ਡੇਅਰੀ ਵਿਕਾਸ ਵਿਭਾਗ ਨੇ ਪਿੰਡ ਬਾਹੀਆ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ

ਡੇਅਰੀ ਵਿਕਾਸ ਵਿਭਾਗ ਨੇ ਪਿੰਡ ਬਾਹੀਆ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ

ਗੁਰਦਾਸਪੁਰ, 07 ਜਨਵਰੀ (          ) - ਪੰਜਾਬ ਡੇਅਰੀ ਵਿਭਾਗ ਅਤੇ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਡਾਇਰੈਕਟਰ ਕੁਲਦੀਪ ਸਿੰਘ ਜੱਸੋਵਖਾਲ, ਡਿਪਟੀ ਡਾਇਰੈਕਟਰ ਡੇਅਰੀ ਵਰਿਆਮ ਸਿੰਘ ਦੀ ਯੋਗ ਅਗਵਾਈ ਹੇਠ ਡੀ.ਡੀ.-6 ਸਕੀਮ ਅਧੀਨ ਅੱਜ ਗੁਰਦਾਸਪੁਰ ਬਲਾਕ ਦੇ ਪਿੰਡ ਬਾਹੀਆ ਵਿਖੇ ਇੱਕ ਦਿਨਾ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਦੁੱਧ ਉਤਪਾਦਕਾਂ ਨੂੰ ਪਸੂਆਂ ਦੀਆਂ ਬਿਮਾਰੀਆਂ, ਇਹਨਾਂ ਦੇ ਇਲਾਜ ਅਤੇ ਹਰੇ ਚਾਰੇ ਸਬੰਧੀ ਮਾਹਿਰਾਂ ਵੱਲੋਂ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਡੇਅਰੀ ਵਿਕਾਸ ਵਿਭਾਗ ਵੱਲੋਂ ਪਸੂ ਪਾਲਕਾਂ ਵਾਸਤੇ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ, ਸਬਸਿਡੀਆਂ ਅਤੇ ਬੀਮਾ ਸਕੀਮ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਇਸ ਕੈਂਪ ਵਿੱਚ ਪਿੰਡ ਅਤੇ ਇਲਾਕੇ ਦੇ ਅਗਾਂਹਵਧੂ ਕਿਸਾਨਾਂ ਦੁੱਧ ਉਤਪਾਦਕਾਂ ਨੇ ਸ਼ਾਮਲ ਹੋ ਕੇ ਲਾਭ ਲਿਆ।

ਇਸ ਮੌਕੇ ਡਾ: ਅਸ਼ੋਕ ਸਿੰਘ ਬਸਰਾ ਅਸਿਸਟੈਂਟ ਡਾਇਰੈਕਟਰ ਬਲਕਾਰ ਸਿੰਘ ਮਿਲਕਫੈੱਡ, ਕਮਲ ਕਿਸ਼ੋਰ ਅਦਵੰਤਾ ਕੰਪਨੀ, ਬਰਜਿੰਦਰ ਸਿੰਘ, ਡੇਅਰੀ ਵਿਕਾਸ ਇੰਸਪੈਕਟਰ, ਡੇਅਰੀ ਵਿਕਾਸ ਇੰਸਪੈਕਟਰ, ਅਨਾਮਿਕਾ ਸ਼ਰਮਾ ਡੇਅਰੀ ਵਿਕਾਸ ਇੰਸਪੈਕਟਰ ਅਤੇ ਸਰਪੰਚ ਜਗਜੀਤ ਸਿੰਘ ਸੰਧੂ ਅਤੇ ਕੰਵਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਅਗਾਂਹਵਧੂ ਕਿਸਾਨ ਦੁੱਧ ਉਤਪਾਦਕ ਵੀ ਹਾਜ਼ਰ ਸਨ।

Tags:

Advertisement

Latest News

20000 ਰੁਪਏ ਰਿਸ਼ਵਤ ਲੈੰਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ 20000 ਰੁਪਏ ਰਿਸ਼ਵਤ ਲੈੰਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 8 ਜਨਵਰੀ 2025 -    ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸੰਗਰੂਰ ਜ਼ਿਲ੍ਹੇ ਦੇ ਬਲਾਕ...
ਡਾ. ਬਲਜੀਤ ਕੌਰ ਨੇ ਜ਼ਿਲ੍ਹਾ ਬਠਿੰਡਾ ਦੇ ਆਂਗਣਵਾੜੀ ਕੇਂਦਰਾਂ ਦੀ ਕੀਤੀ ਅਚਨਚੇਤ ਚੈਕਿੰਗ
ਮੁੱਖ ਮੰਤਰੀ ਨੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਕੀਤਾ ਜਾਰੀ
ਪੰਜਾਬ ਕੈਬਨਿਟ ਸਬ-ਕਮੇਟੀ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਉਸਾਰੂ ਮੀਟਿੰਗਾਂ
ਨਵੇਂ ਖੁੱਲ੍ਹੇ ਆਮ ਆਦਮੀ ਕਲੀਨਿਕ ਸਰਕਾਰ ਦੀਆਂ ਉਮੀਦਾਂ 'ਤੇ ਖਰੇ ਉਤਰ ਰਹੇ ਹਨ- ਸਿਵਲ ਸਰਜਨ
ਸਲੋਗਨ ਲਿਖਣ, ਭਾਸ਼ਣ, ਕੁਇਜ਼ ਗਤੀਵਿਧੀਆਂ ਰਾਹੀਂ ਨਸ਼ਿਆਂ ਵਿਰੁੱਧ ਦਿੱਤਾ ਹੋਕਾ
ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਵੱਲੋਂ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਦਾ ਵਿਰਸਾ ਗੁਰਦਾਸਪੁਰ ਕਲੰਡਰ-2025 ਜਾਰੀ