ਜੋਗੀਆ ਵਾਲੀ ਬਸਤੀ ਫਰੀਦਕੋਟ ਵਿਖੇ ਲਗਾਇਆ ਗਿਆ ਸੁਵਿਧਾ ਕੈਂਪ

ਜੋਗੀਆ ਵਾਲੀ ਬਸਤੀ ਫਰੀਦਕੋਟ ਵਿਖੇ ਲਗਾਇਆ ਗਿਆ ਸੁਵਿਧਾ ਕੈਂਪ

ਫ਼ਰੀਦਕੋਟ 24 ਦਸਬੰਰ 2024  (    ) ਆਮ ਜਨਤਾ ਦੀਆਂ ਮੁਸ਼ਕਿਲਾਂ ਨੂੰ ਸੁਣਨ ਅਤੇ ਮੌਕੇ ਤੇ ਉਨ੍ਹਾਂ ਦੇ ਹੱਲ ਲਈ  ਜੋਗੀਆ ਵਾਲੀ ਬਸਤੀ ਫਰੀਦਕੋਟ ਵਿਖੇ ਸੁਵਿਧਾ ਕੈਂਪ ਦਾ ਆਯੋਜਨ ਕੀਤਾ ਗਿਆ । ਜਿਸ ਵਿੱਚ ਵਧੀਕ ਡਿਪਟੀ ਕਮਿਸ਼ਨਰ ਫ਼ਰੀਦਕੋਟ ਵਿਕਾਸ ਸ. ਨਰਭਿੰਦਰ ਸਿੰਘ ਗਰੇਵਾਲ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਮੱਸਿਆ ਦੇ ਹੱਲ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ 

ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ. ਨਰਭਿੰਦਰ ਸਿੰਘ ਗਰੇਵਾਲ ਨੇ ਕਿਹਾ ਕਿ  ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰਵਾਉਣ ਲਈ ਸੁਵਿਧਾ ਕੈਂਪ ਲਗਾਇਆ ਗਿਆ ਹੈ। । ਉਨ੍ਹਾਂ ਕਿਹਾ ਕਿ ਅੱਜ ਲਗਾਏ ਸੁਵਿਧਾ ਕੈਂਪ ਵਿੱਚ 22 ਵਿਅਕਤੀਆਂ ਦੀਆਂ ਦਰਖਾਸਤਾਂ ਆਈਆਂ ਸਨ, ਜਿੰਨਾਂ ਨੂੰ ਮੌਕੇ ਤੇ ਹੀ ਹੱਲ ਕਰਕੇ ਯੋਗ ਲਾਭਪਾਤਰੀਆਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਦਿੱਤਾ ਗਿਆ ਹੈ ਅਤੇ ਰਹਿੰਦੀਆਂ ਨੂੰ ਸਮਾਂ ਬੱਧ ਹੱਲ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਇਸ ਸੁਵਿਧਾ ਕੈਂਪ ਵਿੱਚ ਜੋਗੀਆ ਵਾਲੀ ਬਸਤੀ ਫਰੀਦਕੋਟ ਅਤੇ ਆਸ ਪਾਸ ਦੇ ਵਸਨੀਕਾਂ ਨੇ ਇਸ ਸੁਵਿਧਾ ਕੈਂਪ ਵਿੱਚ ਆਪਣੀਆਂ ਮੁਸ਼ਕਿਲਾਂ/ਸ਼ਿਕਾਇਤਾਂ ਦੇ ਹੱਲ ਲਈ ਪਹੁੰਚ ਕੀਤੀ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਸਮੇਂ ਸਮੇਂ ਤੇ ਲਗਾਏ ਜਾਂਦੇ ਇਨ੍ਹਾਂ ਕੈਂਪਾਂ ਵਿਚ ਪਹੁੰਚ ਕੇ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਤੇ ਯੋਜਨਾਵਾ ਦਾ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ।

ਇਸ ਮੌਕੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ ।

Tags:

Advertisement

Latest News

ਭਾਰਤੀ ਕ੍ਰਿਕਟ ਕੰਟਰੋਲ ਬੋਰਡ ਨੇ ਮੁਹੰਮਦ ਸ਼ਮੀ ਦੀ ਫਿਟਨੈੱਸ ਬਾਰੇ ਇੱਕ ਅਪਡੇਟ ਜਾਰੀ ਕੀਤੀ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਨੇ ਮੁਹੰਮਦ ਸ਼ਮੀ ਦੀ ਫਿਟਨੈੱਸ ਬਾਰੇ ਇੱਕ ਅਪਡੇਟ ਜਾਰੀ ਕੀਤੀ
New Delhi, 24 DEC,2024,(Azad Soch News):- ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨੇ ਮੁਹੰਮਦ ਸ਼ਮੀ (Mohammed Shami) ਦੀ ਫਿਟਨੈੱਸ ਬਾਰੇ ਇੱਕ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 25-12-2024 ਅੰਗ 603
ਵੀ.ਐਸ.ਐਸ.ਐਲ. ਵੱਲੋਂ ਸਰਕਾਰੀ ਸਕੂਲ, ਸਸਰਾਲੀ ਕਲੋਨੀ 'ਚ ਕੰਪਿਊਟਰ ਲੈਬ ਦਾ ਉਦਘਾਟਨ
ਡਿਪਟੀ ਕਮਿਸ਼ਨਰ ਵੱਲੋਂ ਸ਼ਹਿਰੀ ਆਵਾਸ ਯੋਜਨਾ ਅਧੀਨ ਬਣਨ ਵਾਲੇ ਮਕਾਨਾਂ ਦੀ ਸਮੀਖਿਆ
ਸੁਸਾਸ਼ਨ ਹਫ਼ਤੇ ਤਹਿਤ ਜ਼ਿਲ੍ਹੇ ਦੇ ਪਿੰਡਾਂ ’ਚ ਲਗਾਏ ਕੈਂਪ
ਅਸਲਾ ਲਾਇਸੰਸ ਸਬੰਧੀ ਦਸਤਾਵੇਜ ਜਲਦੀ ਨੇੜੇ ਦੇ ਸੇਵਾ ਕੇਂਦਰ ਵਿੱਚ ਕਰਵਾਉਣ ਜਮ੍ਹਾਂ – ਜ਼ਿਲ੍ਹਾ ਮੈਜਿਸਟਰੇਟ
ਪੰਜਾਬ ਦੇ ਉਚ-ਪੱਧਰੀ ਵਫ਼ਦ ਵੱਲੋਂ ਕੇਂਦਰੀ ਵਿੱਤ ਮੰਤਰੀ ਨਾਲ ਕੀਤੀ ਮੁਲਾਕਾਤ; ਆਰ.ਡੀ.ਐਫ ਅਤੇ ਐਮ.ਡੀ.ਐਫ ਮੁੱਦੇ ਨੂੰ ਤੁਰੰਤ ਹੱਲ ਕਰਨ ਦੀ ਕੀਤੀ ਅਪੀਲ