ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਰੋਕਣ ਲਈ ਡੀ ਸੀ ਤੇ ਐਸ ਐਸ ਪੀ ਪ੍ਰਸ਼ਾਸ਼ਨਿਕ ਅਧਿਕਾਰੀ ਨਾਲ ਫੀਲਡ ਵਿਚ ਡਟੇ

ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਰੋਕਣ ਲਈ ਡੀ ਸੀ ਤੇ ਐਸ ਐਸ ਪੀ ਪ੍ਰਸ਼ਾਸ਼ਨਿਕ ਅਧਿਕਾਰੀ ਨਾਲ ਫੀਲਡ ਵਿਚ ਡਟੇ

ਫ਼ਰੀਦਕੋਟ, 9 ਨਵੰਬਰ  2024 (  )
ਜ਼ਿਲ੍ਹੇ ਵਿੱਚ ਝੋਨੇ ਦੀ ਕਟਾਈ ਉਪਰੰਤ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਪੂਰੀ ਤਰ੍ਹਾਂ ਰੋਕਣ ,ਵਾਤਾਵਰਨ ਦੀ ਸੰਭਾਲ, ਕਿਸਾਨਾਂ ਨੂੰ ਨਵੀਆਂ ਖੇਤੀ ਤਕਨੀਕਾਂ  ਨਾਲ  ਪਰਾਲੀ ਪ੍ਰਬੰਧਨ ਲਈ ਜਾਗਰਕ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚਲਾਈ ਜਾ ਰਹੀ ਜਾਗਰੂਕਤਾ  ਮੁਹਿੰਮ ਤਹਿਤ ਅੱਜ ਛੁੱਟੀ ਵਾਲੇ ਦਿਨ ਵੀ ਡੀ ਸੀ ਸ਼੍ਰੀ ਵਿਨੀਤ ਕੁਮਾਰ ਤੇ ਐਸ ਐਸ ਪੀ ਡਾ ਪੁੱਗਿਆ ਜੈਨ ਤੋ ਇਲਾਵਾ ਸਮੂਹ ਪ੍ਰਸ਼ਾਸਨਿਕ ਅਧਿਕਾਰੀ ,ਕਲੱਸਟਰ,ਨੋਡਲ ਅਫਸਰ ਆਪੋ ਆਪਣੇ ਅਲਾਟ ਪਿੰਡਾਂ ਵਿੱਚ ਪੂਰੀ ਤਰ੍ਹਾਂ ਡਟੇ ਰਹੇ ਅਤੇ ਅੱਗ ਲੱਗਣ ਦੀਆਂ ਘਟਨਾਵਾਂ ਦਾ ਪਤਾ ਲੱਗਣ ਤੇ ਤੁਰੰਤ ਅੱਗ ਤੇ ਕਾਬੂ ਪਾਉਣ ਤੋਂ ਇਲਾਵਾ ਅੱਗ ਲਗਾਉਣ ਵਾਲੇ ਜਿੰਮੇਵਾਰ ਲੋਕਾਂ ਵਿਰੁੱਧ ਲੋੜ੍ਹੀਦੀ ਕਾਰਵਾਈ ਵੀ ਹੋਂਦ ਵਿੱਚ ਲਿਆਂਦੀ ਗਈ।
 ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਜਿਲ੍ਹੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਲਗਾਤਾਰ ਜਾਰੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕੱਲ ਤੱਕ ਪੰਜਾਬ ਰਿਮੋਰਟ ਸੈਂਸਰਿੰਗ ਬੋਰਡ ਲੁਧਿਆਣਾ ਵੱਲੋਂ ਪ੍ਰਾਪਤ ਹੋਈ ਰਿਪੋਰਟ  ਮੁਤਾਬਕ ਜਿਲ੍ਹੇ ਵਿੱਚ 147 ਅੱਗ ਲੱਗਣ ਕੇਸ ਸਾਹਮਣੇ ਆਏ, ਜਿਨ੍ਹਾਂ ਵਿਚੋਂ ਵੈਰੀਫਾਈ ਕਰਨ ਉਪਰੰਤ ਅੱਗ ਲੱਗਣ ਦੇ  ਹੁਣ ਤੱਕ ਕੁੱਲ 82 ਕੇਸ ਸਾਹਮਣੇ ਆਏ ਹਨ। ਇਨ੍ਹਾਂ 82 ਕੇਸਾਂ ਤੇ ਐਫ.ਆਈ.ਆਰ ਦਰਜ ਕੀਤੀਆਂ ਗਈਆਂ ਅਤੇ ਉਨ੍ਹਾਂ ਦੇ ਮਾਲ ਰਿਕਾਰਡ ਵਿੱਚ ਰੈੱਡ ਐਂਟਰੀ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਅੱਗ ਲਗਾਉਣ ਵਾਲੇ ਵਿਅਕਤੀਆਂ ਨੂੰ ਹੁਣ ਤੱਕ 2 ਲੱਖ 32 ਹਜ਼ਾਰ 500 ਰੁਪਏ ਜੁਰਮਾਨਾ ਵੀ ਕੀਤਾ ਗਿਆ ਹੈ, ਜਿਸ ਵਿੱਚ 1 ਲੱਖ 75 ਹਜ਼ਾਰ ਰੁਪਏ ਦੀ ਹੁਣ ਤੱਕ ਰਿਕਵਰੀ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਇਹ ਵੀ ਦੱਸਿਆ ਕਿ ਫ਼ਰੀਦਕੋਟ ਜਿਲ੍ਹੇ ਵਿੱਚ ਨੈਸ਼ਨਲ ਗਰੀਨ ਟ੍ਰਿਬਿਊਨਲ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀਆਂ ਹਦਾਇਤਾਂ ਅਨੁਸਾਰ ਝੋਨੇ ਦੀ ਕਟਾਈ ਉਪਰੰਤ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਪ੍ਰਸ਼ਾਸਨ ਵੱਲੋਂ ਲਗਾਤਾਰ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਤਹਿਤ ਪਿੰਡਾਂ ਵਿੱਚ ਹਰੇਕ ਪਿੰਡ ਲਈ ਨੋਡਲ ਅਤੇ ਕਲੱਸਟਰ ਅਫਸਰ ਲਗਾਤਾਰ ਛੁੱਟੀ ਵਾਲੇ ਦਿਨ ਵੀ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨਾਂ ਪ੍ਰਤੀ ਸੁਚੇਤ ਕਰ ਰਹੇ ਹਨ ਅਤੇ ਕਿਤੇ ਵੀ ਅੱਗ ਲੱਗਣ ਦੀ ਘਟਨਾ ਦਾ ਪਤਾ ਲੱਗਣ ਤੇ ਤੁਰੰਤ ਕਾਰਵਾਈ ਹੋਂਦ ਵਿੱਚ ਲਿਆ ਰਹੇ ਹਨ।
ਸ਼੍ਰੀ ਵਿਨੀਤ ਕੁਮਾਰ ਨੇ ਕਿਹਾ ਕਿ  ਵਾਤਾਵਰਣ ਦੀ ਸਾਂਭ-ਸੰਭਾਲ ਕਰਨਾ ਸਾਡਾ ਸਾਰਿਆਂ ਦਾ ਮੁੱਢਲਾ ਫਰਜ਼ ਬਣਦਾ ਹੈ ਅਤੇ ਫਸਲਾਂ ਦੀ ਰਹਿੰਦ-ਖੂਹੰਦ ਨੂੰ ਅੱਗ ਲਗਾ ਕੇ ਸਾਨੂੰ ਵਾਤਾਵਰਣ ਪ੍ਰਦੂਸ਼ਿਤ ਨਹੀਂ ਕਰਨਾ ਚਾਹੀਦਾ। ਉਨ੍ਹਾਂ ਕਿਹਾ ਕਿ ਸਾਨੂੰ ਆਪਣੀ ਆਉਣ ਵਾਲੀ ਪੀੜ੍ਹੀ ਲਈ ਕੁਦਰਤੀ ਨਿਆਮਤਾਂ ਨੂੰ ਬਚਾਉਣ ਨੂੰ ਤਰਜੀਹ ਦੇਣੀ ਚਾਹੀਦੀ ਹੈ। ਉਨ੍ਹਾਂ  ਕਿਹਾ ਕਿ ਮਨੁੱਖ ਦੀ ਹੋਂਦ ਨੂੰ ਜਿੰਦਾ ਰੱਖਣ ਲਈ ਵਾਤਾਵਰਣ ਨੂੰ ਸ਼ੁੱਧ ਰੱਖਣਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਇਸ ਦੀ ਸੁਚੱਜੀ ਸਾਂਭ-ਸੰਭਾਲ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਸਾੜਨ ਨਾਲ ਜਿੱਥੇ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ, ਉਥੇ ਸਾਡੀਆਂ ਫਸਲਾਂ ਲਈ ਲੋੜੀਂਦੇ ਜ਼ਰੂਰੀ ਤੱਤ ਵੀ ਮਰ ਜਾਂਦੇ ਹਨ।
ਜ਼ਿਲ੍ਹਾ ਪੁਲਿਸ ਮੁੱਖੀ ਡਾ. ਪ੍ਰੱਗਿਆ ਜੈਨ  ਨੇ ਇਸ ਮੌਕੇ ਦੱਸਿਆ ਕਿ ਕਲੱਸਟਰ, ਨੋਡਲ ਅਧਿਕਾਰੀਆਂ ਤੇ ਪੁਲਿਸ ਦੀਆਂ ਟੀਮਾਂ  ਵੱਲੋਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਪਰਾਲੀ ਦੀ ਅੱਗ ਤੋਂ ਪੈਦਾ ਹੁੰਦੇ ਧੂੰਏਂ ਦੇ ਨੁਕਸਾਨਾਂ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਅੱਗ ਦੀਆਂ ਘੱਟਨਾਵਾਂ ਨੂੰ ਰੋਕਣ ਲਈ ਪੁਲਿਸ ਪਾਰਟੀਆਂ ਵੱਲੋਂ ਗਸ਼ਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਆਪਣੇ ਖੇਤਾਂ ਵਿੱਚ ਫਸਲ ਦੀ  ਰਹਿੰਦ ਖੂੰਹਦ ਅਤੇ ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਜਿਲ੍ਹਾ ਪ੍ਰਸ਼ਾਸ਼ਨ ਦਾ ਸਾਥ ਦੇਣ।
ਅੱਜ ਫੀਲਡ ਵਿੱਚ ਵਧੀਕ ਡਿਪਟੀ ਕਮਿਸ਼ਨਰ ਜਨਃ ਸ਼੍ਰੀ ਉਜੱਸਵੀ ਆਈ ਏ ਐਸ. ,ਨਰਭਿੰਦਰ ਸਿੰਘ ਏ ਡੀ ਸੀ ਵਿਕਾਸ, ਡਾ. ਅਰੁਨ ਕੁਮਾਰ ਐਸ ਡੀ ਐਮ ਫਰੀਦਕੋਟ, ਸ਼੍ਰੀ ਵਰਿੰਦਰ ਸਿੰਘ ਐਸ ਡੀ ਐਮ ਕੋਟਕਪੂਰਾ, ਸ਼੍ਰੀ ਸੂਰਜ ਐਸ ਡੀ ਐਮ ਜੈਤੋਂ  ਟੀਮਾਂ ਸਮੇਤ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।

Tags:

Advertisement

Latest News

ਅਗਲੇ ਸਾਲ ਇੰਡੀਅਨ ਪ੍ਰੀਮੀਅਰ ਲੀਗ ਦਾ ਆਯੋਜਨ 14 ਮਾਰਚ ਤੋਂ 25 ਮਈ ਦਰਮਿਆਨ ਹੋਵੇਗਾ ਅਗਲੇ ਸਾਲ ਇੰਡੀਅਨ ਪ੍ਰੀਮੀਅਰ ਲੀਗ ਦਾ ਆਯੋਜਨ 14 ਮਾਰਚ ਤੋਂ 25 ਮਈ ਦਰਮਿਆਨ ਹੋਵੇਗਾ
New Delhi,22 NOV,2024,(Azad Soch News):- ਅਗਲੇ ਸਾਲ ਇੰਡੀਅਨ ਪ੍ਰੀਮੀਅਰ ਲੀਗ ਦਾ ਆਯੋਜਨ 14 ਮਾਰਚ ਤੋਂ 25 ਮਈ ਦਰਮਿਆਨ ਹੋਵੇਗਾ,ਬੀਸੀਸੀਆਈ (BCCO)...
ਸਿਹਤ ਲਈ ਵਰਦਾਨ ਹਨ ਭਿੱਜੇ ਹੋਏ ਛੋਲਿਆਂ ਦਾ ਪਾਣੀ
ਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ
ਇਟਲੀ ਵਿੱਚ ਦਿਲ ਦੇ ਦੌਰੇ ਨਾਲ ਮਾਰੇ ਗਏ ਨੌਜਵਾਨ ਦੀ ਮ੍ਰਿਤਕ ਦੇਹ ਪੰਜਾਬ ਲਿਆਉਣ ਲਈ ਕਰੇਗੀ ਸਰਕਾਰ ਮਦਦ- ਧਾਲੀਵਾਲ
ਪੰਜਾਬ ਪੁਲਿਸ ਨੇ ਬੱਚਿਆਂ ਨੂੰ ਹੈਲਮਟ ਵੰਡੇ
ਸੂਬੇ ਦਾ ਵਿਕਾਸ ਕਰਨਾ ਮੇਰੀ ਪਹਿਲੀ ਤਰਜੀਹ – ਡਾ. ਰਵਜੋਤ ਸਿੰਘ
ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ ਪਈਆਂ ਵੋਟਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀ