ਡੇਅਰੀ ਵਿਕਾਸ ਵਿਭਾਗ ਮੋਗਾ ਵੱਲੋਂ ਪਿੰਡ ਰਾਮੂਵਾਲਾ ਨਵਾਂ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ

ਡੇਅਰੀ ਵਿਕਾਸ ਵਿਭਾਗ ਮੋਗਾ ਵੱਲੋਂ ਪਿੰਡ ਰਾਮੂਵਾਲਾ ਨਵਾਂ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ

ਮੋਗਾ, 13 ਦਸੰਬਰ,
ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਮੰਤਰੀ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ੍ਰੀ ਕੁਲਦੀਪ ਸਿੰਘ ਜੱਸੋਵਾਲ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਦੀ ਯੋਗ ਅਗਵਾਈ ਹੇਠ ਨੌਜਵਾਨਾਂ ਨੂੰ ਸਵੈ-ਰੋਜ਼ਗਾਰ, ਖੇਤੀਬਾੜੀ ਵਿੱਚ ਵਿਭਿੰਨਤਾ ਅਤੇ ਕਿਸਾਨਾਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਡੇਅਰੀ ਵਿਕਾਸ ਵਿਭਾਗ ਵੱਲੋਂ ਪਿੰਡ ਰਾਮੂਵਾਲਾ ਨਵਾਂ ਬਲਾਕ ਮੋਗਾ-1 ਵਿਖੇ ਇੱਕ ਵਿਸ਼ੇਸ਼ ਉਪਰਾਲੇ ਤਹਿਤ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ ਗਿਆ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਸ. ਸੁਰਿੰਦਰ ਸਿੰਘ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਮੋਗਾ ਵੱਲੋਂ ਕਾਮਯਾਬ ਡੇਅਰੀ ਫਾਰਮਿੰਗ ਦੇ ਮੂਲ-ਮੰਤਰ ਅਤੇ ਡੇਅਰੀ ਕਿੱਤੇ ਦੀ ਮਹੱਤਤਾ ਸਬੰਧੀ ਜਾਣਕਾਰੀ ਦਿੱਤੀ ਗਈ। ਦੁੱਧ ਉਤਪਾਦਕ ਜਾਗਰੂਕਤਾ ਕੈਂਪ ਦੌਰਾਨ ਅਲੱਗ-ਅਲੱਗ ਵਿਸ਼ੇ ਮਾਹਿਰਾਂ ਨੇ ਆਪਣੀ ਵਡਮੁੱਲੀ ਜਾਣਕਾਰੀ ਦਿੱਤੀ ਜਿਸ ਵਿੱਚ ਸ. ਬੀਰਪ੍ਰਤਾਪ ਸਿੰਘ ਗਿੱਲ ਸਾਬਕਾ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ  ਨੇ ਸਾਫ ਦੁੱਧ ਦੀ ਮਹੱਤਤਾ ਅਤੇ ਰਿਟ. ਕੋ.ਅ. ਇੰਸਪੈਕਟਰਸ. ਜਗਪਾਲ ਸਿੰਘ ਬਰਾੜ ਨੇ ਕੋਆਪਰੇਟਿਵ ਅਦਾਰੇ ਅਤੇ ਦੁੱਧ ਦੇ ਮੰਡੀਕਰਨ ਬਾਰੇ ਵਿਸਤਾਰਪੂਰਵਕ ਜਾਣਕਾਰੀ ਦਿੱਤੀ। ਵਿਭਾਗੀ ਟੀਮ ਜਿਸ ਵਿੱਚ  ਨਵਦੀਪ ਸਿੰਘ ਡੇਅਰੀ ਵਿਕਾਸ ਇੰਸਪੈਕਟਰ ਨੇ ਦੁੱਧ ਦੀ ਗੁਣਵੱਤਾ ਅਤੇ ਦੁੱਧ ਤੋਂ ਬਣਦੇ ਪਦਾਰਥਾਂ ਬਾਰੇ ਅਤੇ  ਦੇਵ ਸਿਮਰਨ ਕੌਰ ਡੇਅਰੀ ਵਿਕਾਸ ਇੰਸਪੈਕਟਰ ਨੇ ਰਾਸ਼ਟਰੀ ਪਸ਼ੂਧਨ ਮਿਸ਼ਨ ਅਧੀਨ 50% ਜਨਰਲ ਅਤੇ 70%ਅ.ਜਾਤੀ ਸਬਸਿਡੀ ਤੇ ਚੱਲ ਰਹੀ ਪਸ਼ੂਆਂ ਦੇ ਬੀਮੇਂ ਦੀ ਸਕੀਮ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।\

Tags:

Advertisement

Latest News

ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ 9.92  ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ 9.92 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ
ਚੰਡੀਗੜ੍ਹ, 30 ਦਸੰਬਰਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੀ ਭਲਾਈ ਲਈ ਕਾਰਜਸ਼ੀਲ...
ਨਦੀਨਨਾਸ਼ਕਾਂ ਦੀ ਕਾਰਜਕੁਸ਼ਲਤਾ ਵਧਾਉਣ ਲਈ ਛਿੜਕਾਅ ਦਾ ਤਰੀਕਾ,ਸਮਾਂ ਅਤੇ ਮਾਤਰਾ ਦਾ ਸਹੀ ਹੋਣਾ ਬਹੁਤ ਜ਼ਰੂਰੀ :ਡਾ. ਅਮਰੀਕ ਸਿੰਘ
ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਪੀ. ਐਮ. ਵਿਸ਼ਵਕਰਮਾ ਸਕੀਮ ਡਿਸਟ੍ਰਿਕਟ ਇੰਪਲੀਮੈਂਟੇਸ਼ਨ ਕਮੇਟੀ ਦੀ ਮੀਟਿੰਗ
ਨਿਰੰਤਰ ਕੀਤਾ ਜਾਂਦਾ ਯੋਗਾ ਅਭਿਆਸ ਚਿੰਤਾ ਘਟਾਉਂਦਾ ਹੈ ਅਤੇ ਸਰੀਰ ਵਿੱਚ ਲਚਕਤਾ ਵਧਾਉਂਦਾ ਹੈ-ਐਸ.ਡੀ.ਐਮ. ਡੇਰਾਬੱਸੀ ਅਮਿਤ ਗਪਤਾ
ਯੁਵਕ ਸੇਵਾਵਾਂ ਵਿਭਾਗ ਪੰਜਾਬ ਵੱਲੋਂ ਨਸ਼ਿਆਂ ਵਿਰੁੱਧ ਅਭਿਆਨ ਤਹਿਤ ਪਿੰਡ ਤਲਵੰਡੀ ਨਿਪਾਲਾਂ (ਮੱਖੂ) ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਏ ਗਏ
ਰਜਿਸਟਰੀਆਂ ਲਈ ਆਨਲਾਈਨ ਸਮਾਂ ਲੈਣ ਤੇ ਡਾਕੂਮੈਂਟੇਸ਼ਨ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣਿਆ
2024 ‘ਚ ਕਿਰਤ ਵਿਭਾਗ ਨੇ ਕਿਰਤੀਆਂ ਦੀ ਭਲਾਈ ਲਈ ਕਈ ਲੋਕ ਪੱਖੀ ਨੀਤੀਆਂ ਲਾਗੂ ਕੀਤੀਆਂ: ਸੌਂਦ