ਡੀ.ਬੀ.ਈ.ਈ. ਵੱਲੋਂ ਐਨ.ਡੀ.ਏ. ਤੇ ਸੀ.ਡੀ.ਐਸ. ਪ੍ਰੀਖਿਆ ਬਾਰੇ ਜਾਗਰੂਕਤਾ ਸੈਮੀਨਾਰ

ਡੀ.ਬੀ.ਈ.ਈ. ਵੱਲੋਂ ਐਨ.ਡੀ.ਏ. ਤੇ ਸੀ.ਡੀ.ਐਸ. ਪ੍ਰੀਖਿਆ ਬਾਰੇ ਜਾਗਰੂਕਤਾ ਸੈਮੀਨਾਰ

ਪਟਿਆਲਾ, 30 ਜਨਵਰੀ:
  ਜ਼ਿਲ੍ਹੇ ਦੇ ਨੌਜਵਾਨਾਂ ਨੂੰ ਭਾਰਤੀ ਰੱਖਿਆਂ ਸੇਵਾਵਾਂ ਵਿੱਚ ਆਫ਼ੀਸਰ ਲੈਵਲ ਦੀ ਪ੍ਰੀਖਿਆ ਦੀ ਤਿਆਰੀ ਲਈ  ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਡਿਪਟੀ ਕਮਿਸ਼ਨਰ -ਕਮ- ਚੇਅਰਮੈਨ ਡੀ.ਬੀ.ਈ.ਈ. ਡਾ. ਪ੍ਰੀਤੀ ਯਾਦਵ ਦੀ ਰਹਿਨੁਮਾਈ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) -ਕਮ- ਸੀ.ਈ.ਓ ਅਨੁਪ੍ਰਿਤਾ ਜੌਹਲ ਦੀ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਪਟਿਆਲਾ ਵਿਖੇ ਐਕਸਪਰਟ ਟਾਕ ਸੈਮੀਨਾਰ ਕਰਵਾਇਆ ਗਿਆ। 
  ਸੈਮੀਨਾਰ ਵਿੱਚ ਕਰੀਅਰ ਮੈਂਟਰ ਅਤੇ ਕੰਸਲਟੈਂਟ ਮੋਟੀਵੇਸ਼ਨਲ ਸਪੀਕਰ ਨਿੰਬਸ ਇੰਸਟੀਚਿਊਟ, ਅਜੈ  ਸਿੰਘ ਗੁਲੇਰੀਆ ਵੱਲੋਂ ਪ੍ਰਾਰਥੀਆਂ ਨੂੰ ਐਨ.ਡੀ.ਏ. ਤੇ ਸੀ.ਡੀ.ਐਸ. ਦੀ ਪ੍ਰੀਖਿਆ ਲਈ ਅਪਲਾਈ ਕਰਨ ਦੀ ਵਿਧੀ, ਸਿਲੇਬਸ, ਪੋਸਟਾਂ, ਯੋਗਤਾ ਅਤੇ ਪ੍ਰੀਖਿਆ ਦੇ ਪੈਟਰਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਨਾਲ ਇਸ ਪ੍ਰੀਖਿਆ ਨੂੰ ਪਾਸ ਕਰਨ ਦੇ ਨੁਕਤਿਆਂ ਅਤੇ ਸਹੀ ਢੰਗ ਨਾਲ ਤਿਆਰੀ ਕਰਨ ਬਾਰੇ ਜਾਣੂ ਕਰਵਾਇਆ ਗਿਆ।
  ਇਸ ਸੈਮੀਨਾਰ ਵਿੱਚ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨੁਪ੍ਰਿਤਾ ਜੌਹਲ ਵੱਲੋਂ ਪ੍ਰਾਰਥੀਆਂ ਨੂੰ ਐਨ.ਡੀ.ਏ. ਤੇ ਸੀ.ਡੀ.ਐਸ. ਦੀ ਪ੍ਰੀਖਿਆ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਐਨ.ਡੀ.ਏ./ਸੀ.ਡੀ.ਐਸ. ਪ੍ਰੀਖਿਆ 2025 ਪ੍ਰਾਰਥੀਆਂ ਲਈ ਇੱਕ ਸੁਨਹਿਰੀ ਮੌਕਾ ਹੈ, ਇਸ ਮੌਕੇ ਦਾ ਪੰਜਾਬ ਰਾਜ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਇਸ ਐਨ.ਡੀ.ਏ./ਸੀ.ਡੀ.ਐਸ.ਪ੍ਰੀਖਿਆ ਵਿੱਚ ਵੱਧ ਤੋਂ ਵੱਧ ਭਾਗ ਲੈਣ ਲਈ ਉਤਸ਼ਾਹਿਤ ਕੀਤਾ ਤਾਂ ਜੋ ਪ੍ਰਾਰਥੀ ਭਾਰਤ ਵਿੱਚ ਰਹਿ ਕੇ ਦੇਸ਼ ਦੀ ਸੇਵਾ ਤੇ ਤਰੱਕੀ ਲਈ ਆਪਣਾ ਯੋਗਦਾਨ ਦੇਣ ਲਈ ਪ੍ਰੇਰਿਤ ਹੋਣ।
ਇਸ ਸੈਮੀਨਾਰ ਵਿੱਚ 50 ਤੋਂ ਵੱਧ ਨੌਜਵਾਨਾਂ ਵੱਲੋਂ ਭਾਗ ਲਿਆ ਗਿਆ ਅਤੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਸ਼੍ਰੀ ਸਤਿੰਦਰ ਸਿੰਘ, ਡਿਪਟੀ ਸੀ.ਈ.ਓ. ਅਤੇ ਡਾ. ਰੂਪਸੀ ਪਹੂਜਾ, ਕਰੀਅਰ ਕਾਊਂਸਲਰ ਵੀ ਸ਼ਾਮਲ ਸਨ।

Tags:

Advertisement

Latest News

ਡਿਪਟੀ ਕਮਿਸ਼ਨਰ ਨੇ ਸੀਵਰੇਜ ਟਰੀਟਮੈਂਟ ਪਲਾਂਟ ਦਾ ਕੀਤਾ ਦੌਰਾ ਡਿਪਟੀ ਕਮਿਸ਼ਨਰ ਨੇ ਸੀਵਰੇਜ ਟਰੀਟਮੈਂਟ ਪਲਾਂਟ ਦਾ ਕੀਤਾ ਦੌਰਾ
ਸ੍ਰੀ ਮੁਕਤਸਰ ਸਾਹਿਬ, 20 ਫਰਵਰੀ: ਸ਼ਹਿਰ ਵਾਸੀਆਂ ਨੂੰ ਸੀਵਰੇਜ ਸਬੰਧੀ ਆ ਰਹੀਆਂ ਸਮੱਸਿਆਵਾਂ ਦੇ ਪੁਖ਼ਤਾ ਹੱਲ ਲਈ ਅੱਜ ਡਿਪਟੀ ਕਮਿਸ਼ਨਰ...
ਸਲੱਮ ਏਰੀਏ ਵਿਚ ਲਗਾਇਆ ਜਾਗਰੂਕਤਾ ਕੈਂਪ
ਭਾਸ਼ਾ ਵਿਭਾਗ ਪੰਜਾਬ ਵੱਲੋਂ ਅੰਤਰਰਾਸ਼ਟਰੀ ਮਾਤ-ਭਾਸ਼ਾ ਦਿਵਸ ਸਬੰਧੀ ਸਮਾਗਮਾਂ ਦਾ ਦੂਸਰਾ ਦਿਨ
ਸਰਸ ਮੇਲੇ ’ਚ ਲੰਮੀ ਹੇਕ ਤੇ ਸਿੱਠਣੀਆਂ ਦੇ ਕਰਵਾਏ ਮੁਕਾਬਲੇ
ਜਨਵਰੀ-ਮਾਰਚ ਦੀ ਤਿਮਾਹੀ ਲਈ ਵੰਡੀ ਜਾ ਰਹੀ ਕਣਕ 28 ਫਰਵਰੀ ਤੱਕ ਰਾਸ਼ਨ ਡਿਪੂਆਂ ਉੱਤੇ ਪਹੁੰਚਾਈ ਜਾਵੇ: ਲਾਲ ਚੰਦ ਕਟਾਰੂਚੱਕ
ਪੰਜਾਬ ਪੁਲਿਸ ਦੀ ਏ.ਜੀ.ਟੀ.ਐਫ. ਵੱਲੋਂ ਅੱਤਵਾਦੀ ਲਖਬੀਰ ਲੰਡਾ ਦਾ ਸਹਿਯੋਗੀ ਗ੍ਰਿਫ਼ਤਾਰ ; ਇੱਕ ਪਿਸਤੌਲ ਬਰਾਮਦ
ਸਰਕਾਰੀ ਮੁਲਾਜ਼ਮ ਬਣ ਕੇ 42.60 ਲੱਖ ਰੁਪਏ ਰਿਸ਼ਵਤ ਲੈਣ ਵਾਲਾ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ