸਲੋਕੁ ਮਃ ੩ ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥ ਮਨਿ ਚਿੰਦਿਆ ਫਲੁ ਪਾਵਣਾ ਹਉਮੈ ਵਿਚਹੁ...
5 ਅਕਤੂਬਰ ਨੂੰ ਹੋਣ ਵਾਲੇ Haryana Assembly Elections ਲਈ 1561 ਉਮੀਦਵਾਰਾਂ ਨੇ ਕੀਤਾ ਨੋਮੀਨੇਸ਼ਨ
ਕਥਿਤ ਸ਼ਰਾਬ ਘੁਟਾਲੇ ਮਾਮਲੇ ਵਿੱਚ ਕੇਜਰੀਵਾਲ ਨੂੰ ਸੀ.ਬੀ.ਆਈ. ਦੇ ਕੇਸ ਵਿੱਚ ਵੀ ਸੁਪਰੀਮ ਕੋਰਟ ਨੇ ਜ਼ਮਾਨਤ ਦੇ ਦਿੱਤੀ
ਬਰਸਾਤ ਦਾ ਮੌਸਮ ਹੋਣ ਕਰਕੇ ਚੰਡੀਗੜ੍ਹ,ਮੋਹਾਲੀ ਅਤੇ ਪੰਚਕੂਲਾ ਵਿੱਚ ਡੇਂਗੂ ਦੇ ਕੇਸ ਵੱਧਦੇ ਜਾ ਰਹੇ ਹਨ
ਪੰਜਾਬ ਸਰਕਾਰ ਨੇ ਪੰਚਾਇਤ ਸੰਮਤੀਆਂ ਕੀਤੀਆਂ ਭੰਗ
ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਨਾਟੋ ਦੇਸ਼ਾਂ ਨੂੰ ਸਖ਼ਤ ਚੇਤਾਵਨੀ ਦਿੱਤੀ
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਲ ਬਾਲ ਮੁਕੰਦ ਸ਼ਰਮਾ ਵੱਲੋਂ ਮੋਗਾ ਦਾ ਦੌਰਾ