ਜਲੰਧਰ ਸੀਟ ‘ਤੇ ਕਾਂਗਰਸ ਨੇ ਭਾਜਪਾ ਨੂੰ ਪਛਾੜਿਆ,ਸ਼ੁਰੂਆਤੀ ਰੁਝਾਨਾਂ ‘ਚ ਚਰਨਜੀਤ ਸਿੰਘ ਚੰਨੀ ਅੱਗੇ

Jalandhar,04 June,2024,(Azad Soch News):- ਜਲੰਧਰ ਲੋਕ ਸਭਾ ਸੀਟ (Jalandhar Lok Sabha Seat) ਲਈ ਵੋਟਾਂ ਦੀ ਗਿਣਤੀ ਸ਼ੁਰੂ ਹੋ ਚੁੱਕੀ ਹੈ,ਇੱਥੋਂ ਮੁੱਖ ਮੁਕਾਬਲਾ ਕਾਂਗਰਸ ਦੇ ਚਰਨਜੀਤ ਸਿੰਘ ਚੰਨੀ, ਭਾਜਪਾ ਦੇ ਸੁਸ਼ੀਲ ਕੁਮਾਰ ਰਿੰਕੂ ਅਤੇ ‘ਆਪ’ ਦੇ ਪਵਨ ਕੁਮਾਰ ਟੀਨੂੰ ਵਿਚਕਾਰ ਹੈ,ਇਸ ਤੋਂ ਇਲਾਵਾ ਅਕਾਲੀ ਦਲ ਦੇ ਮਹਿੰਦਰ ਸਿੰਘ ਕੇਪੀ ਅਤੇ ਬਸਪਾ ਦੇ ਐਡਵੋਕੇਟ ਬਲਵਿੰਦਰ ਕੁਮਾਰ ਵੀ ਚੋਣ ਮੈਦਾਨ ਵਿੱਚ ਹਨ,ਸ਼ਹਿਰ ਦੀਆਂ ਜਲੰਧਰ ਪੱਛਮੀ, ਉੱਤਰੀ, ਕੇਂਦਰੀ ਅਤੇ ਛਾਉਣੀ ਦੀਆਂ ਸੀਟਾਂ ਸ਼ਾਮਲ ਹਨ, ਜਦੋਂ ਕਿ ਦਿਹਾਤੀ ਹਲਕੇ ਵਿੱਚ ਕਰਤਾਰਪੁਰ, ਆਦਮਪੁਰ, ਫਿਲੌਰ, ਸ਼ਾਹਕੋਟ ਅਤੇ ਨਕੋਦਰ ਹਲਕੇ ਸ਼ਾਮਲ ਹਨ,ਜਲੰਧਰ ‘ਚ ਵੱਖ-ਵੱਖ ਪਾਰਟੀਆਂ ਦੇ ਆਗੂ ਤੇ ਸਮਰਥਕ ਗਿਣਤੀ ਵਾਲੀ ਥਾਂ ‘ਤੇ ਪਹੁੰਚ ਚੁੱਕੇ ਹਨ।
ਕਾਊਂਟਿੰਗ ਸੈਂਟਰ (Counting Center) ‘ਤੇ ਆਦਮਪੁਰ, ਜਲੰਧਰ ਤੋਂ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਵੀ ਪਹੁੰਚੇ ਹੋਏ ਹਨ,ਜਲੰਧਰ ਵਿੱਚ ਸਪੋਰਟਸ ਕਾਲਜ ਦੇ ਬਾਹਰ ਤਾਇਨਾਤ ਫੋਰਸ,ਸਪੋਰਟਸ ਕਾਲਜ ਰੋਡ ਨੂੰ ਪੁਲਿਸ ਨੇ ਬੰਦ ਕਰ ਦਿੱਤਾ,ਚਾਰ ਥਾਵਾਂ ’ਤੇ ਬੈਰੀਕੇਡ ਲਗਾ ਕੇ ਵਾਹਨਾਂ ਨੂੰ ਰੋਕਿਆ ਗਿਆ,ਦੱਸ ਦੇਈਏ ਕਿ ਇਸ ਵਾਰ ਇਸ ਸੀਟ ‘ਤੇ 59.07 ਫੀਸਦੀ ਵੋਟਿੰਗ ਹੋਈ,ਪਿਛਲੀਆਂ ਜ਼ਿਮਨੀ ਚੋਣਾਂ ਵਿੱਚ ਇਹ ਵੋਟ ਪ੍ਰਤੀਸ਼ਤਤਾ ਸਿਰਫ਼ 54 ਫੀਸਦੀ ਸੀ,ਸਭ ਤੋਂ ਵੱਧ ਵੋਟਾਂ ਜਲੰਧਰ ਪੱਛਮੀ ਹਲਕੇ ‘ਚ ਕਰੀਬ 64 ਫੀਸਦੀ ਪਈਆਂ,ਇਸ ਤੋਂ ਬਾਅਦ ਜਲੰਧਰ ਉੱਤਰੀ ‘ਚ 62.10 ਫੀਸਦੀ, ਸ਼ਾਹਕੋਟ ‘ਚ 58.79 ਫੀਸਦੀ, ਆਦਮਪੁਰ ‘ਚ 58.50 ਫੀਸਦੀ, ਨਕੋਦਰ ‘ਚ 58.40 ਫੀਸਦੀ, ਕਰਤਾਰਪੁਰ ‘ਚ 57.98 ਫੀਸਦੀ, ਜਲੰਧਰ ਕੈਂਟ ‘ਚ 57.95 ਫੀਸਦੀ, ਫਿਲੌਰ ‘ਚ 57.80 ਫੀਸਦੀ ਅਤੇ ਜਲੰਧਰ ਸੈਂਟਰਲ ‘ਚ 56.80 ਫੀਸਦੀ ਵੋਟਾਂ ਪਈਆਂ।
Related Posts
Latest News
