ਡੇਅਰੀ ਵਿਕਾਸ ਵਿਭਾਗ ਨੇ ਪਿੰਡ ਢੁੱਡੀ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਾਇਆ

ਡੇਅਰੀ ਵਿਕਾਸ ਵਿਭਾਗ ਨੇ ਪਿੰਡ ਢੁੱਡੀ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਾਇਆ

ਫਰੀਦਕੋਟ 21ਨਵੰਬਰ(       )                ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਿਪਟੀ ਡਾਇਰੈਕਟਰ ਡੇਅਰੀ ਵਿਕਾਸਫਰੀਦਕੋਟ ਸ਼੍ਰੀ ਨਿਰਵੈਰ ਸਿੰਘ ਬਰਾੜ ਦੀ ਅਗਵਾਈ ਹੇਠ ਪਿੰਡ ਢੁੱਡੀਜਿਲ੍ਹਾ ਫਰੀਦਕੋਟ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਸ਼੍ਰੀ ਨਿਰਵੈਰ ਸਿੰਘ ਬਰਾੜ ਵਲੋਂ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਜਿਵੇਂ ਕਿ ਦੋ ਹਫਤੇ ਤੇ ਚਾਰ ਹਫਤੇ ਦੀ ਸਿਖਲਾਈ2 ਤੋਂ 20 ਪਸ਼ੂਆਂ ਤੱਕ ਡੀ.ਡੀ.8 ਕਰਜਾ ਸਕੀਮ ਤਹਿਤ ਸਬਸਿਡੀ ਸਬੰਧੀ ਜਾਣਕਾਰੀ ਦਿੱਤੀ ਗਈ ਅਤੇ ਉਨ੍ਹਾਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਵੀ ਜਾਗਰੂਕ ਕੀਤਾ।

ਇਸ ਮੌਕੇ ਮਿਲਕਫੈਡ ਦੇ ਅਸਿਸਟੈਂਟ ਮੈਨੇਜਰ ਡਾ. ਗੁਰਪਿੰਦਰ ਸਿੰਘ ਵਲੋਂ ਸਫਲ ਡੇਅਰੀ ਫਾਰਮਿੰਗ ਦੇ ਨੁਕਤਿਆਂ ਬਾਰੇ ਅਤੇ ਮਿਲਕਫੈਡ ਦੀਆਂ ਸਕੀਮਾਂ ਬਾਰੇ ਦੁੱਧ ਉਤਪਾਦਕਾਂ ਨੂੰ ਜਾਣਕਾਰੀ ਦਿੱਤੀ ਗਈ। ਸ਼੍ਰੀ ਜਗਪਾਲ ਸਿੰਘ ਬਰਾੜ ਕੋਆਪਰੇਟਿਵ ਇੰਸਪੈਕਟਰ (ਰਿਟਾ:) ਵਲੋਂ ਦੁੱਧ ਸੁਸਾਇਟੀਵਰਕ ਕਲਚਰ ਅਤੇ ਸਾਫ ਦੁੱਧ ਦੀ ਪੈਦਾਵਾਰ ਬਾਰੇ ਜਾਣਕਾਰੀ ਦਿੱਤੀ ਗਈ। ਡਾ.ਗੁਰਲਾਲ ਸਿੰਘਅਸਿਸਟੈਂਟ ਪ੍ਰੋਫੈਸਰ (ਕੇ.ਵੀ.ਕੇ. ਫਰੀਦਕੋਟ) ਵਲੋਂ ਦੁਧਾਰੂ ਪਸ਼ੂਆਂ ਦੀਆਂ ਬਿਮਾਰੀਆਂਇਲਾਜ ਅਤੇ ਰੋਕਥਾਮ ਬਾਰੇ ਵਿਸਥਾਰ ਪੂਰਵਕ ਡੇਅਰੀ ਫਾਰਮਰਾਂ ਨੂੰ ਦੱਸਿਆ ਗਿਆ। ਸ਼੍ਰੀ ਗੁਰਲਾਲ ਸਿੰਘਡੇਅਰੀ ਵਿਕਾਸ ਇੰਸਪੈਕਟਰ ਵਲੋਂ ਮਨੁੱਖੀ ਜੀਵਨ ਵਿੱਚ ਦੁੱਧ ਦੀ ਮਹੱਤਤਾ ਅਤੇ ਉਬਲੇ ਦੁੱਧ ਦੇ ਫਾਇਦੇ ਬਾਰੇ ਡੇਅਰੀ ਫਾਰਮਰਾਂ ਨੂੰ ਜਾਣਕਾਰੀ ਦਿੱਤੀ ਗਈ।

ਇਸ ਮੌਕੇ ਸ਼੍ਰੀਮਤੀ ਅਮਰ ਕੌਰ, (ਸਰਪੰਚ ਢੁੱਡੀ)ਸ਼੍ਰੀ ਜਲੌਰ ਸਿੰਘਸ਼੍ਰੀ ਗੁਰਤੇਜ ਸਿੰਘ (ਸਾਬਕਾ ਸਰਪੰਚ ਢੁੱਡੀ) ਅਤੇ ਸ਼੍ਰੀ ਜਸਵੀਰ ਸਿੰਘ (ਪੰਚਾਇਤ ਮੈਂਬਰ) ਅਤੇ ਪਿੰਡ ਦੇ ਡੇਅਰੀ ਫਾਰਮਰਾਂ ਵਲੋਂ ਕੈਂਪ ਵਿੱਚ ਭਾਗ ਲਿਆ ਗਿਆ। 

Tags:

Advertisement

Latest News

ਪਿੰਡ ਦੀਵਾਨ ਖੇੜਾ ਦੇ ਸਰਪੰਚ ਵੱਲੋਂ ਇੱਕ ਨਵੇਕਲੀ ਪਹਿਲ, ਪਿੰਡ ਵਾਲੇ ਪਰਾਲੀ ਨਾਲ ਕਰ ਰਹੇ ਹਨ ਕਿਨੂੰ ਦੇ ਬਾਗਾਂ ਵਿਚ ਮਲਚਿੰਗ ਪਿੰਡ ਦੀਵਾਨ ਖੇੜਾ ਦੇ ਸਰਪੰਚ ਵੱਲੋਂ ਇੱਕ ਨਵੇਕਲੀ ਪਹਿਲ, ਪਿੰਡ ਵਾਲੇ ਪਰਾਲੀ ਨਾਲ ਕਰ ਰਹੇ ਹਨ ਕਿਨੂੰ ਦੇ ਬਾਗਾਂ ਵਿਚ ਮਲਚਿੰਗ
ਫਾਜ਼ਿਲਕਾ, 21 ਨਵੰਬਰਫਾਜ਼ਿਲਕਾ ਜ਼ਿਲ੍ਹੇ ਦੇ ਮਿਹਨਤੀ ਕਿਸਾਨ ਪਰਾਲੀ ਦੀ ਸੰਭਾਲ ਲਈ ਵਾਤਾਵਰਨ ਪੱਖੀ ਤਕਨੀਕਾਂ ਅਪਨਾਉਣ ਵਿਚ ਮੋਹਰੀ ਹਨ। ਜ਼ਿਲ੍ਹੇ ਦਾ...
ਡਿਪਟੀ ਕਮਿਸ਼ਨਰ ਵੱਲੋਂ ਕਲਸਟਰ ਅਫ਼ਸਰਾਂ ਨਾਲ ਬੈਠਕ, ਪਰਾਲੀ ਪ੍ਰਬੰਧਨ ਸਬੰਧੀ ਕੀਤੀ ਚਰਚਾ
ਡੇਅਰੀ ਵਿਕਾਸ ਵਿਭਾਗ ਨੇ ਪਿੰਡ ਢੁੱਡੀ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਾਇਆ
ਵਰਧਮਾਨ ਸਪੈਸ਼ਲ ਸਟੀਲਜ਼ ਨੇ ਨਵਾਂ ਹੁਨਰ ਵਿਕਾਸ ਕੇਂਦਰ ਸਥਾਪਤ ਕਰਨ ਲਈ 12 ਲੱਖ ਰੁਪਏ ਦਾਨ ਕੀਤੇ
ਬਾਲ ਮਜ਼ਦੂਰੀ ਰੋਕਣ ਲਈ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਵੱਲੋਂ ਵੱਖ ਵੱਖ ਥਾਵਾਂ ’ਤੇ ਚੈਕਿੰਗ
ਆਮ ਆਦਮੀ ਪਾਰਟੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ
ਮਿਊਂਸਪਲ ਚੋਣਾਂ ਦੇ ਮੱਦੇਨਜ਼ਰ ਨਵੀਂ ਵੋਟ ਬਣਵਾਉਣ ਲਈ ਨਗਰ ਪੰਚਾਇਤ ਸਰਦੂਲਗੜ੍ਹ ਵਿਖੇ ਵਿਸ਼ੇਸ਼ ਕੈਂਪ ਆਯੋਜਿਤ