ਬੀਬੀਆਂ ਲਈ ਕਿੱਤਾ-ਮੁਖੀ ਸਿਖਲਾਈ ਕੋਰਸ ਆਯੋਜਿਤ

ਬੀਬੀਆਂ ਲਈ ਕਿੱਤਾ-ਮੁਖੀ ਸਿਖਲਾਈ ਕੋਰਸ ਆਯੋਜਿਤ

ਬਠਿੰਡਾ15 ਜੁਲਾਈ – ਸਥਾਨਕ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪੇਂਟਿੰਗ ਦੀਆਂ ਵੱਖ-ਵੱਖ ਤਕਨੀਕਾਂ ਅਤੇ ਫਾਲਤੂ ਸਮਾਨ ਤੋਂ ਸਜਾਵਟੀ ਸਮਾਨ ਬਣਾਉਣ ਸੰਬੰਧੀ 10 ਰੋਜਾ ਸਿਖਲਾਈ ਕੋਰਸ ਆਯੋਜਿਤ ਕੀਤਾ ਗਿਆ। ਇਸ ਕੋਰਸ ਵਿੱਚ ਵੱਖ-ਵੱਖ ਪਿੰਡ ਮਲਕਾਣਾਗਿੱਲ ਪੱਤੀਮਸ਼ਾਣਾਜੋਧਪੁਰ ਰੋਮਾਣਾਭਾਗੂਲਹਿਰੀਜੀਵਨ ਸਿੰਘ ਵਾਲਾਬਿਹਮਣ ਦੀਵਾਨਾਚੱਕ ਅਤਰ ਸਿੰਘ ਵਾਲਾ (ਬਠਿੰਡਾ) ਤੇ ਜਟਾਣਾ ਕਲਾਂਕਲੀਪੁਰਝੰਡਾ ਕਲਾਂ ਸਮਾਘ ਅਤੇ ਪਿੰਡ ਬਹਿਣੀਵਾਲ (ਜ਼ਿਲ੍ਹਾ ਮਾਨਸਾ ਅਤੇ ਸ੍ਰੀ ਮੁਕਤਸਰ ਸਾਹਿਬ) ਤੋਂ ਆਈਆਂ 26 ਬੀਬੀਆਂ ਨੇ ਭਾਗ ਲਿਆ।

ਇਸ ਮੌਕੇ ਕੇ.ਵੀ.ਕੇ ਦੇ ਡਿਪਟੀ ਡਾਇਰੈਕਟਰ (ਸਿਖਲਾਈ) ਡਾ. ਗੁਰਦੀਪ ਸਿੰਘ ਸਿੱਧੂ ਨੇ ਸਿਖਿਆਰਥਣਾਂ ਨੂੰ ਜੀ ਆਇਆਂ ਕਿਹਾ ਅਤੇ ਨੌਜਵਾਨ ਲੜਕੀਆਂ/ਬੀਬੀਆਂ ਨੂੰ ਕਿੱਤਾ-ਮੁਖੀ ਸਿਖਲਾਈ ਕੋਰਸਾਂ ਨੂੰ ਸਮੇਂ ਦੀ ਲੋੜ ਦੱਸਦੇ ਹੋਏਅਜਿਹੇ ਕੋਰਸਾਂ ਵਿੱਚ ਭਾਗ ਲੈਣ ਲਈ ਪ੍ਰੇਰਿਆ।

ਸਮਾਰੋਹ ਮੌਕੇ ਡਾ. ਗੁਰਦੀਪ ਸਿੰਘ ਸਿੱਧੂ ਨੇ ਬੀਬੀਆਂ ਨੂੰ ਇਸ ਕੋਰਸ ਲਈ ਸਿਖਲਾਈ ਨੂੰ ਕਿੱਤੇ ਵਜੋਂ ਅਪਨਾਉਣ ਲਈ ਪ੍ਰੇਰਿਤ ਕੀਤਾ ਤਾਂ ਜੋ ਉਹ ਆਪਣੇ ਪਰਿਵਾਰ ਦੀ ਆਮਦਨ ਵਿੱਚ ਬਣਦਾ ਯੋਗਦਾਨ ਪਾ ਸਕਣ। ਇਸ ਮੌਕੇ ਸਿਖਿਆਰਥਣਾਂ ਵੱਲੋਂ ਬਣਾਏ ਸਮਾਨ ਦੀ ਪ੍ਰਦਰਸ਼ਨੀ ਵੀ ਲਗਾਈ ਗਈ। 

ਇਸ ਦੌਰਾਨ ਕੋਰਸ ਕੋਆਰਡੀਨੇਟਰ ਜਸਵਿੰਦਰ ਕੌਰ ਬਰਾੜਸਹਿਯੋਗੀ ਪ੍ਰੋਫੈਸਰ (ਗ੍ਰਹਿ ਵਿਗਿਆਨ) ਨੇ ਬੀਬੀਆਂ ਨੂੰ ਪੇਂਟਿੰਗ ਦੀਆਂ ਵੱਖ-ਵੱਖ ਤਕਨੀਕਾਂ ਸੰਬੰਧੀ ਜਾਣਕਾਰੀ ਦੇਣ ਦੇ ਨਾਲ-ਨਾਲ ਵਾਧੂ ਪਈਆਂ ਚੀਜ਼ਾਂ ਦੀ ਯੋਗ ਵਰਤੋਂ ਕਰਨ ਸੰਬੰਧੀ ਭਰਪੂਰ ਜਾਣਕਾਰੀ ਦਿੱਤੀ। ਸਿਖਿਆਰਥੀਆਂ ਨੇ ਡਾ. ਬਰਾੜ ਦੀ ਮੱਦਦ ਨਾਲ ਵੱਖ-ਵੱਖ ਤਰ੍ਹਾਂ ਦੀਆਂ ਪੇਂਟਿੰਗ- ਫਰੀ ਹੈਂਡ ਪੇਂਟਿੰਗ,ਬਲਾਕ ਪੇਂਟਿੰਗਸਟੈਨਸਿਲ ਪੇਂਟਿੰਗਫੌਆਇਲ ਪੇਂਟਿੰਗਪੌਟ-ਪੇਂਟਿੰਗਗਲਾਸ ਪੇਂਟਿੰਗ ਆਦਿ ਕਰਕੇ ਆਪਣੇ ਆਰਟੀਕਲ ਤਿਆਰ ਕੀਤੇ। 

Tags:

Advertisement

Latest News

ਪੇਟ ਦੀ ਚਰਬੀ ਘਟਾਉਣ ‘ਚ ਕਿਸ ਤਰ੍ਹਾਂ ਮਦਦ ਕਰਦੀ ਹੈ ਹਲਦੀ ਪੇਟ ਦੀ ਚਰਬੀ ਘਟਾਉਣ ‘ਚ ਕਿਸ ਤਰ੍ਹਾਂ ਮਦਦ ਕਰਦੀ ਹੈ ਹਲਦੀ
ਜ਼ਿਆਦਾ ਭਾਰ ਤੇ ਮੋਟਾਪੇ ਨਾਲ ਗ੍ਰਸਤ ਲੋਕਾਂ ਵਿਚ ਅਕਸਰ ਸਰੀਰ ਵਿਚ ਸੋਜਿਸ਼ ਦੀ ਸਮੱਸਿਆ ਹੁੰਦੀ ਹੈ। ਹਲਦੀ ਵਿਚ ਮੌਜੂਦ ਕਰਕਿਊਮਿਨ...
ਵਿਜੀਲੈਂਸ ਬਿਊਰੋ ਨੇ ਪਲਾਟ ਅਲਾਟਮੈਂਟ ਮੁਕੱਦਮੇ ਵਿੱਚ ਸ਼ਾਮਲ ਤਿੰਨ ਹੋਰ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
ਅਦਾਲਤ ਨੇ 50,000 ਰੁਪਏ ਰਿਸ਼ਵਤ ਲੈਣ ਵਾਲੇ ਤਹਿਸੀਲਦਾਰ ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ
ਫਿਰੋਜ਼ਪੁਰ ਤੀਹਰਾ ਕਤਲ ਕਾਂਡ: ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਅਤੇ ਮਹਾਰਾਸ਼ਟਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਛੇ ਸ਼ੂਟਰਾਂ ਨੂੰ ਔਰੰਗਾਬਾਦ ਤੋਂ ਕੀਤਾ ਗ੍ਰਿਫਤਾਰ
'ਕੇਜਰੀਵਾਲ ਹਰਿਆਣੇ ਦਾ ਬੇਟਾ', ਭਿਵਾਨੀ 'ਚ ਭਾਜਪਾ 'ਤੇ ਭੜਕੀ ਸੁਨੀਤਾ ਕੇਜਰੀਵਾਲ, 'ਆਮ ਆਦਮੀ ਪਾਰਟੀ' ਨੂੰ ਵੋਟ ਪਾਉਣ ਦੀ ਕੀਤੀ ਅਪੀਲ
ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੇ ਨਿਵੇਸ਼ ਨੂੰ ਹੁਲਾਰਾ, ਕੈਨੇਡਾ ਦੇ ਨੈਬੁਲਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਕਰਨ ਲਈ ਡੂੰਘੀ ਦਿਲਚਸਪੀ ਦਿਖਾਈ
ਪੇਡਾ ਨੇ 20 ਹਜ਼ਾਰ ਖੇਤੀ ਸੋਲਰ ਪੰਪਾਂ ਲਈ ਅਰਜ਼ੀਆਂ ਮੰਗੀਆਂ