ਪਿੰਡ ਖਾਰਾ ਵਿਖੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕੀਤੀ ਕਾਊਂਸਲਿੰਗ

ਪਿੰਡ ਖਾਰਾ ਵਿਖੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕੀਤੀ ਕਾਊਂਸਲਿੰਗ

ਫ਼ਰੀਦਕੋਟ 28 ਮਾਰਚ ()     ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈਚੰਗੀ ਸੇਧ ਦੇਣ ਅਤੇ ਨਸ਼ਿਆਂ ਦਾ ਖਾਤਮਾ ਕਰਨ ਦੇ ਲਈ "ਯੁੱਧ ਨਸ਼ਿਆ ਵਿਰੁੱਧ ਮੁਹਿੰਮਤਹਿਤ ਜਿਲ੍ਹਾ ਫ਼ਰੀਦਕੌਟ ਦੇ ਸਰਕਾਰੀ ਹਾਈ ਸਕੂਲ ਪਿੰਡ ਖਾਰਾ ਦੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਨੁਕਸਾਨ ਬਾਰੇ ਜਾਗਰੂਕ ਕੀਤਾ ਗਿਆ 

ਇਸ ਦੇ ਨਾਲ ਹੀ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਫ਼ਰੀਦਕੋਟ ਦੇ ਨੁੰਮਾਇਦਿਆਂ ਵੱਲੋਂ ਸਿਵਲ ਹਸਪਤਾਲ ਫਰੀਦਕੋਟ ਵਿਖੇ ਓਟ ਸੈਂਟਰ ਵਿਖੇ ਮੌਜੂਦ ਮਰੀਜਾਂ ਨੂੰ ਸਕਿੱਲ ਕੋਰਸਾਂ ਦੀ ਮਹੱਤਤਾ ਦੱਸਦੇ ਹੋਏ ਕਾਊਂਸਲਿੰਗ ਕਰਕੇ ਉਨ੍ਹਾਂ ਦੀ ਰੁੱਚੀ ਦੇ ਆਧਾਰ ਤੇ ਰਜਿਸਟਰ ਕੀਤਾ ਜਾ ਰਿਹਾ ਹੈ ਤਾਂ ਜੋ ਉਹ ਕੋਈ ਵੀ ਹੱਥੀ ਹੁਨਰ ਸਿੱਖ ਕੇ ਆਪਣਾ ਅਤੇ ਆਪਣੇ ਪਰਿਵਾਰ ਦਾ ਗੁਜ਼ਾਰਾ ਹੋਰ ਵੀ ਵਧੀਆ ਤਰੀਕੇ ਨਾਲ ਕਰ ਸਕਣ

ਇਸ ਤੋਂ ਇਲਾਵਾ ਸ੍ਰੀ ਗੁਰਤੇਜ ਸਿੰਘ ਜਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜਿਲ੍ਹਾ ਫ਼ਰੀਦਕੋਟ ਦੇ ਬੇਰੁਜਗਾਰ ਪ੍ਰਾਰਥੀ ਕਿਸੇ ਵੀ ਕੰਮ ਕਾਜ ਵਾਲੇ ਦਿਨ ਦਫ਼ਤਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਲਵੰਡੀ ਬਾਈਪਾਸ, ਨੇੜੇ ਪੁਰਾਣਾ ਸੰਧੂ ਪੈਲੇਸ, ਰੈੱਡ ਕਰਾਸ ਭਵਨ, ਫ਼ਰੀਦਕੋਟ ਵਿਖੇ ਆ ਕੇ ਆਪਣਾ ਨਾਮ ਦਰਜ ਕਰਵਾਉਣ ਅਤੇ  ਪੰਜਾਬ ਸਰਕਾਰ ਦੇ ਪੋਰਟਲ www.pgrkam.com  , ਵਟਸਐਪ ਗਰੁੱਪ, ਸ਼ੋਸਲ ਮੀਡੀਆ  ਜਿਵੇਂ ਕਿ ਫੇਸਬੁੱਕ, ਇੰਸਟਾਗ੍ਰਾਮ, ਟੇਲੀਗ੍ਰਾਮ ਆਦਿ ਤੇ ਆਪਣੇ ਆਪ ਰਜਿਸਟਰਡ ਕਰਨ ਤਾਂ ਜੋਂ ਉਨ੍ਹਾਂ ਨੂੰ ਰੋਜ਼ਗਾਰ ਕੈਂਪਾਂ/ਸਵੈ-ਰੋਜ਼ਗਾਰ ਅਤੇ ਸਕਿੱਲ ਕੋਰਸਾਂ ਬਾਰੇ ਸਮੇਂ ਸਿਰ ਜਾਣਕਾਰੀ ਮਿਲ ਸਕੇ।        

Tags:

Advertisement

Latest News

Vivo ਦਾ V50e ਭਾਰਤ 'ਚ ਜਲਦ ਹੀ ਲਾਂਚ ਕੀਤਾ ਜਾਵੇਗਾ Vivo ਦਾ V50e ਭਾਰਤ 'ਚ ਜਲਦ ਹੀ ਲਾਂਚ ਕੀਤਾ ਜਾਵੇਗਾ
ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਰੈਕੇਟ ਦਾ ਕੀਤਾ ਪਰਦਾਫਾਸ਼; 3.5 ਕਿਲੋ ਹੈਰੋਇਨ ਸਮੇਤ ਇੱਕ ਕਾਬੂ
ਪੀ.ਐਸ.ਪੀ.ਸੀ.ਐਲ. ਨੇ ਵਿੱਤੀ ਸਾਲ 2024-25 ਵਿੱਚ ਪਛਵਾੜਾ ਕੋਲਖਾਨ ਵਿਖੇ ਪ੍ਰਾਪਤ ਕੀਤੀ ਪੀਕ ਰੇਟਿਡ ਕਪੈਸਟੀ : ਹਰਭਜਨ ਸਿੰਘ ਈ.ਟੀ.ਓ
ਨਸ਼ਾ ਤਸਕਰਾਂ ਵਲੋਂ ਪੰਚਾਇਤੀ ਜ਼ਮੀਨਾਂ ਉੱਪਰ ਕੀਤੀ ਨਜ਼ਾਇਜ਼ ਉਸਾਰੀ ’ਤੇ ਚੱਲੀ ਡਿਚ ਮਸ਼ੀਨ
ਪੰਜਾਬ ਪੁਲਿਸ ਨੇ ਪਾਕਿ-ਆਈਐਸਆਈ ਨਾਲ ਸਬੰਧਤ ਕਾਰਕੁੰਨ ਨੂੰ ਗ੍ਰਿਫ਼ਤਾਰ ਕਰਕੇ ਸੰਭਾਵੀ ਅੱਤਵਾਦੀ ਹਮਲੇ ਨੂੰ ਕੀਤਾ ਨਾਕਾਮ; ਹੈਂਡ ਗ੍ਰੇਨੇਡ ਬਰਾਮਦ
ਨਵੇਂ ਭਰਤੀ ਅਧਿਆਪਕਾਂ ਨੇ ਪਾਰਦਰਸ਼ੀ ਢੰਗ ਨਾਲ ਨੌਕਰੀਆਂ ਦੇਣ ਲਈ ਮੁੱਖ ਮੰਤਰੀ ਦੀ ਕੀਤੀ ਸ਼ਲਾਘਾ
ਪੰਜਾਬ ਵੱਲੋਂ ਆਬਕਾਰੀ ਮਾਲੀਆ ਵਿੱਚ ਇਤਿਹਾਸਕ ਰਿਕਾਰਡ ਸਥਾਪਤ, ਸਾਲ 2024-25 ਵਿੱਚ ਪ੍ਰਾਪਤ ਕੀਤੇ 10743.72 ਕਰੋੜ ਰੁਪਏ: ਹਰਪਾਲ ਸਿੰਘ ਚੀਮਾ