ਪੰਜੇ ਸੰਬੰਧੀ ਦਿੱਤੇ ਬਿਆਨ ‘ਤੇ ਰਾਜਾ ਵੜਿੰਗ ਦੀ ਘਰਵਾਲੀ ਕਾਂਗਰਸ ਆਗੂ ਅੰਮ੍ਰਿਤਾ ਵੜਿੰਗ ਨੇ ਮੰਗੀ ਮੁਆਫ਼ੀ
ਸੋਸ਼ਲ ਮੀਡੀਆ ਅਕਾਊਂਟ ’ਤੇ ਇਕ ਪੋਸਟ ਸਾਂਝੀ ਕਰਕੇ ਮੁਆਫ਼ੀ ਮੰਗੀ

Patiala,30 April,2024,(Azad Soch News):- ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Amarinder Singh Raja Waring) ਦੀ ਘਰਵਾਲੀ ਅੰਮ੍ਰਿਤਾ ਵੜਿੰਗ (Amrita Warring) ਵੱਲੋਂ ਦਿੱਤੇ ਬਿਆਨ ਦੀ ਨਿਖੇਧੀ ਕੀਤੀ ਜਾ ਰਹੀ ਹੈ,ਬਿਆਨ ਤੋਂ ਬਾਅਦ ਉਨ੍ਹਾਂ ਨੂੰ ਵੱਡੇ ਰੋਹ ਦਾ ਸਾਹਮਣਾ ਕਰਨਾ ਪੈ ਰਿਹਾ ਸੀ,ਵਿਰੋਧ ਤੋਂ ਬਾਅਦ ਅੰਮ੍ਰਿਤਾ ਵੜਿੰਗ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ (Social Media Account)’ ਤੇ ਇਕ ਪੋਸਟ ਸਾਂਝੀ ਕਰਕੇ ਮੁਆਫ਼ੀ ਮੰਗੀ ਹੈ,ਉਨ੍ਹਾਂ ਕਿਹਾ ਕਿ ਮੇਰੇ ਵਲੋਂ ਅਣਜਾਣੇ ਵਿਚ ਬੋਲੇ ਗਏ ਸ਼ਬਦਾਂ ਰਾਹੀਂ ਜਿਨ੍ਹਾਂ ਨੂੰ ਵੀ ਠੇਸ ਪੁੱਜੀ ਹੈ,ਮੈਂ ਦੋਵੇਂ ਹੱਥ ਜੋੜ ਕੇ ਉਨ੍ਹਾਂ ਤੋਂ ਮੁਆਫ਼ੀ ਮੰਗਦੀ ਹਾਂ।
ਦਰਅਸਲ, ਉਨ੍ਹਾਂ (Amrita Warring) ਕਿਹਾ ਕਿ ਮੈਂ ਗੁਰੂਆਂ ਦੇ ਪੰਜੇ ਲਈ ਵੋਟਾਂ ਮੰਗਣ ਆਈ ਹਾਂ,ਜਿਵੇਂ ਕਿ ਦਸਾਂ ਗੁਰੂਆਂ ਨੇ ਪੰਜੇ ਨੂੰ ਮਹਤੱਤਾ ਦਿੱਤੀ ਅਤੇ ਇਸ ਲਈ ਕਾਂਗਰਸ ਨੇ ਵੀ ਪੰਜਾ ਹੀ ਚੁਣਿਆ,ਜਿਕਰਯੋਗ ਹੈ ਕਿ ਅੰਮ੍ਰਿਤਾ ਵੜਿੰਗ (Amrita Warring) ਦੀ ਇਹ ਵੀਡੀਓ ਚੋਣ ਪ੍ਰਚਾਰ ਦੌਰਾਨ ਇੱਕ ਬੈਠਕ ਦੀ ਹੈ,ਦੂਜੇ ਪਾਸੇ ਐੱਸਜੀਪੀਸੀ (SGPC) ਵਲੋਂ ਅੰਮ੍ਰਿਤਾ ਵੜਿੰਗ ਦੇ ਇਸ ਬਿਆਨ ਦੀ ਨਿਖੇਧੀ ਕੀਤ,ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਗੁਰੂ ਜੀ (Guru Ji) ਦੇ ਪਵਿੱਤਰ ਪੰਜੇ ਦੀ ਤੁਲਨਾ ਕਾਂਗਰਸ ਦੇ ਪੰਜੇ ਨਾਲ ਨਹੀਂ ਕਰਨੀ ਚਾਹੀਦੀ।
Related Posts
Latest News
