ਅਸ਼ੀਰਵਾਦ ਸਕੀਮ ਤਹਿਤ 9.51 ਕਰੋੜ ਰੁਪਏ ਜਾਰੀ: ਡਾ.ਬਲਜੀਤ ਕੌਰ

ਅਸ਼ੀਰਵਾਦ ਸਕੀਮ ਤਹਿਤ 9.51 ਕਰੋੜ ਰੁਪਏ ਜਾਰੀ: ਡਾ.ਬਲਜੀਤ ਕੌਰ


ਚੰਡੀਗੜ੍ਹ, 25 ਨਵੰਬਰ:


ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਅਤੇ ਅਨੁਸੂਚਿਤ ਜਾਤੀਆਂ ਦੇ 1867 ਲਾਭਪਾਤਰੀਆਂ ਨੂੰ 9.51 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਸੂਬਾ ਸਰਕਾਰ ਤੇਜ਼ੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਜਿਲਾ ਬਰਨਾਲਾ, ਫਰੀਦਕੋਟ, ਹੁਸ਼ਿਆਰਪੁਰ, ਜਲੰਧਰ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਰੂਪਨਗਰ, ਐਸ.ਏ.ਐਸ ਨ਼ਗਰ, ਐਸ.ਬੀ.ਐਸ.ਨਗਰ, ਸੰਗਰੂਰ ਅਤੇ ਮਾਲੇਰਕੋਟਲਾ ਦੇ ਸਾਲ 2023-24 ਦੀਆਂ ਪੱਛੜੀਆਂ  ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੇ ਲਾਭਪਾਤਰੀਆਂ ਦੀਆਂ ਪੈਡਿੰਗ ਦਰਖਾਸਤਾਂ ਸਾਲ 2024-25 ਦੌਰਾਨ ਅਸ਼ੀਰਵਾਦ ਪੋਰਟਲ ਤੇ ਪ੍ਰਾਪਤ ਕੁੱਲ 1331 ਲਾਭਪਾਤਰੀਆਂ ਨੂੰ 6.78 ਕਰੋੜ ਰੁਪਏ  ਜਾਰੀ ਕੀਤੇ ਗਏ ਹਨ।

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਅਨੁਸੂਚਿਤ ਜਾਤੀਆਂ ਦੇ ਲੋਕਾਂ ਦੀ ਭਲਾਈ ਲਈ ਸੂਬਾ ਸਰਕਾਰ ਲਗਾਤਾਰ ਕਾਰਜਸ਼ੀਲ ਹੈ। ਉਨ੍ਹਾਂ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਜਿਲਾ ਬਠਿੰਡਾ, ਰੂਪਨਗਰ, ਐਸ.ਏ.ਐਸ. ਨਗਰ ਅਤੇ ਐਸ.ਬੀ.ਐਸ.ਨਗਰ ਦੇ ਸਾਲ 2023-24 ਦੇ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਦੀਆਂ ਪੈਡਿੰਗ ਦਰਖਾਸਤਾਂ ਸਾਲ 2024-25 ਦੌਰਾਨ ਅਸ਼ੀਰਵਾਦ ਪੋਰਟਲ ਤੇ ਪ੍ਰਾਪਤ ਕੁੱਲ 536 ਲਾਭਪਾਤਰੀਆਂ ਨੂੰ 2.73 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਰਾਸ਼ੀ ਰਾਹੀਂ ਬਠਿੰਡਾ ਦੇ 196, ਰੂਪਨਗਰ  ਦੇ 74, ਐਸ.ਏ.ਐਸ.ਨਗਰ ਦੇ 63 ਅਤੇ ਸ਼ਹੀਦ ਭਗਤ ਸਿੰਘ ਨਗਰ ਦੇ 203, ਕੁੱਲ 536 ਲਾਭਪਾਤਰੀਆਂ ਨੂੰ ਵਿੱਤੀ ਲਾਭ ਦਿੱਤਾ ਗਿਆ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾ ਤੋ ਸਲਾਨਾ ਆਮਦਨ 32,790 ਰੁਪਏ ਤੋ ਘੱਟ ਹੋਵੇ, ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਲੈ ਸਕਦੀਆਂ ਹਨ।

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ। ਉਨ੍ਹਾ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਉਨ੍ਹਾ ਨੂੰ ਆਰਥਿਕ ਤੌਰ ਤੇ ਹੋਰ ਮਜ਼ਬੂਤ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ।

Tags:

Advertisement

Latest News

 ਕੈਨੇਡਾ ਸਰਕਾਰ ਨੇ ਪਰਵਾਸੀਆਂ ਨੂੰ ਇੱਕ ਹੋਰ ਝਟਕਾ,LMIA ਨੂੰ ਵੀ ਬੰਦ ਕੀਤਾ ਜਾ ਰਿਹਾ ਹੈ ਕੈਨੇਡਾ ਸਰਕਾਰ ਨੇ ਪਰਵਾਸੀਆਂ ਨੂੰ ਇੱਕ ਹੋਰ ਝਟਕਾ,LMIA ਨੂੰ ਵੀ ਬੰਦ ਕੀਤਾ ਜਾ ਰਿਹਾ ਹੈ
Canada,25 NOV,2024,(Azad Soch News):-  ਕੈਨੇਡਾ ਸਰਕਾਰ (Government of Canada) ਨੇ ਪਰਵਾਸੀਆਂ ਨੂੰ ਇੱਕ ਹੋਰ ਝਟਕਾ ਦਿੱਤਾ ਹੈ,ਹੁਣ ਕੈਨੇਡਾ ਵਿੱਚ  Labour...
ਮੁੱਖ ਮੰਤਰੀ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਗੰਨੇ ਦੇ ਭਾਅ ਵਿੱਚ ਪ੍ਰਤੀ ਕੁਇੰਟਲ 10 ਰੁਪਏ ਇਜ਼ਾਫਾ
ਸਰਦੀਆਂ ਦੇ ਮੌਸਮ ਵਿੱਚ ਕਾਲੀ ਕਿਸ਼ਮਿਸ਼ ਦੇ ਨਾਲ ਦੁੱਧ ਦਾ ਇਸ ਤਰ੍ਹਾਂ ਕਰੋ ਸੇਵਨ
ਟੀਵੀ ਸ਼ੋਅ ਅਦਾਕਾਰਾ ਅਦਿਤੀ ਦੇਵ ਸ਼ਰਮਾ ਮਾਂ ਬਣੀ ਮਸ਼ਹੂਰ ਅਦਾਕਾਰਾ
ਸੰਸਦ ਦੇ ਸਰਦ ਰੁੱਤ ਸੈਸ਼ਨ ਵਿਚ ਸ਼ਾਮਲ ਹੋਣ ਵਾਲੇ ਲੋਕ ਸਭਾ ਮੈਂਬਰ ਹਾਜ਼ਰੀ ਦਰਸਾਉਣ ਲਈ 'ਇਲੈਕਟ੍ਰਾਨਿਕ ਟੈਬ' 'ਤੇ 'ਡਿਜੀਟਲ ਪੈੱਨ' ਦੀ ਕਰਨਗੇ ਵਰਤੋਂ
Panjab University Chandigarh ਦੀ ਸੈਨੇਟ ਦੀਆਂ ਚੋਣਾਂ ਤੁਰੰਤ ਕਰਵਾਈਆਂ ਜਾਣ: ਮਨਜੀਤ ਸਿੰਘ ਧਨੇਰ
ਭਗਵੰਤ ਸਿੰਘ ਮਾਨ ਸਰਕਾਰ ਨੇ ਮਹਿਜ਼ 32 ਮਹੀਨਿਆਂ ‘ਚ ਤਕਰੀਬਨ 50,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਇਤਿਹਾਸ ਰਚਿਆ