‘ਆਪ ਦੀ ਸਰਕਾਰ, ਆਪ ਦੇ ਦੁਆਰ’ ਤਹਿਤ ਖਾਈ ਫੇਮੇ ਕੀ ਵਿਖੇ ਸੁਵਿਧਾ ਕੈਂਪ ਦਾ ਆਯੋਜਨ

‘ਆਪ ਦੀ ਸਰਕਾਰ, ਆਪ ਦੇ ਦੁਆਰ’ ਤਹਿਤ ਖਾਈ ਫੇਮੇ ਕੀ ਵਿਖੇ ਸੁਵਿਧਾ ਕੈਂਪ ਦਾ ਆਯੋਜਨ

 ਫ਼ਿਰੋਜ਼ਪੁਰ, 16 ਜੁਲਾਈ 2024:

          ਆਮ ਲੋਕਾਂ ਨੂੰ ਸਰਕਾਰੀ ਸਕੀਮਾਂਸਹੂਲਤਾਂ ਦਾ ਲਾਭ ਉਨ੍ਹਾਂ ਦੇ ਘਰਾਂ ਨੇੜੇ ਹੀ ਉਪਲੱਬਧ ਕਰਵਾਉਣ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਤੇ ਸ਼ਿਕਾਇਤਾਂ ਦੇ ਨਿਪਟਾਰੇ ਲਈ ਆਪ ਦੀ ਸਰਕਾਰਆਪ ਦੇ ਦੁਆਰ’ ਤਹਿਤ ਪਿੰਡ ਖਾਈ ਫ਼ੇਮੇ ਕੀ ਵਿਖੇ ਸੁਵਿਧਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਸੁਵਿਧਾ ਕੈਂਪ ਦੌਰਾਨ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨਐਸ.ਡੀ.ਐਮ. ਡਾ. ਚਾਰੂਮਿਤਾ ਵੱਲੋਂ ਸੋਢੀ ਵਾਲਾ, ਮੀਰਾ ਸ਼ਾਹ ਨੂਰ, ਹਸਨ ਢੁੱਟ, ਨੌਰੰਗ ਕੇ ਲੇਲੀ ਆਦਿ ਪਿੰਡਾਂ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਕਈ ਸ਼ਿਕਾਇਤਾਂ ਦਾ ਮੌਕੇ ਤੇ ਹੀ ਨਿਪਟਾਰਾ ਕੀਤਾ ਗਿਆ। ਇਸ ਕੈਂਪ ਦੌਰਾਨ ਸਮੂਹ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

ਇਸ ਮੌਕੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਇਸ ਤਰ੍ਹਾਂ ਦੇ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਆਮ ਲੋਕਾਂ ਦੀ ਆਪਣੀ ਸਰਕਾਰ ਹੈ ਜਿਸ ਵਿੱਚ ਕਿਸੇ ਵੀ ਵਰਗ ਦੇ ਵਿਅਕਤੀ ਨੂੰ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਜਿਹੇ ਕੈਂਪਾਂ ਦਾ ਮੁੱਖ ਮੰਤਵ ਲੋਕਾਂ ਦੇ ਬਰੂਹਾਂ ਤੱਕ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਹੈ ਅਤੇ ਰਹਿੰਦੀਆਂ ਮੁਸ਼ਕਿਲਾਂ ਦੇ ਸਮਾਬੱਧ ਸਮਾਧਾਨ ਅਧਿਕਾਰੀ ਆਪਣੇ ਦਫ਼ਤਰ ਜਾ ਕੇ ਕਰਨਗੇ। ਉਨ੍ਹਾਂ ਕਿਹਾ ਕਿ ਪਿੰਡਾਂ ਸ਼ਹਿਰਾਂ ਵਿੱਚ ਨਿਰਵਿਘਨ ਬਿਜਲੀ ਸਪਲਾਈ ਲਈ ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡ ਖਾਈ ਫ਼ੇਮੇ ਕੀ ਵਿਖੇ ਛੇਤੀ ਹੀ ਖੇਡ ਸਟੇਡੀਅਮ ਦਾ ਨਿਰਮਾਣ ਕੀਤਾ ਜਾਵੇਗਾ।  

 ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਦੇ ਕੈਂਪ ਵਿੱਚ ਲੋਕਾਂ ਵੱਲੋਂ ਸਿਹਤਕਿਰਤਖੇਤੀਬਾੜੀਪੀ.ਐਸ.ਪੀ.ਸੀ.ਐਲ., ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਨਾਲ ਸੰਬੰਧਤ ਦਰਖਾਸਤਾਂ ਪੇਸ਼ ਕੀਤੀਆਂ ਗਈਆਂਜਿਨ੍ਹਾਂ ਵਿੱਚੋਂ ਅਧਿਕਾਰੀਆਂ ਵੱਲੋਂ ਵਧੇਰੀਆਂ ਦਾ ਮੌਕੇ ਤੇ ਨਿਪਟਾਰਾ ਕੀਤਾ ਗਿਆ ਉਨ੍ਹਾਂ ਕਿਹਾ ਕਿ ਕਈ ਦਰਖਾਸਤਾਂ ਅਜਿਹੀਆਂ ਵੀ ਸਨਜਿੰਨਾਂ ਦਾ ਮੌਕੇ ਤੇ ਨਿਪਟਾਰਾ ਨਹੀਂ ਹੋ ਸਕਿਆ ਅਜਿਹੀਆਂ ਦਰਖਾਸਤਾਂ ਨੂੰ ਸਬੰਧਤ ਵਿਭਾਗ ਦੇ ਅਧਿਕਾਰੀਆਂ ਦੀ ਜ਼ਿੰਮੇਵਾਰੀ ਨਿਯੁਕਤ ਕਰ ਕੇ ਛੇਤੀ ਤੋਂ ਛੇਤੀ ਨਿਪਟਾਰੇ ਲਈ ਆਦੇਸ਼ ਦਿੱਤੇ ਗਏ ਹਨ ਇਸ ਤੋਂ ਇਲਾਵਾ ਜਿਹੜੀਆਂ ਦਰਖਾਸਤਾਂ ਕਿਸੇ ਵਿਭਾਗ ਦੇ ਉੱਚ ਪੱਧਰ ਤੱਕ ਭੇਜਣ ਵਾਲੀਆਂ ਸਨ ਉਨ੍ਹਾਂ ਨੂੰ ਫਾਰਵਰਡ ਕੀਤਾ ਗਿਆ ਹੈ ਤਾਂ ਜੋ ਇਸ ਕੈਂਪ ਦੌਰਾਨ ਪ੍ਰਾਪਤ ਦਰਖਾਸਤਾਂ ਦਾ ਨਿਪਟਾਰਾ ਨਿਸ਼ਚਿਤ ਸਮੇਂ ਵਿੱਚ ਕੀਤਾ ਜਾ ਸਕੇ।

ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਫ਼ਿਰੋਜ਼ਪੁਰ ਬਲਰਾਜ ਸਿੰਘ ਕਟੋਰਾਬੀ.ਡੀ.ਪੀ.ਓ. ਫ਼ਿਰੋਜ਼ਪੁਰ ਹਰਕੀਤ ਸਿੰਘ, ਫੁੱਮਣ ਸਿੰਘ ਐਕਸੀਅਨ ਪਾਵਰਕਾਮ, ਗਗਨਦੀਪ ਸਿੰਘ ਬਲਾਕ ਪ੍ਰਧਾਨਅਮਰਿੰਦਰ ਸਿੰਘ ਬਰਾੜਹਰਮੀਤ ਸਿੰਘ ਖਾਈਸੁਖਚੈਨ ਸਿੰਘ ਖਾਈਜੁਗਰਾਜ ਸਿੰਘਮਨਪ੍ਰੀਤ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਹਾਜ਼ਰ ਸਨ।

Tags:

Advertisement

Latest News

ਅੱਜ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ
Chandigarh, 29 August,2024,(Azad Soch News):- ਪੰਜਾਬ ਮੰਤਰੀ ਮੰਡਲ (Punjab Council of Ministers) ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਸ...
ਕਤਰ ਵਲੋਂ ਜ਼ਬਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋ ਸਰੂਪ ਵਾਪਸ ਕੀਤੇ ਗਏ : ਭਾਰਤ ਵਿਦੇਸ਼ ਮੰਤਰਾਲਾ
ਦਿਲਜੀਤ ਦੋਸਾਂਝ ਅਤੇ ਨੀਰੂ ਬਾਜਵਾ ਦੀ ‘ਜੱਟ ਐਂਡ ਜੂਲੀਅਟ 3’ ਜਲਦੀ ਹੀ OTT Platform ‘ਤੇ ਹੋਵੇਗੀ ਰਿਲੀਜ਼
ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਚੰਪਾਈ ਸੋਰੇਨ ਨੇ ਬੁਧਵਾਰ ਨੂੰ ਝਾਰਖੰਡ ਮੁਕਤੀ ਮੋਰਚਾ ਤੋਂ ਅਸਤੀਫ਼ਾ ਦੇ ਦਿਤਾ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 29-08-2024 ਅੰਗ 877
ਹਾਕੀ ਇੰਡੀਆ ਨੇ 8 ਤੋਂ 17 ਸਤੰਬਰ ਤੱਕ ਚੀਨ ਦੇ ਹੁਲੁਨਬਿਊਰ ਵਿਚ ਹੋਣ ਵਾਲੀ ਏਸ਼ਿਆਈ ਚੈਂਪੀਅਨਜ਼ ਟਰਾਫੀ ਲਈ 18 ਮੈਂਬਰੀ ਟੀਮ ਦਾ ਐਲਾਨ
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੱਤਰਕਾਰ ਜਸ਼ਨਦੀਪ ਸਿੰਘ ਚੌਹਾਨ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ