21 ਜੂਨ ਤੋਂ 23 ਜੂਨ 2024 ਤੱਕ ਕਰਵਾਈ ਜਾ ਰਹੀ ਹੈ ਕ੍ਰਿਕਟ ਲੀਗ : ਜ਼ਿਲ੍ਹਾ ਪੁਲਿਸ ਮੁਖੀ

21 ਜੂਨ ਤੋਂ 23 ਜੂਨ 2024 ਤੱਕ ਕਰਵਾਈ ਜਾ ਰਹੀ ਹੈ ਕ੍ਰਿਕਟ ਲੀਗ : ਜ਼ਿਲ੍ਹਾ ਪੁਲਿਸ ਮੁਖੀ

ਬਠਿੰਡਾ, 20 ਜੂਨ : ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਦੀਪਕ ਪਾਰੀਕ ਨੇ ਦੱਸਿਆ ਕਿ ਨਸ਼ਿਆ ਖਿਲਾਫ ਵਿੱਢੀ ਮੁਹਿੰਮ ਤਹਿਤ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਬਠਿੰਡਾ ਪੁਲਿਸ ਵੱਲੋਂ ਪੁਲਿਸ ਲਾਈਨ ਕ੍ਰਿਕਟ ਸਟੇਡੀਅਮ ਬਠਿੰਡਾ ਵਿਖੇ 21 ਤੋਂ 23 ਜੂਨ 2024 ਨੂੰ ਰੋਜ਼ਾਨਾ ਸ਼ਾਮ 6 ਵਜੇ ਤੋਂ ਰਾਤ 11 ਵਜੇ ਤੱਕ ਕ੍ਰਿਕਟ ਲੀਗ ਕਰਵਾਈ ਜਾ ਰਹੀ ਹੈ।

ਜ਼ਿਲ੍ਹਾ ਪੁਲਿਸ ਮੁਖੀ ਨੇ ਹੋਰ ਦੱਸਿਆ ਕਿ ਪੁਲਿਸ ਵਿਭਾਗ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਤਿੰਨ ਰੋਜਾ ਟੂਰਨਾਮੈਂਟ ਨੂੰ ਦੇਖਣ ਲਈ ਹੁੰਮ-ਹੁੰਮਾ ਕੇ ਪਹੁੰਚਣ। ਉਨ੍ਹਾਂ ਕਿਹਾ ਕਿ ਕ੍ਰਿਕਟ ਲੀਗ ਜਿੱਤਣ ਵਾਲੀ ਟੀਮ ਨੂੰ 11 ਹਜ਼ਾਰ ਰੁਪਏ (ਪਹਿਲਾ ਇਨਾਮ) ਦਿੱਤਾ ਜਾਵੇਗਾ।

ਉਨ੍ਹਾਂ ਸਾਰੇ ਯੂਥ ਕਲੱਬਾਂਸਭਿਆਚਾਰਿਕ ਗਰੁੱਪਾਂ ਅਤੇ ਲੋਕ ਗਾਇਕਾਂ ਨੂੰ ਸੱਦਾ ਦਿੰਦੇ ਹੋਏ ਕਿਹਾ ਕਿ ਸਭਿਆਚਾਰਕ ਪ੍ਰੋਗਰਾਮ ਕਰਨ ਅਤੇ ਨਸ਼ਿਆ ਖਿਲਾਫ ਕੋਈ ਵੀ ਪੇਸ਼ਕਾਰੀ ਕਰਨਾ ਚਾਹੁੰਦਾ ਹੈ ਤਾਂ ਉਹ ਆਪਣੀ ਰਜਿਸਟਰੇਸ਼ਨ ਮਿਤੀ 21 ਜੂਨ 2024 ਨੂੰ ਸਮਾਂ ਦੁਪਹਿਰ ਵਜੇ ਤੱਕ 97801-78889 ਤੇ ਸੰਪਰਕ ਕਰ ਸਕਦੇ ਹਨ। 

Tags:

Advertisement

Latest News

ਉੱਤਰਾਖੰਡ 'ਚ ਭਾਰੀ ਮੀਂਹ ਦੇ ਅਲਰਟ ਦੇ ਮੱਦੇਨਜ਼ਰ ਐਤਵਾਰ ਨੂੰ ਚਾਰਧਾਮ ਯਾਤਰਾ ਮੁਲਤਵੀ ਉੱਤਰਾਖੰਡ 'ਚ ਭਾਰੀ ਮੀਂਹ ਦੇ ਅਲਰਟ ਦੇ ਮੱਦੇਨਜ਼ਰ ਐਤਵਾਰ ਨੂੰ ਚਾਰਧਾਮ ਯਾਤਰਾ ਮੁਲਤਵੀ
Uttarakhand, 08 July,2024,(Azad Soch News):- ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਦੇਸ਼ ਦੇ ਕਈ ਇਲਾਕਿਆਂ 'ਚ ਸਥਿਤੀ ਖਰਾਬ ਹੋ ਗਈ ਹੈ,ਉੱਤਰਾਖੰਡ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 08-07-2024 ਅੰਗ 657
ਭਾਰਤੀ ਹਵਾਈ ਸੈਨਾ ’ਚ ਅਗਨਵੀਰ ਵਾਯੂ ਦੀ ਭਰਤੀ ਲਈ 08 ਤੋਂ 28 ਜੁਲਾਈ ਤੱਕ ਕੀਤਾ ਜਾ ਸਕਦੈ ਆਨਲਾਈਨ ਅਪਲਾਈ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀਆਂ ਟੀਮਾਂ ਵੱਲੋਂ ਨਰਮੇ ਦੀ ਫਸਲ ਦਾ ਨਿਰੀਖਣ ਕਰਨ ਦਾ ਕੰਮ ਲਗਾਤਾਰ ਜਾਰੀ
ਜ਼ਿਲ੍ਹੇ ਦੀਆਂ 20 ਡਰੇਨਾਂ ਦੀ ਸਫਾਈ ਦਾ ਕੰਮ ਮੁਕੰਮਲ
ਝੋਨੇ ਦੀ ਸਿੱਧੀ ਬਿਜਾਈ ਤਕਨੀਕ ਅਪਣਾਉਣ ਵਾਲੇ ਕਿਸਾਨ 15 ਜੁਲਾਈ ਤੱਕ ਆਨ ਲਾਈਨ ਪੋਰਟਲ ਤੇ ਨਾਮ ਦਰਜ ਕਰਵਾ ਸਕਦੇ ਹਨ : ਮੁੱਖ ਖੇਤੀਬਾੜੀ ਅਫ਼ਸਰ
ਪ੍ਰਸ਼ਾਸਨ ਵੱਲੋਂ ਪਿੰਡ ਖਿਓ ਵਾਲੀ ਢਾਬ ਵਿਖੇ ਲਗਾਇਆ ਗਿਆ ਮੁਫਤ ਮੈਡੀਕਲ ਕੈਂਪ