ਪਿੰਡ ਪੱਕਾ ਵਿਖੇ ਹੋਇਆ 6 ਲੱਖ ਦੀ ਲਾਗਤ ਨਾਲ ਸਕੂਲ ਪਾਰਕ ਦਾ ਨਿਰਮਾਣ- ਡਿਪਟੀ ਕਮਿਸ਼ਨਰ

ਪਿੰਡ ਪੱਕਾ ਵਿਖੇ ਹੋਇਆ 6 ਲੱਖ ਦੀ ਲਾਗਤ ਨਾਲ ਸਕੂਲ ਪਾਰਕ ਦਾ ਨਿਰਮਾਣ- ਡਿਪਟੀ ਕਮਿਸ਼ਨਰ

ਫਰੀਦਕੋਟ 9 ਸਤੰਬਰ ()        

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਛੱਡ ਰਹੀ, ਉੱਥੇ ਬੱਚਿਆਂ ਨੂੰ ਉਚੇਰੀ ਸਿੱਖਿਆ ਦੇ ਨਾਲ ਨਾਲ ਉਨ੍ਹਾਂ ਦੇ ਮਾਨਸਿਕ ਵਿਕਾਸ ਲਈ ਵੀ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਪੱਕਾ ਵਿਖੇ ਬੱਚਿਆਂ ਨੂੰ ਪੜ੍ਹਾਈ ਦੇ ਨਾਲ ਨਾਲ ਉਨ੍ਹਾਂ ਦੇ ਮਾਨਸਿਕ ਵਿਕਾਸ ਅਤੇ ਉਨ੍ਹਾਂ ਨੂੰ ਤਣਾਅ ਮੁਕਤ ਕਰਨ ਦੇ ਮਕਸਦ ਨਾਲ ਮਨੋਰੰਜਨ ਵਾਲਾ ਮਾਹੋਲ ਦੇਣ ਲਈ ਮਗਨਰੇਗਾ ਅਧੀਨ 06 ਲੱਖ ਰੁਪਏ ਦੀ ਲਾਗਤ ਨਾਲ ਸਕੂਲ ਪਾਰਕ ਦਾ ਨਿਰਮਾਣ ਕੀਤਾ ਗਿਆ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਪਾਰਕ ਦੇ ਬਣਨ ਨਾਲ ਬੱਚਿਆਂ ਨੂੰ ਸਕੂਲ ਦੇ ਵਿੱਚ ਪੜ੍ਹਾਈ ਦੇ ਗਿਆਨ ਦੇ ਨਾਲ ਨਾਲ ਉਨ੍ਹਾਂ ਦੀ ਸਰੀਰਕ ਸਿਹਤ ਤੰਦਰੁਸਤ ਹੋਵੇਗੀ। ਇਸ ਪਾਰਕ ਦੇ ਬਣਨ ਨਾਲ ਹੁਣ ਬੱਚੇ ਪਾਰਕ ਵਿੱਚ ਬੈਠ ਕੇ ਖਾਣਾ ਖਾਂਦੇ ਹਨ ਅਤੇ ਖੇਡਾਂ ਖੇਡਦੇ ਹਨ, ਜਿਸ ਨਾਲ ਉਨ੍ਹਾਂ  ਦਾ ਮਾਨਸਿਕ ਵਿਕਾਸ ਤੇ ਸਰੀਰਕ ਵਿਕਾਸ ਹੁੰਦਾ ਹੈ।  ਉਨ੍ਹਾਂ ਦੱਸਿਆ ਕਿ ਅਜਿਹੇ ਕਾਰਜ ਜਿਲ੍ਹੇ ਵਿੱਚ ਲਗਾਤਾਰ ਜਾਰੀ ਰਹਿਣਗੇ।

 

Tags:

Advertisement

Latest News

ਜ਼ਿਲ੍ਹਾ ਮੋਗਾ ਵਿੱਚ ਖੁੱਲ੍ਹੇ ਤਿੰਨ ਨਵੇਂ ਆਮ ਆਦਮੀ ਕਲੀਨਿਕ, ਕੁੱਲ ਗਿਣਤੀ 28 ਹੋਈ ਜ਼ਿਲ੍ਹਾ ਮੋਗਾ ਵਿੱਚ ਖੁੱਲ੍ਹੇ ਤਿੰਨ ਨਵੇਂ ਆਮ ਆਦਮੀ ਕਲੀਨਿਕ, ਕੁੱਲ ਗਿਣਤੀ 28 ਹੋਈ
ਧਰਮਕੋਟ/ਬਾਘਾਪੁਰਾਣਾ, 23 ਸਤੰਬਰ (000) -ਪੰਜਾਬ ਸਰਕਾਰ ਲੋਕਾਂ ਨੂੰ ਘਰਾਂ ਦੇ ਨੇੜੇ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ, ਇਸੇ...
ਵਿਜੀਲੈਂਸ ਬਿਊਰੋ ਵੱਲੋਂ ਪੁਲਿਸ ਕੇਸ ਦੀ ਅਖ਼ਰਾਜ ਰਿਪੋਰਟ ਦਾਖ਼ਲ ਕਰਨ ਬਦਲੇ 20,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਰੰਗੇ ਹੱਥੀਂ ਕਾਬੂ
ਖੇਡਾਂ ਵਤਨ ਪੰਜਾਬ ਦੀਆਂ-2024 ਸੀਜ਼ਨ-3 ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਦੌਰਾਨ ਵਿਧਾਇਕ ਰਣਬੀਰ ਭੁੱਲਰ ਨੇ ਖਿਡਾਰੀਆਂ ਦੀ ਕੀਤੀ ਹੌਸਲਾ ਅਫ਼ਜਾਈ
ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਵਾਹ ਕੇ ਕਣਕ ਦੀ ਬਿਜਾਈ ਕਰ ਰਿਹਾ ਹੈ ਅਗਾਂਹ ਵਧੂ ਕਿਸਾਨ ਗੁਰਪ੍ਰੀਤ ਸਿੰਘ
ਬਹੁ-ਕਰੋੜੀ ਝੋਨਾ ਘੁਟਾਲੇ ਵਿੱਚ ਵਿਜੀਲੈਂਸ ਬਿਊਰੋ ਵੱਲੋਂ ਪਨਸਪ ਦਾ ਭਗੌੜਾ ਜ਼ਿਲ੍ਹਾ ਮੈਨੇਜਰ ਗ੍ਰਿਫ਼ਤਾਰ
ਜਿਲ੍ਹੇ ਦੀਆ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮਨਾਇਆ ਗਿਆ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰੀਤਵ ਅਭਿਆਨ : ਡਾ ਏਰਿਕ
ਸਿਹਤ ਅਤੇ ਸਿੱਖਿਆ ਸਹੂਲਤਾਂ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਵਚਨਬੱਧ-ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ