ਕਣਕ ਦੀ ਬਿਜਾਈ ਲਈ ਲੋੜ ਮੁਤਾਬਕ ਡੀ.ਏ.ਪੀ. ਖਾਦ ਉਪਲਬਧ ਕਰਵਾਈ ਜਾਵੇਗੀ - ਡਿਪਟੀ ਕਮਿਸਨਰ

ਕਣਕ ਦੀ ਬਿਜਾਈ ਲਈ ਲੋੜ ਮੁਤਾਬਕ ਡੀ.ਏ.ਪੀ. ਖਾਦ ਉਪਲਬਧ ਕਰਵਾਈ ਜਾਵੇਗੀ - ਡਿਪਟੀ ਕਮਿਸਨਰ

ਅੰਮ੍ਰਿਤਸਰ 1 ਨਵੰਬਰ:2024 - ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਜ਼ਿਲ੍ਹਾ ਪ੍ਰਸ਼ਾਸਨ ਇਹ ਯਕੀਨੀ ਬਣਾ ਰਿਹਾ ਹੈ ਕਿ ਕਣਕ ਦੀ ਬਿਜਾਈ ਲਈ ਲੋੜ ਮੁਤਾਬਕ ਡੀ.ਏ.ਪੀ. ਦੀ ਸਪਲਾਈ ਕਿਸਾਨਾਂ ਨੂੰ ਮੁਹੱਈਆ ਕਰਵਾਈ ਜਾਵੇ ਤਾਂ ਜੋ ਜ਼ਿਲ੍ਹੇ ਦੇ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਵੇ ।
 
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕਰੀਬ 1 ਲੱਖ 89 ਹਜਾਰ ਹੈਕਟੇਅਰ ਰਕਬੇ ਵਿੱਚ ਕਣਕ,ਆਲੂ ਅਤੇ ਮਟਰਾਂ ਆਦਿ ਦੀ ਬਿਜਾਈ ਕੀਤੀ ਜਾਂਦੀ ਹੈ, ਜਿਸ ਲਈ ਕਰੀਬ ਜ਼ਿਲ੍ਹੇ ਵਿੱਚ ਲਗਭਗ 30000 ਮੀਟ੍ਰਿਕ ਟਨ ਡੀ.ਏ.ਪੀ. ਦੀ ਮੰਗ ਹੈ ਤੇ ਹੁਣ ਤੱਕ ਜ਼ਿਲ੍ਹੇ ਵਿੱਚ 17662 ਮੀਟ੍ਰਿਕ ਟਨ ਡੀ.ਏ.ਪੀ. ਪੁੱਜ ਚੁੱਕਾ ਹੈ ਜੋ ਕਿ ਕੁਲ ਮੰਗ ਦਾ ਕਰੀਬ 59 ਫੀਸਦੀ ਬਣਦਾ ਹੈ । ਬਾਕੀ ਰਹਿੰਦੀ ਡੀ.ਏ.ਪੀ. ਖਾਦ ਦੀ ਜਲਦ ਸਪਲਾਈ ਵੀ ਪੁੱਜ ਜਾਵੇਗੀ ।ਉਨ੍ਹਾਂ ਦੱਸਿਆ ਕਿ ਕੁਲ ਮੰਗ ਦਾ 60 ਫੀਸਦੀ ਸਹਿਕਾਰੀ ਸਭਾਵਾਂ ਕੋਲ ਜਾਵੇਗਾ ਅਤੇ 40 ਫੀਸਦੀ ਪ੍ਰਾਈਵੇਟ ਡੀਲਰਾਂ ਨੂੰ ਦਿੱਤੀ ਜਾਵੇਗੀ।
 
ਡਿਪਟੀ ਕਮਿਸ਼ਨਰ ਨੇ ਖਾਦ ਏਜੰਸੀਆਂ ਦੇ ਮਾਲਕਾਂ / ਵਿਕ੍ਰੇਤਾਵਾਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਡੀ.ਏ.ਪੀ. ਖਾਦ ਦੇ ਨਾਲ ਕੋਈ ਹੋਰ ਵਾਧੂ ਸਮਾਨ ਜਾਂ ਦਵਾਈਆਂ ਆਦਿ ਖਰੀਦਣ ਲਈ ਮਜਬੂਰ ਨਾ ਕੀਤਾ ਜਾਵੇ। ਜੇਕਰ ਕੋਈ ਵਿਕ੍ਰੇਤਾਵਾਂ ਵਾਧੂ ਸਮਾਨ ਜਾਂ ਦਵਾਈਆਂ ਖਰੀਦਣ ਲਈ ਮਜਬੂਰ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ।  
 
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਡੀ.ਏ.ਪੀ. ਖਾਦ ਤੋਂ ਇਲਾਵਾ ਜ਼ਿਲੇ ਅੰਦਰ ਟੀ.ਐਸ.ਪੀ, ਐਨ.ਪੀ.ਕੇ, ਸਿੰਗਲ ਸੁਪਰ ਫਾਸਫੇਟ ਖਾਦ ਵੀ ਉਪਲੱਬਧ ਹੈ ਜਿਸਦੀ ਵਰਤੋਂ ਕਰਕੇ ਕਿਸਾਨ ਕਣਕ ਦੀ ਬਿਜਾਈ ਕਰ ਸਕਦੇ ਹਨ।
Tags:

Advertisement

Latest News

ਦਿੱਲੀ 'ਚ ਖਤਮ ਹੋਵੇਗਾ ਪ੍ਰਦੂਸ਼ਣ, ਟ੍ਰੈਫਿਕ ਜਾਮ ਤੋਂ ਮਿਲੇਗੀ ਆਜ਼ਾਦ 2025 'ਚ ਹੋਣ ਜਾ ਰਹੇ ਹਨ ਇਹ 4 ਮਹੱਤਵਪੂਰਨ ਕੰਮ ਦਿੱਲੀ 'ਚ ਖਤਮ ਹੋਵੇਗਾ ਪ੍ਰਦੂਸ਼ਣ, ਟ੍ਰੈਫਿਕ ਜਾਮ ਤੋਂ ਮਿਲੇਗੀ ਆਜ਼ਾਦ 2025 'ਚ ਹੋਣ ਜਾ ਰਹੇ ਹਨ ਇਹ 4 ਮਹੱਤਵਪੂਰਨ ਕੰਮ
New Delhi,02 JAN,2024,(Azad Soch News):- ਦਿੱਲੀ ਵਿੱਚ ਵੱਧਦੇ ਪ੍ਰਦੂਸ਼ਣ ਅਤੇ ਘੰਟਿਆਂ-ਬੱਧੀ ਟ੍ਰੈਫਿਕ ਜਾਮ ਕਾਰਨ ਹਰ ਸਾਲ ਲੱਖਾਂ ਲੋਕ ਪ੍ਰਭਾਵਿਤ ਹੁੰਦੇ...
ਹਰਿਆਣਾ 'ਚ 24 ਘੰਟਿਆਂ ਦੇ ਅੰਦਰ ਮੁੜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ
ਮੁੱਖ ਮੰਤਰੀ ਵੱਲੋਂ ਕਿਸਾਨ ਵਿਰੋਧੀ ਰਵੱਈਏ ਲਈ ਮੋਦੀ ਸਰਕਾਰ ਦੀ ਆਲੋਚਨਾ 
ਬਾਲੀਵੁੱਡ ਅਦਾਕਾਰ ਸੁਨੀਲ ਸ਼ੈੱਟੀ ਅੱਜ ਆਪਣੇ ਪਰਿਵਾਰਕ ਮੈਂਬਰਾਂ ਸਮੇਤ ਸ੍ਰੀ ਹਰਿਮੰਦਰ ਸਾਹਿਬ ਜੀ ਵਿਖੇ ਦਰਸ਼ਨ ਕਰਨ ਪੁੱਜੇ
ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪਿੰਡਾਂ ਦੇ ਛੱਪੜਾਂ/ਟੋਭਿਆਂ ਦੀ ਸਫਾਈ ਲਈ ਖਾਸ ਅਭਿਆਨ ਸ਼ੁਰੂ ਕਰਨ ਦੇ ਹੁਕਮ
ਨੈਸ਼ਨਲ ਲਾਈਵਸਟਾਕ ਮਿਸ਼ਨ ਅਧੀਨ ਪਸ਼ੂਆਂ ਦੇ ਬੀਮੇ ਦੀ ਰਾਸ਼ੀ ਤੇ 70 ਫੀਸਦੀ ਤੱਕ ਸਬਸਿਡੀ ਉਪਲੱਬਧ
ਜ਼ਿਲ੍ਹੇ ਵਿਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਲਗਾਈ ਪਾਬੰਦੀ