ਪੱਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਲਈ 1.71 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ

ਪੱਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਲਈ 1.71 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ

ਚੰਡੀਗੜ੍ਹ, 20 ਜੂਨ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਪੱਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਦੇ ਲੋਕਾਂ ਦੀ  ਭਲਾਈ ਲਈ ਲਗਾਤਾਰ ਕਾਰਜਸ਼ੀਲ ਹੈ।  ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਲਈ ਅਸ਼ੀਰਵਾਦ ਸਕੀਮ ਤਹਿਤ ਮਾਲੇਰਕੋਟਲਾ ਜ਼ਿਲ੍ਹੇ ਲਈ 1.71 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ  ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਮਲੇਰਕੋਟਲਾ ਜਿਲੇ ਦੇ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਦੇ 337 ਲਾਭਪਾਤਰੀਆਂ ਲਈ 1.71 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਇਸ ਰਾਸ਼ੀ ਵਿੱਚ ਦਸੰਬਰ 2022  ਤੋਂ ਮਾਰਚ 2023 ਦੇ 337 ਲਾਭਪਾਤਰੀਆਂ ਨੂੰ ਕਵਰ ਕੀਤਾ ਗਿਆ ਹੈ।  ਉਹਨਾਂ ਦੱਸਿਆ ਕਿ ਦਸੰਬਰ 2022 ਦੇ 84,  ਜਨਵਰੀ 2023 ਦੇ 68,  ਫਰਵਰੀ 2023 ਦੇ 80 ਅਤੇ ਮਾਰਚ 2023 ਦੇ 105 ਲਾਭਪਾਤਰੀ ਨੂੰ ਕਵਰ ਕੀਤਾ ਗਿਆ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਬਾਕੀ ਲੰਬਿਤ ਪਏ ਕੇਸਾਂ ਨੂੰ ਵੀ ਜਲਦ ਹੀ ਕਲੀਅਰ ਕੀਤਾ ਜਾਵੇਗਾ।

ਮੰਤਰੀ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾ ਤੋ ਸਲਾਨਾ ਆਮਦਨ 32,790 ਰੁਪਏ ਤੋ ਘੱਟ ਹੋਵੇ, ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਦੇਣ ਦੇ ਯੋਗ ਹਨ।

ਡਾਕਟਰ ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਕਾਰਜ਼ਸ਼ੀਲ ਹੈ। ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ।

Tags:

Advertisement

Latest News

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੋ ਦਿਨਾਂ ਰੂਸ ਯਾਤਰਾ ਅੱਜ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੋ ਦਿਨਾਂ ਰੂਸ ਯਾਤਰਾ ਅੱਜ ਤੋਂ
New Delhi,08 July,2024,(Azad Soch News):- ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ (Vladimir Putin) ਦੇ ਸੱਦੇ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 22ਵੇਂ...
ਉੱਤਰਾਖੰਡ 'ਚ ਭਾਰੀ ਮੀਂਹ ਦੇ ਅਲਰਟ ਦੇ ਮੱਦੇਨਜ਼ਰ ਐਤਵਾਰ ਨੂੰ ਚਾਰਧਾਮ ਯਾਤਰਾ ਮੁਲਤਵੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 08-07-2024 ਅੰਗ 657
ਭਾਰਤੀ ਹਵਾਈ ਸੈਨਾ ’ਚ ਅਗਨਵੀਰ ਵਾਯੂ ਦੀ ਭਰਤੀ ਲਈ 08 ਤੋਂ 28 ਜੁਲਾਈ ਤੱਕ ਕੀਤਾ ਜਾ ਸਕਦੈ ਆਨਲਾਈਨ ਅਪਲਾਈ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀਆਂ ਟੀਮਾਂ ਵੱਲੋਂ ਨਰਮੇ ਦੀ ਫਸਲ ਦਾ ਨਿਰੀਖਣ ਕਰਨ ਦਾ ਕੰਮ ਲਗਾਤਾਰ ਜਾਰੀ
ਜ਼ਿਲ੍ਹੇ ਦੀਆਂ 20 ਡਰੇਨਾਂ ਦੀ ਸਫਾਈ ਦਾ ਕੰਮ ਮੁਕੰਮਲ
ਝੋਨੇ ਦੀ ਸਿੱਧੀ ਬਿਜਾਈ ਤਕਨੀਕ ਅਪਣਾਉਣ ਵਾਲੇ ਕਿਸਾਨ 15 ਜੁਲਾਈ ਤੱਕ ਆਨ ਲਾਈਨ ਪੋਰਟਲ ਤੇ ਨਾਮ ਦਰਜ ਕਰਵਾ ਸਕਦੇ ਹਨ : ਮੁੱਖ ਖੇਤੀਬਾੜੀ ਅਫ਼ਸਰ