ਕੈਬਨਿਟ ਮੰਤਰੀ ਹਰਜੋਤ ਬੈਂਸ ਵੱਲੋਂ ਵਿਸਾਖੀ ਦੀਆਂ ਦੇਸ਼ ਵਿਦੇਸ਼ ਵਿਚ ਵੱਸਦੇ ਪੰਜਾਬੀਆਂ ਨੂੰ ਦਿੱਤੀਆਂ ਵਧਾਈਆਂ

ਸ੍ਰੀ ਅਨੰਦਪੁਰ ਸਾਹਿਬ 13 ਅਪ੍ਰੈਲ ()
ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ, ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ, ਉਚੇਰੀ ਸਿੱਖਿਆ, ਭਾਸ਼ਾ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਅੱਜ ਬੱਢਲ ਲੋਅਰ ਵਿਖੇ ਵਿਸਾਖੀ ਦੇ ਤਿਉਹਾਰ ਦੀ ਸਮੁੱਚੇ ਦੇਸ਼ ਵਿਦੇਸ਼ ਵਿਚ ਵੱਸਦੇ ਪੰਜਾਬੀਆਂ ਨੂੰ ਵਧਾਈ ਦਿੱਤੀ ਹੈ ਅਤੇ ਇਸ ਨੂੰ ਬਰਕਤਾਂ ਦਾ ਤਿਉਹਾਰ ਕਿਹਾ ਹੈ।
ਸ.ਬੈਂਸ ਅੱਜ ਆਪਣੇ ਹਲਕੇ ਦੇ ਵੱਖ ਵੱਖ ਪਿੰਡਾਂ ਵਿਚ ਆਯੋਜਿਤ ਵਿਸਾਖੀ ਦੇ ਤਿਉਹਾਰ ਦੇ ਸਮਾਗਮਾਂ ਵਿੱਚ ਸ਼ਿਰਕਤ ਕਰ ਰਹੇ ਸਨ। ਉਨ੍ਹਾਂ ਨੇ ਵੱਖ ਵੱਖ ਥਾਵਾਂ ਤੇ ਗੁਰੂ ਘਰਾਂ ਵਿਚ ਨਤਮਸਤਕ ਹੋ ਕੇ ਲੋਕਾਂ ਨੂੰ ਵਿਸਾਖੀ ਦੀ ਵਧਾਈ ਦਿੱਤੀ ਅਤੇ ਅਗਲੇ ਦੋ ਸਾਲਾ ਦੌਰਾਨ ਜਿਕਰਯੋਗ ਵਿਕਾਸ ਦੇ ਕੰਮ ਕਰਨ ਦਾ ਭਰੋਸਾ ਦਿੱਤਾ। ਸ.ਬੈਂਸ ਨੇ ਬੱਢਲ ਲੋਅਰ ਦੇ ਪੁੱਲੀ ਦੇ ਵਿਕਾਸ ਕਾਰਜਾਂ ਲਈ 10 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ। ਇਸ ਮੋਕੇ ਇਲਾਕਾ ਵਾਸੀਆਂ ਵੱਲੋਂ ਸ.ਹਰਜੋਤ ਬੈਂਸ ਦਾ ਵਿਸੇਸ਼ ਸਨਮਾਨ ਕੀਤਾ ਗਿਆ।
ਇਸ ਮੋਕੇ ਪ੍ਰਿਤਪਾਲ ਸਿੰਘ ਕੂਨਰ ਸਰਪੰਚ, ਕੁਲਵੀਰ ਸਿੰਘ, ਰਣਵੀਰ ਸਿੰਘ, ਗਿਆਨ ਸਿੰਘ, ਤਰਲੋਚਨ ਸਿੰਘ, ਸਵਰਨ ਸਿੰਘ, ਮਾ.ਭਜਨ ਸਿੰਘ, ਅਜਮੇਰ ਸਿੰਘ ਕੂਨਰ, ਜਰਨੈਲ ਸਿੰਘ ਸਰਪੰਚ ਮੀਢਵਾ, ਹਰਦੇਵ ਸਿੰਘ, ਪਿਆਰਾ ਸਿੰਘ, ਗੁਰਮੀਤ ਸਿੰਘ ਪੰਚ, ਇਕਬਾਲ ਸਿੰਘ ਪੰਚ, ਬਲਵੀਰ ਸਿੰਘ, ਪਰਮਜੀਤ ਸਿੰਘ ਤੇ ਵੱਡੀ ਗਿਣਤੀ ਪਤਵੰਤੇ ਹਾਜ਼ਰ ਸਨ।
Related Posts
Latest News
