ਹਲਕਾ ਵਿਧਾਇਕ ਸ.ਜਗਦੀਪ ਸਿੰਘ ਕਾਕਾ ਬਰਾੜ ਨੇ ਜਿਲ੍ਹੇ ਦੇ ਅਧਿਕਾਰੀਆਂ ਨਾਲ ਕੀਤੀ ਅਹਿਮ ਬੈਠਕ

ਹਲਕਾ ਵਿਧਾਇਕ ਸ.ਜਗਦੀਪ ਸਿੰਘ ਕਾਕਾ ਬਰਾੜ ਨੇ ਜਿਲ੍ਹੇ ਦੇ ਅਧਿਕਾਰੀਆਂ ਨਾਲ ਕੀਤੀ ਅਹਿਮ ਬੈਠਕ

ਸ੍ਰੀ ਮੁਕਤਸਰ ਸਾਹਿਬ 1 ਜੁਲਾਈ
                                ਸ. ਜਗਦੀਪ ਸਿੰਘ ਕਾਕਾ ਬਰਾੜ ਹਲਕਾ ਵਿਧਾਇਕ ਸ੍ਰੀ ਮੁਕਤਸਰ ਸਾਹਿਬ ਨੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜਾ ਲਿਆ।ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸ੍ਰੀ ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ, ਸ੍ਰੀ ਸੁਖਪ੍ਰੀਤ ਸਿੰਘ ਸਿੱਧੂ ਵਧੀਕ ਡਿਪਟੀ ਕਮਿਸ਼ਨਰ ਵਿਕਾਸ, ਸ੍ਰੀਮਤੀ ਬਲਜੀਤ ਕੌਰ ਐਸ.ਡੀ.ਐਮ. ਸ੍ਰੀ ਮੁਕਤਸਰ ਸਾਹਿਬ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
     ਵਿਧਾਇਕ ਨੇ ਸੀਵਰੇਜ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ ਵਿੱਚ ਸੀਵਰੇਜ਼ ਦੀ ਸਮੱਸਿਆ ਨੂੰ ਹੱਲ ਕਰਨ ਲਈ ਉਚੇਚੇ ਕਦਮ ਚੁੱਕੇ ਜਾਣ ਤਾਂ ਜੋ ਬਰਸਾਤੀ ਮੌਸਮ ਸ਼ੁਰੂ ਹੋਣ ਤੋਂ ਪਹਿਲਾਂ ਸ਼ਹਿਰ ਨਿਵਾਸੀਆਂ ਨੂੰ ਸੀਵਰੇਜ਼ ਦੇ ਗੰਦੇ ਪਾਣੀ ਦੀ ਕੋਈ ਸਮੱਸਿਆ ਪੇਸ਼ ਨਾ ਆਵੇ।
ਉਹਨਾਂ ਇਹ ਵੀ ਕਿਹਾ ਕਿ ਸੀਵਰੇਜ਼ ਦੇ ਮੈਨ ਹੋਲਾਂ ਦੀ ਸਫਾਈ ਕਰਵਾਈ ਜਾਵੇ ਅਤੇ ਗੰਦੇ ਪਾਣੀ ਦੀ ਨਿਕਾਸੀ ਲਈ ਉਚ ਪ੍ਰਬੰਧ ਕੀਤੇ ਜਾਣ।
ਉਹਨਾਂ ਸ਼ਹਿਰ ਨਿਵਾਸੀਆਂ ਨੂੰ ਪੀਣ ਵਾਲੇ ਸਾਫ ਸੁਥਰਾ ਪਾਣੀ ਮੁਹੱਈਆਂ ਕਰਵਾਉਣ ਲਈ ਵਾਟਰ ਵਰਕਸ ਵਿਭਾਗ ਨੂੰ ਕਿਹਾ ਕਿ ਜਿੱਥੇ ਕਿਤੇ ਪੀਣ ਵਾਲੇ ਪਾਣੀ ਦੀ ਮਿਕਸਿੰਗ ਹੋ ਰਹੀ ਹੈ, ਉਹਨਾਂ ਥਾਵਾਂ ਨੂੰ ਚੈਕ ਕੀਤਾ ਜਾਵੇ, ਇਸ ਸਬੰਧੀ ਘਰ—ਘਰ, ਵਾਰਡ ਵਾਈਜ ਲੋਕਾਂ ਤੋਂ ਜਾਣਕਾਰੀ ਇਕੱਤਰ ਕੀਤੀ ਜਾਵੇ ਕਿ ਕਿਸ ਜਗ੍ਹਾਂ ਤੇ ਪੀਣ ਵਾਲੇ ਪਾਣੀ ਵਿੱਚ ਮਿਕਸਿੰਗ ਹੋ ਰਹੀ ਹੈ, ਤਾਂ ਜੋ ਪਾਣੀ ਵਿੱਚ ਮਿਕਸਿੰਗ ਨੂੰ ਰੋਕਿਆਂ ਜਾ ਸਕੇ।
ਉਹਨਾਂ ਡਰੇਨ ਵਿਭਾਗ ਨੂੰ ਵੀ ਹਦਾਇਤ ਕੀਤੀ ਕਿ ਮਾਨਸੂਨ ਸੀਜਨ ਸ਼ੁਰੂ ਹੋਣ ਤੋਂ ਪਹਿਲਾਂ ਪਹਿਲਾਂ ਡਰੇਨਾਂ ਦੀ ਸਾਫ ਸਫਾਈ ਕਰਵਾਈ ਜਾਵੇ ਤਾਂ ਜੋ ਬਰਸਾਤੀ ਮੌਸਮ ਦੌਰਾਨ ਕੋਈ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਪੇਸ਼ ਨਾ ਆਵੇ।
ਉਹਨਾਂ ਵਣ ਵਿਭਾਗ ਨੂੰ ਵੀ ਹਦਾਇਤ ਕੀਤੀ ਕਿ ਵਾਤਾਵਰਣ ਦੀ ਸਾਂਭ ਸੰਭਾਲ ਲਈ ਵੱਧ ਤੋਂ ਵੱਧ ਛਾਂਦਾਰ ਪੌਦੇ ਖਾਲੀ ਥਾਵਾਂ ਤੇ ਲਗਾਏ ਜਾਣ ।
        ਇਸ ਮੌਕੇ ਤੇ ਡਿਪਟੀ ਕਮਿਸ਼ਨਰ ਨੇ ਵੱਖ—ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਨੂੰ ਬਿਹਤਰ ਬੁਨਿਆਦੀ ਅਤੇ ਪ੍ਰਸ਼ਾਸਨਿਕ ਸਹੂਲਤਾਂ ਮੁਹੱਈਆਂ ਕਰਵਾਈਆਂ ਜਾਣ ਤਾਂ ਜੋ ਲੋਕਾਂ ਨੂੰ ਕਿਸੇ ਵੀ ਪ੍ਰਕਾਰ ਦੀ ਕੋਈ ਮੁਸ਼ਕਲ ਪੇਸ਼ ਨਾ ਆਵੇ।

Tags:

Advertisement

Latest News

ਅੰਮ੍ਰਿਤਪਾਲ ਸਿੰਘ ਅੱਜ ਐਮਪੀ ਵਜੋਂ ਦਿੱਲੀ ਵਿਚ ਚੁਕਣਗੇ ਸਹੁੰ ਅੰਮ੍ਰਿਤਪਾਲ ਸਿੰਘ ਅੱਜ ਐਮਪੀ ਵਜੋਂ ਦਿੱਲੀ ਵਿਚ ਚੁਕਣਗੇ ਸਹੁੰ
New Delhi,05 July,2024,(Azad Soch News):- ਪੰਜਾਬ ਦੇ ਖਡੂਰ ਸਾਹਿਬ (Khadur Sahib) ਹਲਕੇ ਤੋਂ ਸੰਸਦੀ ਚੋਣ ਜਿੱਤਣ ਵਾਲੇ ਖ਼ਾਲਿਸਤਾਨ (Khalistan) ਦੇ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 05-07-2024 ਅੰਗ 675
ਪੰਜਾਬ ਸਰਕਾਰ ਨੇ 34-ਜਲੰਧਰ ਪੱਛਮੀ (ਐਸ.ਸੀ.) ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ 10 ਜੁਲਾਈ, 2024 (ਬੁੱਧਵਾਰ) ਨੂੰ ਸਥਾਨਕ ਛੁੱਟੀ ਦਾ ਐਲਾਨ ਕੀਤਾ
ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ 5 ਜੁਲਾਈ ਯਾਨੀ ਕਿ ਕੱਲ੍ਹ ਨੂੰ ਬਤੌਰ ਸੰਸਦ ਮੈਂਬਰ ਸਹੁੰ ਚੁੱਕਣਗੇ
ਧਰਤੀ ਹੇਠਲੇ ਡਿੱਗ ਰਹੇ ਪਾਣੀ ਦੇ ਪੱਧਰ ਨੂੰ ਬਚਾਉਣ ਲਈ ਕੀਤੇ ਜਾਣ ਵਿਸ਼ੇਸ਼ ਉਪਰਾਲੇ : ਜਸਪ੍ਰੀਤ ਸਿੰਘ
ਅਗਾਊਂ ਵਧੂ ਕਿਸਾਨ ਗੁਰਸੇਵਕ ਸਿੰਘ ਪਿਛਲੇ ਪੰਜ ਸਾਲਾਂ ਤੋਂ ਕਰ ਰਿਹਾ ਹੈ ਝੋਨੇ ਦੀ ਸਿੱਧੀ ਬਿਜਾਈ
ਪੱਕਾ ਡਰੇਨ ਦੀ ਸਫ਼ਾਈ ਦਾ ਡਿਪਟੀ ਕਮਿਸ਼ਨਰ ਨੇ ਦੌਰਾ ਕਰਕੇ ਲਿਆ ਜਾਇਜ਼ਾ