ਪੇਂਡੂ ਬੇਰੁਜਗਾਰ ਨੋਜਵਾਨਾਂ ਲਈ ਡੇਅਰੀ ਫਾਰਮਿੰਗ ਦਾ ਸਿਖਲਾਈ ਕੋਰਸ 7 ਅਕਤੂਬਰ ਤੋਂ ਸ਼ੁਰੂ

ਪੇਂਡੂ  ਬੇਰੁਜਗਾਰ  ਨੋਜਵਾਨਾਂ ਲਈ  ਡੇਅਰੀ ਫਾਰਮਿੰਗ ਦਾ ਸਿਖਲਾਈ ਕੋਰਸ 7 ਅਕਤੂਬਰ ਤੋਂ ਸ਼ੁਰੂ

ਅੰਮ੍ਰਿਤਸਰ 2 ਅਕਤੂਬਰ 2024--

ਜਿਲਾ ਅੰਮ੍ਰਿਤਸਰ ਨਾਲ ਸਬੰਧਿਤ ਪੇਂਡੂ  ਬੇਰੁਜਗਾਰ ਨੋਜਵਾਨ ਲੜਕੇ/ਲੜਕੀਆਂ,ਜੋ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨਡੇਅਰੀ ਸਿਖਲਾਈ ਕੋਰਸ ਵਾਸਤੇ  ਦਫਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਅੰਮ੍ਰਿਤਸਰ, (ਸਾਹਮਣੇ ਵੇਰਕਾ ਡੇਅਰੀ ਮਿਲਕ ਪਲਾਂਟ,ਵੇਰਕਾ) ਵਿਖੇ 7 ਅਕਤੂਬਰ ਤੱਕ ਅਰਜੀਆਂ ਦੇ ਸਕਦੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ: ਵਰਿਆਮ ਸਿੰਘ,ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਅੰਮ੍ਰਿਤਸਰ ਨੇ ਦੱਸਿਆ ਕਿ ਖੇਤੀ ਵਿੱਚ ਵਿਭਿੰਨਤਾ ਲਿਆਉਣ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਡੇਅਰੀ ਦੇ ਕਿੱਤੇ ਨੂੰ ਸਹਾਇਕ ਧੰਦੇ ਵਜੋਂ ਅਪਨਾਉਣ ਲਈ 2 ਹਫਤੇ ਦੀ ਡੇਅਰੀ ਸਿਖਲਾਈ 7 ਅਕਤੂਬਰ 2024 ਤੋ ਡੇਅਰੀ ਸਿਖਲਾਈ ਤੇ ਵਿਸਥਾਰ ਕੇਦਰਵੇਰਕਾ (ਜਿਲਾ ਅੰਮ੍ਰਿਤਸਰ) ਵਿਖੇ  ਕਰਵਾਈ ਜਾਣੀ ਹੈ। ਇਸ ਸਿਖਲਾਈ ਕੋਰਸ ਵਿੱਚ ਬੇਰੁਜਗਾਰ ਪੇਡੂ ਨੌਜਵਾਨ ਲੜਕੇ/ਲੜਕੀਆਂ ਜੋ ਘੱਟੋ ਘੱਟ 5ਵੀਂ ਪਾਸ ਹੋਣ,ਉਮਰ 18 ਤੋਂ 55 ਸਾਲ ਦਰਮਿਆਨ ਹੋਵੇ,ਪੇਂਡੂ ਖੇਤਰ ਨਾਲ ਸਬੰਧਤ ਹੋਣਇਸ ਸਿਖਲਾਈ ਵਿੱਚ ਭਾਗ ਲੈ ਸਕਦੇ ਹਨ।

ਸਿਖਲਾਈ ਉਪਰੰਤ ਵਿਭਾਗ ਵੱਲੋਂ ਸਬੰਧਤਾਂ ਨੂੰ ਵੱਖ ਵੱਖ ਬੈਂਕਾਂ ਤੋਂ ਡੇਅਰੀ ਕਰਜੇ ਦੀ ਸੁਵਿਧਾ ਰਾਹੀਂ 2 ਤੋਂ 20 ਪਸ਼ੂਆਂ ਦੇ ਡੇਅਰੀ ਯੂਨਿਟ ਸਥਾਪਤ ਕਰਵਾ ਕੇ 25ਫੀਸਦੀ ਜਨਰਲ ਅਤੇ 33ਫੀਸਦੀ ਅ.ਜਾਤੀ. ਲਈ ਸਬਸਿਡੀ ਮੁਹੱਈਆ ਕਰਵਾਈ ਜਾਵੇਗੀ

ਇਸ ਸਬੰਧੀ ਚਾਹਵਾਨ ਲੜਕੇ/ਲੜਕੀਆਂ ਇਸ ਸਬੰਧੀ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਅੰਮ੍ਰਿਤਸਰ, (ਸਾਹਮਣੇ ਵੇਰਕਾ ਡੇਅਰੀ ਮਿਲਕ ਪਲਾਂਟ,ਵੇਰਕਾ) ਨਾਲ ਆਪਣੇ ਅਸਲ ਯੋਗਤਾ ਸਰਟੀਫਿਕੇਟ ਅਤੇ ਪਾਸਪੋਰਟ ਸਾਈਜ ਫੋਟੋ ਅਤੇ ਆਧਾਰ ਕਾਰਡ ਲੈ ਕੇ  ਫਾਰਮ ਭਰਵਾ ਸਕਦੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਫੌਨ ਨੰ: 8427170001, 9465725610 ਤੇ ਸੰਪਰਕ ਕੀਤਾ ਜਾ ਸਕਦਾ ਹੈ।

Tags:

Advertisement

Latest News

Realme 12+ 5G 12GB RAM,5000mAh ਬੈਟਰੀ,67W ਚਾਰਜਿੰਗ ਨਾਲ ਲਾਂਚ Realme 12+ 5G 12GB RAM,5000mAh ਬੈਟਰੀ,67W ਚਾਰਜਿੰਗ ਨਾਲ ਲਾਂਚ
New Delhi ,21 DEC,2024,(Azad Soch News):- Realme ਕੰਪਨੀ ਭਾਰਤ ਤੋਂ ਪਹਿਲਾਂ ਇੰਡੋਨੇਸ਼ੀਆ ਅਤੇ ਮਲੇਸ਼ੀਆ ਵਿੱਚ Realme 12+ 5G ਲਾਂਚ ਕਰ...
ਹਰਿਆਣਾ ਦੇ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ
ਪੰਜਾਬ ਵਿਜੀਲੈਂਸ ਬਿਊਰੋ ਨੇ 4000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਰੰਗੇ ਹੱਥੀਂ ਕਾਬੂ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 21-12-2024 ਅੰਗ 821
ਪੰਜਾਬ ਵਿੱਚ ਅੱਜ ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ
ਮਸ਼ਹੂਰ ਪੰਜਾਬੀ ਗਾਇਕ ਅਤੇ ਰੈਪਰ ਏਪੀ ਢਿੱਲੋਂ ਦੇ ਸ਼ੋਅ ਤੋਂ ਪਹਿਲਾਂ ਐਨਆਈਏ ਨੇ ਪੰਜਾਬੀ ਕਲਾਕਾਰਾਂ 'ਤੇ ਹਮਲਿਆਂ ਨੂੰ ਲੈ ਕੇ ਅਲਰਟ ਜਾਰੀ ਕੀਤਾ
Cricket News: ਸਮ੍ਰਿਤੀ ਮੰਧਾਨਾ ਨੇ ਤੂਫਾਨੀ ਪਾਰੀ ਖੇਡ ਕੇ ਤੋੜੇ 5 ਵਿਸ਼ਵ ਰਿਕਾਰਡ