ਸਾਦਿਕ ਵਿਖੇ ਸੁਵਿਧਾ ਕੈਂਪ 3 ਜੁਲਾਈ ਨੂੰ - ਵਿਨੀਤ ਕੁਮਾਰ

ਸਾਦਿਕ ਵਿਖੇ ਸੁਵਿਧਾ ਕੈਂਪ 3 ਜੁਲਾਈ ਨੂੰ - ਵਿਨੀਤ ਕੁਮਾਰ

ਫਰੀਦਕੋਟ 1 ਜੁਲਾਈ  (    ) ਆਮ ਜਨਤਾ ਦੀਆਂ ਮੁਸ਼ਕਿਲਾਂ ਨੂੰ ਸੁਣਨ ਅਤੇ ਮੌਕੇ ਤੇ ਉਹਨਾਂ ਦਾ ਹੱਲ ਕਰਨ ਲਈ ਮਿਤੀ 3 ਜੁਲਾਈ  ਨੂੰ ਸਵੇਰੇ 09.30 ਵਜੇ ਬਾਵਰੀਆ ਸਿੱਖਾਂ ਦੀ ਧਰਮਸ਼ਾਲਾ ਪਿੰਡ ਸਾਦਿਕ ਵਿਖੇ ਸੁਵਿਧਾ ਕੈਂਪ ਲਗਾਇਆ ਜਾ ਰਿਹਾ ਹੈ। ਜਿਸ ਵਿੱਚ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੀ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਨਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਦਿੱਤੀ।

 ਉਨ੍ਹਾਂ ਦੱਸਿਆ ਕਿ ਪਿੰਡ ਸਾਦਿਕ, ਮਾਨੀ ਸਿੰਘ ਵਾਲਾ, ਘੁੱਦੂਵਾਲਾ, ਸਾਧੂਵਾਲਾ, ਜਨੇਰੀਆ ਅਤੇ ਸੰਗਤਪੁਰਾ ਦੇ ਵਸਨੀਕ ਇਸ ਸੁਵਿਧਾ ਕੈਂਪ ਵਿੱਚ ਪਹੁੰਚ ਕੇ ਆਪਣੀਆਂ ਮੁਸ਼ਕਿਲਾਂਸ਼ਿਕਾਇਤਾਂ ਦੇ ਹੱਲ ਕਰਵਾਉਣ ਲਈ ਆ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਖੁਦ ਹਾਜ਼ਰ ਹੋਣਗੇ ਅਤੇ ਮੌਕੇ 'ਤੇ ਹੀ ਯੋਗ ਲਾਭਪਾਤਰੀ ਦੀ ਸ਼ਨਾਖ਼ਤ ਕਰਕੇ ਉਨ੍ਹਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਦਿੱਤਾ ਜਾਵੇਗਾ ਅਤੇ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਇਸ ਸੁਵਿਧਾ ਕੈਂਪ ਵਿੱਚ ਆ ਕੇ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ।

 

Tags:

Advertisement

Latest News

ਅੰਮ੍ਰਿਤਪਾਲ ਸਿੰਘ ਅੱਜ ਐਮਪੀ ਵਜੋਂ ਦਿੱਲੀ ਵਿਚ ਚੁਕਣਗੇ ਸਹੁੰ ਅੰਮ੍ਰਿਤਪਾਲ ਸਿੰਘ ਅੱਜ ਐਮਪੀ ਵਜੋਂ ਦਿੱਲੀ ਵਿਚ ਚੁਕਣਗੇ ਸਹੁੰ
New Delhi,05 July,2024,(Azad Soch News):- ਪੰਜਾਬ ਦੇ ਖਡੂਰ ਸਾਹਿਬ (Khadur Sahib) ਹਲਕੇ ਤੋਂ ਸੰਸਦੀ ਚੋਣ ਜਿੱਤਣ ਵਾਲੇ ਖ਼ਾਲਿਸਤਾਨ (Khalistan) ਦੇ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 05-07-2024 ਅੰਗ 675
ਪੰਜਾਬ ਸਰਕਾਰ ਨੇ 34-ਜਲੰਧਰ ਪੱਛਮੀ (ਐਸ.ਸੀ.) ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ 10 ਜੁਲਾਈ, 2024 (ਬੁੱਧਵਾਰ) ਨੂੰ ਸਥਾਨਕ ਛੁੱਟੀ ਦਾ ਐਲਾਨ ਕੀਤਾ
ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ 5 ਜੁਲਾਈ ਯਾਨੀ ਕਿ ਕੱਲ੍ਹ ਨੂੰ ਬਤੌਰ ਸੰਸਦ ਮੈਂਬਰ ਸਹੁੰ ਚੁੱਕਣਗੇ
ਧਰਤੀ ਹੇਠਲੇ ਡਿੱਗ ਰਹੇ ਪਾਣੀ ਦੇ ਪੱਧਰ ਨੂੰ ਬਚਾਉਣ ਲਈ ਕੀਤੇ ਜਾਣ ਵਿਸ਼ੇਸ਼ ਉਪਰਾਲੇ : ਜਸਪ੍ਰੀਤ ਸਿੰਘ
ਅਗਾਊਂ ਵਧੂ ਕਿਸਾਨ ਗੁਰਸੇਵਕ ਸਿੰਘ ਪਿਛਲੇ ਪੰਜ ਸਾਲਾਂ ਤੋਂ ਕਰ ਰਿਹਾ ਹੈ ਝੋਨੇ ਦੀ ਸਿੱਧੀ ਬਿਜਾਈ
ਪੱਕਾ ਡਰੇਨ ਦੀ ਸਫ਼ਾਈ ਦਾ ਡਿਪਟੀ ਕਮਿਸ਼ਨਰ ਨੇ ਦੌਰਾ ਕਰਕੇ ਲਿਆ ਜਾਇਜ਼ਾ