ਪੰਜਾਬ-ਚੰਡੀਗੜ੍ਹ ਦੇ ਤਾਪਮਾਨ 'ਚ ਲਗਾਤਾਰ ਗਿਰਾਵਟ,19 ਜ਼ਿਲ੍ਹਿਆਂ 'ਚ ਧੁੰਦ, 8 'ਚ ਮੀਂਹ ਦਾ ਅਲਰਟ
Chandigarh,08 DEC,2024,(Azad Soch News):- ਪੰਜਾਬ-ਚੰਡੀਗੜ੍ਹ ਦੇ ਤਾਪਮਾਨ 'ਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ,ਸਾਰੇ ਸ਼ਹਿਰਾਂ ਦਾ ਘੱਟੋ-ਘੱਟ ਤਾਪਮਾਨ 5 ਤੋਂ 8 ਡਿਗਰੀ ਦੇ ਵਿਚਕਾਰ ਬਣਿਆ ਹੋਇਆ ਹੈ, ਜਦੋਂ ਕਿ ਵੱਧ ਤੋਂ ਵੱਧ ਤਾਪਮਾਨ 25 ਡਿਗਰੀ ਦੇ ਆਸ-ਪਾਸ ਦਰਜ ਕੀਤਾ ਜਾ ਰਿਹਾ ਹੈ,ਮੌਸਮ ਕੇਂਦਰ ਅਨੁਸਾਰ ਅੱਜ ਪੰਜਾਬ ਦੇ 19 ਜ਼ਿਲ੍ਹਿਆਂ ਵਿੱਚ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ, ਜਦੋਂ ਕਿ 8 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ,ਅੱਜ ਚੰਡੀਗੜ੍ਹ ਤੋਂ ਇਲਾਵਾ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਫਤਿਹਗੜ੍ਹ ਸਾਹਿਬ, ਐਸ.ਏ.ਐਸ.ਨਗਰ ਅਤੇ ਮਲੇਰਕੋਟਲਾ ਵਿੱਚ ਯੈਲੋ ਧੁੰਦ ਦਾ ਅਲਰਟ ਜਾਰੀ ਹੈ,ਇਸ ਦੇ ਨਾਲ ਹੀ ਚੰਡੀਗੜ੍ਹ ਦੇ ਨਾਲ-ਨਾਲ ਪੰਜਾਬ ਦੇ ਐਸ.ਏ.ਐਸ.ਨਗਰ, ਫਤਿਹਗੜ੍ਹ ਸਾਹਿਬ, ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਤਰਨਤਾਰਨ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ,ਇਸ ਦੇ ਨਾਲ ਹੀ ਅੱਜ ਅਬੋਹਰ ਵਿੱਚ ਸਭ ਤੋਂ ਘੱਟ ਤਾਪਮਾਨ 4.1 ਡਿਗਰੀ ਦਰਜ ਕੀਤਾ ਗਿਆ।