ਵਿਧਾਇਕ ਬੱਗਾ ਦੇ ਨਾਲ ਨਿਗਮ ਕਮਿਸ਼ਨਰ ਨੇ ਹੋਟਲ ਐਸੋਸੀਏਸ਼ਨ ਨਾਲ ਕੀਤੀ ਮੀਟਿੰਗ

ਵਿਧਾਇਕ ਬੱਗਾ ਦੇ ਨਾਲ ਨਿਗਮ ਕਮਿਸ਼ਨਰ ਨੇ ਹੋਟਲ ਐਸੋਸੀਏਸ਼ਨ ਨਾਲ ਕੀਤੀ ਮੀਟਿੰਗ

ਲੁਧਿਆਣਾ, 12 ਸਤੰਬਰ (000) - ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਦੇ ਨਾਲ ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਅੱਜ ਸਥਾਨਕ ਦਫ਼ਤਰ ਐਮ.ਸੀ.ਐਲ. ਜੋਨ-ਡੀ ਵਿਖੇ ਹੋਟਲ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ।

ਮੀਟਿੰਗ ਦੌਰਾਨ ਵੱਖ-ਵੱਖ ਸਮੱਸਿਆਵਾਂ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ ਗਿਆ ਅਤੇ ਨਿਗਮ ਕਮਿਸ਼ਨਰ ਵੱਲੋਂ ਹੋਟਲ ਐਸੋਸੀਏਸ਼ਨ ਨੂੰ ਵਿਸ਼ਵਾਸ਼ ਦਿਵਾਇਆ ਗਿਆ ਕਿ ਉਨ੍ਹਾਂ ਦੀਆਂ ਬਕਾਇਆ ਮੁਸ਼ਕਿਲਾਂ ਦਾ ਵੀ ਜਲਦ ਢੁੱਕਵਾਂ ਹੱਲ ਕੱਢਿਆ ਜਾਵੇਗਾ।

ਵਿਧਾਇਕ ਬੱਗਾ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੋਟਲ ਉਦਯੋਗ ਨੂੰ ਹੁਲਾਰਾ ਦੇਣ ਲਈ ਵਚਨਬੱਧ ਹੈ ਅਤੇ ਵਪਾਰੀ ਵਰਗ ਦੀ ਭਲਾਈ ਲਈ ਹਰ ਸੰਭਵ ਸਹਿਯੋਗ ਕੀਤਾ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵੋਟਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਇੱਕ-ਇੱਕ ਕਰਕੇ ਪੂਰਿਆਂ ਕੀਤਾ ਜਾ ਰਿਹਾ ਹੈ ਅਤੇ ਹਲਕੇ ਵਿੱਚ ਵਿਕਾਸ ਕਾਰਜ਼ ਜੰਗੀ ਪੱਧਰ 'ਤੇ ਚੱਲ ਰਹੇ ਹਨ।

 
 
Tags:

Advertisement

Latest News

ਦਿੱਲੀ ਹਵਾਈ ਅੱਡੇ 'ਤੇ ਟਲਿਆ ਵੱਡਾ ਹਾਦਸਾ ਜਹਾਜ਼ ਹੋਇਆ ਟੇਲ ਸਟ੍ਰਾਈਕ ਦਾ ਸ਼ਿਕਾਰ ਦਿੱਲੀ ਹਵਾਈ ਅੱਡੇ 'ਤੇ ਟਲਿਆ ਵੱਡਾ ਹਾਦਸਾ ਜਹਾਜ਼ ਹੋਇਆ ਟੇਲ ਸਟ੍ਰਾਈਕ ਦਾ ਸ਼ਿਕਾਰ
New Delhi,18,Sep,2024,(Azad Soch News):- ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਵੱਡਾ ਹਾਦਸਾ ਟਲ ਗਿਆ ਹੈ, ਦਰਅਸਲ, IGI ਏਅਰਪੋਰਟ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 18-09-2024 ਅੰਗ 613
ਪੰਜਾਬ ਪੁਲਿਸ ਨੇ ਅੰਮ੍ਰਿਤਸਰ ਵਿੱਚ ਸਰਹੱਦ ਪਾਰ ਨਸ਼ੀਲੀ ਦਵਾਈਆਂ ਦੀ ਤਸਕਰੀ ਦੇ ਨੈਟਵਰਕ ਦਾ ਪਰਦਾਫਾਸ਼ ਕੀਤਾ; 04 ਕਿਲੋ 580 ਗ੍ਰਾਮ ਹੈਰੋਇਨ ਸਮੇਤ ਇੱਕ ਗ੍ਰਿਫ਼ਤਾਰ, ਤੇ ਦੂਜੇ ਮਾਮਲੇ 'ਚ ਤਿੰਨ ਗ੍ਰਿਫਾਤਰ ਤੇ 02 ਪਿਸਤੋਲ ਬਰਾਮਦ।
ਮੁੱਖ ਮੰਤਰੀ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਜਿੱਤਣ ਲਈ ਭਾਰਤੀ ਹਾਕੀ ਟੀਮ ਨੂੰ ਵਧਾਈ 
ਕਿਸੇ ਵੀ ਲੋੜਵੰਦ ਦਾ ਘਰ ਕੱਚਾ ਨਹੀਂ ਰਹਿਣ ਦਿੱਤਾ ਜਾਵੇਗਾ-ਈ ਟੀ ਓ
ਮੁਰਮੰਤ ਉਪਰੰਤ ਬਾਬਾ ਬੰਦਾ ਸਿੰਘ ਬਹਾਦਰ ਦਾ ਬੁੱਤ ਮੁੜ ਸਥਾਪਿਤ ਕੀਤਾ ਜਾਵੇਗਾ
ਪੰਜਾਬੀ ਗਾਇਕ R Nait ਤੋਂ ਫਿਰੌਤੀ ਮੰਗਣ ਦਾ ਮਾਮਲਾ ਸਾਹਮਣੇ ਆਇਆ