ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ 91.46 ਕਰੋੜ ਰੁਪਏ ਦੀ ਰਾਸ਼ੀ ਜਾਰੀ: ਮੰਤਰੀ ਡਾ.ਬਲਜੀਤ ਕੌਰ

ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ 91.46 ਕਰੋੜ ਰੁਪਏ ਦੀ ਰਾਸ਼ੀ ਜਾਰੀ: ਮੰਤਰੀ ਡਾ.ਬਲਜੀਤ ਕੌਰ

Chandigarh,08 June,2024,(Azad Soch News):- ਪੰਜਾਬ ਸਰਕਾਰ (Punjab Govt) ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ ਸਟੂਡੈਂਟਸ ਸਕੀਮ ਸਾਲ 2023-24 ਦੇ ਬਕਾਇਆ ਰਹਿੰਦੇ 117346 ਵਿਦਿਆਰਥੀਆਂ ਲਈ 91.46 ਕਰੋੜ ਰੁਪਏ ਦੀ ਰਾਸ਼ੀ ਰਾਜ ਸਰਕਾਰ ਦੇ ਹਿੱਸੇ ਵਜੋਂ ਜਾਰੀ ਕੀਤੀ ਗਈ ਹੈ,ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ  ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ (Minister Dr. Baljit Kaur) ਨੇ ਦੱਸਿਆ ਕਿ  ਅਨੂਸੂਚਿਤ ਜਾਤੀ ਦੇ ਬੱਚਿਆਂ ਨੂੰ ਸਿੱਖਿਆ ਪ੍ਰਦਾਨ ਕਰਨਾ ਸੂਬਾ ਸਰਕਾਰ ਦੀ ਮੁੱਖ ਤਰਜੀਹ ਹੈ,ਉਨ੍ਹਾਂ ਦੱਸਿਆ ਕਿ ਇਸ ਸਕੀਮ ਦਾ ਮੁੱਖ ਟੀਚਾ ਅਤਿ ਗਰੀਬ ਪਰਿਵਾਰਾਂ ਦੇ ਵਿਦਿਆਰਥੀਆਂ ਨੂੰ ਸਿੱਖਿਆ ਪੂਰੀ ਕਰਨ ਲਈ ਸਹਾਇਤਾ ਪ੍ਰਦਾਨ ਕਰਨਾ ਹੈ,ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿਥੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਅਨੁਸੂਚਿਤ ਜਾਤੀਆਂ  ਦੇ ਵਿਦਿਆਰਥੀਆਂ ਦੀ ਭਲਾਈ ਲਈ ਵੀ ਲਗਾਤਾਰ ਕਾਰਜਸ਼ੀਲ ਹੈ,ਡਾ. ਬਲਜੀਤ ਕੌਰ ਨੇ ਕਿਹਾ ਕਿ ਇਸ ਰਾਸ਼ੀ ਦੇ ਰਲੀਜ਼ ਹੋਣ ਨਾਲ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕੇਗਾ,ਮੰਤਰੀ ਨੇ ਅੱਗੇ ਦੱਸਿਆ ਕਿ  ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ।

 

Advertisement

Latest News

ਪੇਟ ਦੀ ਚਰਬੀ ਘਟਾਉਣ ‘ਚ ਕਿਸ ਤਰ੍ਹਾਂ ਮਦਦ ਕਰਦੀ ਹੈ ਹਲਦੀ ਪੇਟ ਦੀ ਚਰਬੀ ਘਟਾਉਣ ‘ਚ ਕਿਸ ਤਰ੍ਹਾਂ ਮਦਦ ਕਰਦੀ ਹੈ ਹਲਦੀ
ਜ਼ਿਆਦਾ ਭਾਰ ਤੇ ਮੋਟਾਪੇ ਨਾਲ ਗ੍ਰਸਤ ਲੋਕਾਂ ਵਿਚ ਅਕਸਰ ਸਰੀਰ ਵਿਚ ਸੋਜਿਸ਼ ਦੀ ਸਮੱਸਿਆ ਹੁੰਦੀ ਹੈ। ਹਲਦੀ ਵਿਚ ਮੌਜੂਦ ਕਰਕਿਊਮਿਨ...
ਵਿਜੀਲੈਂਸ ਬਿਊਰੋ ਨੇ ਪਲਾਟ ਅਲਾਟਮੈਂਟ ਮੁਕੱਦਮੇ ਵਿੱਚ ਸ਼ਾਮਲ ਤਿੰਨ ਹੋਰ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
ਅਦਾਲਤ ਨੇ 50,000 ਰੁਪਏ ਰਿਸ਼ਵਤ ਲੈਣ ਵਾਲੇ ਤਹਿਸੀਲਦਾਰ ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ
ਫਿਰੋਜ਼ਪੁਰ ਤੀਹਰਾ ਕਤਲ ਕਾਂਡ: ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਅਤੇ ਮਹਾਰਾਸ਼ਟਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਛੇ ਸ਼ੂਟਰਾਂ ਨੂੰ ਔਰੰਗਾਬਾਦ ਤੋਂ ਕੀਤਾ ਗ੍ਰਿਫਤਾਰ
'ਕੇਜਰੀਵਾਲ ਹਰਿਆਣੇ ਦਾ ਬੇਟਾ', ਭਿਵਾਨੀ 'ਚ ਭਾਜਪਾ 'ਤੇ ਭੜਕੀ ਸੁਨੀਤਾ ਕੇਜਰੀਵਾਲ, 'ਆਮ ਆਦਮੀ ਪਾਰਟੀ' ਨੂੰ ਵੋਟ ਪਾਉਣ ਦੀ ਕੀਤੀ ਅਪੀਲ
ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੇ ਨਿਵੇਸ਼ ਨੂੰ ਹੁਲਾਰਾ, ਕੈਨੇਡਾ ਦੇ ਨੈਬੁਲਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਕਰਨ ਲਈ ਡੂੰਘੀ ਦਿਲਚਸਪੀ ਦਿਖਾਈ
ਪੇਡਾ ਨੇ 20 ਹਜ਼ਾਰ ਖੇਤੀ ਸੋਲਰ ਪੰਪਾਂ ਲਈ ਅਰਜ਼ੀਆਂ ਮੰਗੀਆਂ