23 ਮਾਰਚ ਨੂੰ ਸਮਾਗਮ ਵਾਲੇ ਸਥਾਨ ਤੇ ਸਹਾਇਤਾ ਜਾਂ ਜਾਣਕਾਰੀ ਲਈ ਕੰਟਰੋਲ ਰੂਮ ਨੰਬਰ 01632-39917 ਜਾਂ 01632-39918 ਤੇ ਕੀਤਾ ਜਾਵੇ ਸੰਪਰਕ

23 ਮਾਰਚ ਨੂੰ ਸਮਾਗਮ ਵਾਲੇ ਸਥਾਨ ਤੇ ਸਹਾਇਤਾ ਜਾਂ ਜਾਣਕਾਰੀ ਲਈ ਕੰਟਰੋਲ ਰੂਮ ਨੰਬਰ 01632-39917 ਜਾਂ 01632-39918 ਤੇ ਕੀਤਾ ਜਾਵੇ ਸੰਪਰਕ

ਫ਼ਿਰੋਜ਼ਪੁਰ 21 ਮਾਰਚ 2025  (                      ) ਸਹੀਦੀ ਸਮਾਰਕ ਹੁਸੈਨੀਵਾਲਾ ਵਿਖੇ 23 ਮਾਰਚ ਨੂੰ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ ਜੀ ਦੇ ਹੋਣ ਵਾਲੇ ਸ਼ਹੀਦੀ ਸਮਾਗਮ ਲਈ ਲੋੜੀਂਦੇ ਪ੍ਰਬੰਧ ਕਰਨ ਲਈ ਡਿਪਟੀ ਕਮਿਸ਼ਨਰ ਦੀਪਸ਼ਿਖਾ ਸਰਮਾ ਦੀ ਪ੍ਰਧਾਨਗੀ ਹੇਠ ਇੱਕ ਵਿਸ਼ੇਸ਼ ਮੀਟਿੰਗ ਹੋਈ। ਇਸ ਮੌਕੇ ਐਸ.ਐਸ.ਪੀ ਫਿਰੋਜ਼ਪੁਰ ਭੁਪਿੰਦਰ ਸਿੰਘ ਸਿੱਧੂ ਵੀ ਮੌਜੂਦ ਸਨ।

 ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮਾਗਮ ਵਾਲੀ ਥਾਂ ਤੇ ਲੋਕਾਂ ਦੀ ਸਹਾਇਤਾ ਲਈ ਕੰਟਰੋਲ ਰੂਮ ਵੀ ਸਥਾਪਿਤ ਕੀਤਾ ਗਿਆ ਹੈ। ਸਮਾਗਮ ਵਾਲੇ ਦਿਨ ਕਿਸੇ ਸਹਾਇਤਾ ਜਾਂ ਜਾਣਕਾਰੀ ਲਈ ਕੰਟਰੋਲ ਰੂਮ ਨੰਬਰ 01632-39917 ਜਾਂ 01632-39918 ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਸਮਾਗਮ ਵਾਲੀ ਥਾਂ ਤੇ ਲੋਕਾਂ ਦੇ ਆਉਣ-ਜਾਣ ਲਈ ਵਿਸ਼ੇਸ਼ ਤੌਰ ਤੇ ਸਪੈਸ਼ਲ ਬੱਸ ਅਤੇ ਰੇਲ ਗੱਡੀ ਚਲਾਈ ਜਾਵੇਗੀ। ਸਪੈਸ਼ਲ ਬੱਸਾਂ ਸਵੇਰੇ 7:30 ਵਜੇ ਸ਼ੇਰਸਾਹ ਵਲੀ ਚੌਂਕ ਤੋਂ ਹੁਸੈਨੀਵਾਲਾ ਲਈ ਸ਼ਾਮ 4 ਵਜੇ ਤੱਕ ਚੱਲਣਗੀਆਂ ਅਤੇ ਵਾਪਸੀ ਲਈ ਸਵੇਰੇ 8:30 ਵਜੇ ਤੋਂ ਸ਼ਾਮ 5 ਵਜੇ ਤੱਕ ਚੱਲਣਗੀਆਂ। ਇਸੇ ਤਰ੍ਹਾਂ ਹੀ ਸਪੈਸ਼ਲ ਟ੍ਰੇਨ ਫ਼ਿਰੋਜ਼ਪੁਰ ਛਾਉਣੀ ਤੋਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਹੁਸੈਨੀਵਾਲਾ ਲਈ ਚੱਲੇਗੀ ਅਤੇ ਹੁਸੈਨੀਵਾਲਾ ਤੋਂ ਵਾਸਪੀ ਫਿਰੋਜ਼ਪੁਰ ਛਾਉਣੀ ਲਈ ਸਵੇਰੇ 9:40 ਵਜੇ ਤੋਂ ਸ਼ਾਮ 6 ਵਜੇ ਤੱਕ ਚੱਲੇਗੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 23 ਮਾਰਚ ਨੂੰ ਹੁਸੈਨੀਵਾਲਾ ਵਿਖੇ  ਸ਼ਹੀਦ-ਏ-ਆਜ਼ਮ ਸ੍ਰ. ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਜਾਵੇਗਾ ਅਤੇ ਵੱਡੀ ਗਿਣਤੀ ਵਿੱਚ ਲੋਕ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਹੁਸੈਨੀਵਾਲਾ ਵਿੱਖੇ ਪਹੁੰਚਣਗੇ । ਉਨ੍ਹਾਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਸ ਸ਼ਹੀਦੀ ਸਮਾਗਮ ਨੂੰ ਮਨਾਉਣ ਸਬੰਧੀ ਆਪਣੇ-ਆਪਣੇ ਵਿਭਾਗਾਂ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲੈਣ ਤਾਂ ਜੋ ਇਸ ਸਮਾਗਮ ਨੂੰ ਮਨਾਉਣ ਸਬੰਧੀ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ।  ਉਨ੍ਹਾਂ ਕਿਹਾ ਕਿ ਸਮੂਹ ਵਿਭਾਗੀ ਅਧਿਕਾਰੀਆਂ ਵੱਲੋਂ ਆਪੋ-ਆਪਣੀ ਡਿਊਟੀ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਈ ਜਾਵੇ ਤਾਂ ਜੋ ਸ਼ਹੀਦੀ ਸਮਾਰੋਹ ਨੂੰ ਪੂਰੀ ਸ਼ਰਧਾ 'ਤੇ ਉਤਸ਼ਾਹ ਨਾਲ ਮਨਾਇਆ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਕਿਸੇ ਵੀ ਅਧਿਕਾਰੀ/ਕਰਮਚਾਰੀ ਵੱਲੋਂ ਸਮਾਗਮ ਦੇ ਪ੍ਰਬੰਧਾਂ ਅਤੇ ਤਿਆਰੀਆਂ ਵਿੱਚ ਕੀਤੀ ਕੁਤਾਹੀ ਨੂੰ ਬਰਦਾਸ਼ਤ ਨਹੀ਼ ਕੀਤਾ ਜਾਵੇਗਾ।

 

 ਇਸ ਮੌਕੇ ਐਸ.ਐਸ.ਪੀ. ਭੁਪਿੰਦਰ ਸਿੰਘ ਨੇ ਕਿਹਾ ਕਿ ਸਮਾਗਮ ਵਿੱਚ ਸੁਰੱਖਿਆਂ ਦੇ ਪ੍ਰਬੰਧਾਂ ਨੂੰ ਪੂਰੀ ਤਰ੍ਹਾਂ ਯਕੀਨੀ ਬਣਾਇਆ ਜਾਵੇਗਾ ਅਤੇ ਇਸ ਲਈ ਮੁਲਾਜਮਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਮਾਗਮ ਵਿੱਚ ਆਉਣ ਲਈ ਵੱਖਰੇ ਤੌਰ ਤੇ ਪਾਰਕਿੰਗ ਆਦਿ ਸਭ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਹਨ।  ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ.) ਨਿੱਧੀ ਕੁਮੁਦ ਬੰਬਾਹ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਜਿੰਦਰ ਸਿੰਘ, ਐਸ.ਡੀ.ਐਮ ਫਿਰੋਜ਼ੁਪਰ ਦਿਵਯਾ ਪੀ., ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਹਾਜ਼ਰ ਸਨ।

Tags:

Advertisement

Latest News

ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਰਿੰਟੂ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਆਸ਼ੀਰਵਾਦ ਲਿਆ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਰਿੰਟੂ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਆਸ਼ੀਰਵਾਦ ਲਿਆ
ਅੰਮ੍ਰਿਤਸਰ, 22 ਮਾਰਚ: ਇੰਪਰੂਵਮੈਂਟ ਟਰੱਸਟ ਅੰਮ੍ਰਿਤਸਰ ਦੇ ਨਵ-ਨਿਯੁਕਤ ਚੇਅਰਮੈਨ ਕਰਮਜੀਤ ਸਿੰਘ ਰਿੰਟੂ ਨੇ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੇ ਸੁਪਰੀਮੋ...
ਸਪੀਕਰ ਸੰਧਵਾਂ ਨੇ ਮੋਰਾਂਵਾਲੀ ਵਿਖੇ ਕਬੱਡੀ ਕੱਪ ਵਿੱਚ ਕੀਤੀ ਸ਼ਿਰਕਤ
ਜ਼ਿਲ੍ਹਾ ਮੈਜਿਸਟਰੇਟ ਨੇ ਪ੍ਰੀਗਾਬਾਲਿਨ ਸਾਲਟ ਦੇ ਕੈਪਸੂਲ ਤੇ ਗੋਲੀਆਂ ਬਿਨਾਂ ਲਾਇਸੈਂਸ ਰੱਖਣ 'ਤੇ ਲਗਾਈ ਪਾਬੰਦੀ
ਮਾਲੇਰਕੋਟਲਾ ਜ਼ਿਲ੍ਹੇ ਦੇ ਸ਼ਹਿਰੀ ਖੇਤਰਾਂ 'ਚ ਚੱਲ ਰਹੇ ਵਿਕਾਸ ਕਾਰਜਾਂ ਦਾ ਡਿਪਟੀ ਕਮਿਸ਼ਨਰ ਨੇ ਲਿਆ ਜਾਇਜ਼ਾ
ਜਿਲ੍ਹਾ ਫਾਜ਼ਿਲਕਾ ਦੇ ਸਮੂਹ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਅਤੇ ਬਾਲ ਵਿਆਹ ਰੋਕੂ ਅਫ਼ਸਰਾਂ ਨੂੰ ਵੱਖ ਵੱਖ ਕਾਨੂੰਨਾਂ ਬਾਰੇ ਦਿੱਤੀ ਸਿਖਲਾਈ
ਉਦਯੋਗਿਕ ਸਿਖਲਾਈ ਵਿਭਾਗ ਦੀਆਂ ਸੰਸਥਾਂ ਪੱਧਰ ਦੀਆਂ ਖੇਡਾਂ ਸੰਪੰਨ
ਸਹਾਇਕ ਸਿਵਲ ਸਰਜਨ ਡਾ: ਰੋਹਿਤ ਨੇ ਸੀ.ਐਚ.ਸੀ ਡੱਬਵਾਲਾ ਕਲਾ ਦਾ ਅਚਨਚੇਤ ਦੌਰਾ ਕੀਤਾ,ਓਟ ਸੈਂਟਰ ਦਾ ਵੀ ਕੀਤਾ ਦੌਰਾ