ਮੁਰਗੀ-ਪਾਲਣ ਲਈ ਕਿੱਤਾ-ਮੁਖੀ ਸਿਖਲਾਈ ਕੋਰਸ ਆਯੋਜਿਤ

ਮੁਰਗੀ-ਪਾਲਣ ਲਈ ਕਿੱਤਾ-ਮੁਖੀ ਸਿਖਲਾਈ ਕੋਰਸ ਆਯੋਜਿਤ

ਬਠਿੰਡਾ, 29 ਅਗਸਤ : ਸਥਾਨਕ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਮੁਰਗੀ ਪਾਲਣ ਦੀਆਂ ਵੱਖ-ਵੱਖ ਤਕਨੀਕਾਂ ਦੇ ਮੱਦੇਨਜ਼ਰ 8 ਰੋਜਾ ਸਿਖਲਾਈ ਕੋਰਸ ਆਯੋਜਿਤ ਕੀਤਾ ਗਿਆ ਇਸ ਕੋਰਸ ਵਿੱਚ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਨੇ ਭਾਗ ਲਿਆ।

ਇਸ ਦੌਰਾਨ ਕੇ.ਵੀ.ਕੇ ਦੇ ਡਿਪਟੀ ਡਾਇਰੈਕਟਰ (ਸਿਖਲਾਈ) ਡਾ. ਗੁਰਦੀਪ ਸਿੰਘ ਸਿੱਧੂ ਨੇ ਨੌਜਵਾਨਾਂ ਨੂੰ ਕਿੱਤਾ-ਮੁਖੀ ਸਿਖਲਾਈ ਕੋਰਸਾਂ ਨੂੰ ਸਮੇਂ ਦੀ ਲੋੜ ਦੱਸਦੇ ਹੋਏ, ਅਜਿਹੇ ਕੋਰਸਾਂ ਵਿੱਚ ਭਾਗ ਲੈਣ ਲਈ ਪ੍ਰੇਰਿਆ।

ਕੋਆਰਡੀਨੇਟਰ ਡਾ. ਅਜੀਤਪਾਲ ਸਿੰਘ ਧਾਲੀਵਾਲ ਪ੍ਰੋਫੈਸਰ ਐਨੀਮਲ ਸਾਇੰਸ ਨੇ ਵੱਖ-ਵੱਖ ਤਕਨੀਕਾਂ ਸੰਬੰਧੀ ਜਾਣਕਾਰੀ ਦੇਣ ਦੇ ਨਾਲ-ਨਾਲ ਖੁਰਾਕ, ਟੀਕਾਕਰਨ, ਦਵਾਈਆਂ, ਸ਼ੈਡ ਅਤੇ ਰੋਗ ਰਹਿਤ ਮੁਰਗੀ-ਪਾਲਣ ਸੰਬੰਧੀ ਭਰਪੂਰ ਜਾਣਕਾਰੀ ਦਿੱਤੀ।

ਸਿਖਲਾਈ ਕੋਰਸ ਦੇ ਸਮਾਪਤੀ ਸਮਾਰੋਹ ਮੌਕੇ ਡਾ. ਗੁਰਦੀਪ ਸਿੰਘ ਸਿੱਧੂ ਨੇ ਸਿਖਿਆਰਥੀਆਂ ਨੂੰ ਇਸ ਕੋਰਸ ਲਈ ਸਿਖਲਾਈ ਨੂੰ ਕਿੱਤੇ ਵਜੋਂ ਅਪਨਾਉਣ ਲਈ ਪ੍ਰੇਰਿਤ ਕੀਤਾ ਤਾਂ ਜੋ ਉਹ ਆਪਣੇ ਪਰਿਵਾਰ ਦੀ ਆਮਦਨ ਵਿੱਚ ਬਣਦਾ ਯੋਗਦਾਨ ਪਾ ਸਕਣ। ਇਸ ਦੌਰਾਨ ਬੈਕਯਾਰਡ ਪੋਲਟਰੀ ਦੀ ਮਹੱਤਤਾ ਕੀਤੀ ਗਈ। 

Tags:

Advertisement

Latest News

ਮੈਡੀਕਲ ਅਫਸਰਾਂ ਦੀ ਹੜਤਾਲ ਦੇ ਬਾਵਜੂਦ ਵੀ ਚੱਲ ਰਹੀਆਂ ਹਨ ਐਮਰਜੈਂਸੀ ਸੇਵਾਵਾਂ : ਸਿਵਲ ਸਰਜਨ ਮੈਡੀਕਲ ਅਫਸਰਾਂ ਦੀ ਹੜਤਾਲ ਦੇ ਬਾਵਜੂਦ ਵੀ ਚੱਲ ਰਹੀਆਂ ਹਨ ਐਮਰਜੈਂਸੀ ਸੇਵਾਵਾਂ : ਸਿਵਲ ਸਰਜਨ
ਫ਼ਿਰੋਜ਼ਪੁਰ, 14 ਸਤੰਬਰ: ਜ਼ਿਲਾ ਹਸਪਤਾਲ ਵਿਖੇ ਚੱਲ ਰਹੀ ਮੈਡੀਕਲ ਅਫਸਰਾਂ ਦੀ ਹੜਤਾਲ ਦੇ ਮੱਦੇਨਜ਼ਰ ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਨੇ...
ਖਾਧ ਪਦਾਰਥਾਂ ’ਚ ਮਿਲਾਵਟ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ : ਜ਼ਿਲ੍ਹਾ ਸਿਹਤ ਅਫ਼ਸਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੁਰੂਕਸ਼ੇਤਰ 'ਚ ਕਿਹਾ, 'ਮੇਰਾ ਤਜਰਬਾ ਦੱਸ ਰਿਹਾ ਹੈ ਕਿ ਇਸ ਵਾਰ ਹਰਿਆਣਾ 'ਚ ਵੀ ਭਾਜਪਾ ਦੀ ਸਰਕਾਰ ਹੈ
32ਵੀਂ ਬਾਸਕਟ-ਬਾਲ ਚੈਂਪੀਅਨਸ਼ਿਪ ਵਿੱਚ ਪਟਨਾ ਨੇ ਮਾਰੀ ਬਾਜੀ
ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਜਿਲ੍ਹਾ ਪੱਧਰ ਖੇਡਾਂ ਨਹਿਰੂ ਸੇਟਡੀਅਮ ਵਿਚ ਜਾਰੀ
ਸਿਵਿਲ ਹਸਪਤਾਲ ਵਿਖੇ ਲੋਕਾਂ ਨੂੰ ਓ ਪੀ ਡੀ ਅਤੇ ਐਮਰਜੈਂਸੀ ਵਿਖੇ ਮਿਲ ਰਹੀ ਹੈ ਸਿਹਤ ਸੇਵਾਵਾ :ਡਾਕਟਰ ਏਰਿਕ
ਨੌਜਵਾਨ ਖੇਡਾਂ ਨਾਲ ਜੁੜ ਕੇ ਵਿਸ਼ਵ ਪੱਧਰ ਤੱਕ ਬਣਾ ਸਕਦੇ ਨੇ ਆਪਣੀ ਪਹਿਚਾਣ-ਵਿਧਾਇਕ ਵਿਜੈ ਸਿੰਗਲਾ